FIR against Gurman Maan: ਪੰਜਾਬੀ ਗਾਇਕ ਗੁਰਮਨ ਮਾਨ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਸਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕਲਾਕਾਰ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਗੁਰਮਨ ਮਾਨ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਗਾਇਕ ਨੇ ਆਪਣੀ ਐਲਬਮ ਚੱਕਦੋ-ਰਖਲੋ ਵਿੱਚ ਗੀਤ ਕਾਨਵੋ ਵਿੱਚ ਭਗਵਾਨ ਸ਼ਨੀ ਬਾਰੇ ਗਲਤ ਟਿੱਪਣੀ ਕੀਤੀ ਹੈ। ਗਾਇਕ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਡਿਤ ਦੀਪਕ ਸ਼ਰਮਾ ਵਾਸੀ ਨੂਰਵਾਲਾ ਰੋਡ ਨੇ ਪੁਲੀਸ ਨੂੰ ਦੱਸਿਆ ਕਿ ਉਹ ਸ੍ਰੀ ਸ਼ਨੀ ਮੰਦਰ, 70 ਫੁੱਟੀ ਰੋਡ, ਸੁੰਦਰ ਨਗਰ ਬਸਤੀ ਜੋਧੇਵਾਲ ਵਿੱਚ ਬਤੌਰ ਪੁਜਾਰੀ ਸੇਵਾ ਨਿਭਾਅ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ 30 ਦਸੰਬਰ ਨੂੰ ਸ਼ਾਮ 6.30 ਵਜੇ ਉਹ ਆਪਣੇ ਮੋਬਾਈਲ 'ਤੇ ਯੂਟਿਊਬ ਤੋਂ ਭਜਨ ਸੁਣ ਰਿਹਾ ਸੀ। ਅਚਾਨਕ ਐਲਬਮ ਚੱਕਲੋ-ਰਖਲੋ ਦਾ ਕਨਵੋ ਗੀਤ ਵੱਜਣ ਲੱਗਾ। ਗੀਤ ਦੇ ਬੋਲ- ਕਿੱਥੋਂ ਕੁੰਡਲੀ ਚੋਂ ਮਿਲੁ ਤੈਨੂ ਸੋਣੀਏ ਮੈਂ ਸ਼ਨੀ ਪੱਕਾ ਡੱਬ ਚਾ ਰੱਖਾਂ ਗਾਇਆ ਗਿਆ। ਸ਼੍ਰੀ ਸ਼ਨੀ ਦੇਵ ਜੀ ਹਿੰਦੂ ਧਰਮ ਦੇ ਦੇਵਤਾ ਹਨ। ਗਾਇਕ ਨੇ ਇਹ ਸ਼ਬਦ ਉਨ੍ਹਾਂ ਦੀ ਸ਼ਾਨ ਦੇ ਖਿਲਾਫ ਗਾਏ ਹਨ। ਇਸ ਗੀਤ ਨੂੰ ਗਾਇਕ ਗੁਰਮਨ ਮਾਨ ਨੇ ਗਾਇਆ ਹੈ। ਗਾਇਕ ਨੇ ਸ਼ਨੀ ਮਹਾਰਾਜ 'ਤੇ ਗਲਤ ਟਿੱਪਣੀਆਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦੀਪਕ ਸ਼ਰਮਾ ਅਨੁਸਾਰ ਥਾਣਾ ਦਰੇਸੀ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਗਾਇਕ ਗੁਰਮਨ ਮਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਹਰਪਾਲ ਸਿੰਘ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।