Parkash Singh Badal: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਜਸਵਿੰਦਰ ਬਰਾੜ-ਖੁਦਾ ਬਕਸ਼ ਸਣੇ ਗੀਤਾ ਜ਼ੈਲਦਾਰ ਨੇ ਜਤਾਇਆ ਡੂੰਘਾ ਦੁੱਖ, ਸਾਂਝੀ ਕੀਤੀ ਪੋਸਟ
Pollywood Star On Praksh Badal Death:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ...
![Parkash Singh Badal: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਜਸਵਿੰਦਰ ਬਰਾੜ-ਖੁਦਾ ਬਕਸ਼ ਸਣੇ ਗੀਤਾ ਜ਼ੈਲਦਾਰ ਨੇ ਜਤਾਇਆ ਡੂੰਘਾ ਦੁੱਖ, ਸਾਂਝੀ ਕੀਤੀ ਪੋਸਟ Punjabi Singer Geeta Zaildar along with Jaswinder Brar-Khuda Baksh expressed deep grief on the death of Kash Singh Badal Parkash Singh Badal: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਜਸਵਿੰਦਰ ਬਰਾੜ-ਖੁਦਾ ਬਕਸ਼ ਸਣੇ ਗੀਤਾ ਜ਼ੈਲਦਾਰ ਨੇ ਜਤਾਇਆ ਡੂੰਘਾ ਦੁੱਖ, ਸਾਂਝੀ ਕੀਤੀ ਪੋਸਟ](https://feeds.abplive.com/onecms/images/uploaded-images/2023/04/26/089d2f1bded3da8a676d3103f1a297d01682473211917709_original.jpg?impolicy=abp_cdn&imwidth=1200&height=675)
Pollywood Star On Praksh Badal Death:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ ਸਾਹ ਲਏ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਰਾਜਨੀਤਿਕ ਦੇ ਨਾਲ-ਨਾਲ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਨੇ ਵੀ ਡੂੰਘਾ ਦੁੱਖ ਜਤਾਇਆ ਹੈ।
View this post on Instagram
ਦੱਸ ਦੇਈਏ ਕਿ ਪੰਜਾਬੀ ਗਾਇਕ ਖੁਦਾ ਬਕਸ਼ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ ਇਸ ਉੱਪਰ ਦੁੱਖ ਜਤਾਇਆ ਹੈ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਅਸੀਂ ਇੱਕੋ ਪਿੰਡ ਦੇ ਆ। ਸਾਡੇ ਦਾਦਾ ਜੀ ਨਾਲ ਬਹੁਤ ਪਿਆਰ ਸੀ। ਸਾਡਾ ਪਿਆਰ ਕੋਈ ਰਾਜਨੀਤਕ ਤੌਰ ਤੇ ਨਹੀਂ ਸੀ। ਸਾਡਾ ਉਨ੍ਹਾਂ ਨਾਲ ਪਰਿਵਾਰਕ ਰਿਸ਼ਤਾ ਸੀ ਅੱਜ ਸੁਣ ਕੇ ਬਹੁਤ ਹੀ ਦੁੱਖ ਹੋਇਆ। ਬਾਦਲ ਸਾਹਿਬ ਵਰਗਾ ਰਾਜਨੀਤੀ ਵਿੱਚ ਨਾਂ ਸੀ ਨਾ ਹੈ ਨਾ ਹੋਣਾ ਸਾਨੂੰ ਮਾਣ ਹੈ ਏਨਾ ਤੇ 😭😔...
View this post on Instagram
ਇਸ ਤੋਂ ਇਲਾਵਾ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਵੱਲੋਂ ਵੀ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾ ਉੱਪਰ ਪ੍ਰਕਾਸ਼ ਸਿੰਘ ਬਾਦਲ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ਆਰਆਈਪੀ ਬਾਬੂ ਜੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ...
View this post on Instagram
ਪੰਜਾਬੀ ਲੋਕ ਗੀਤਾਂ ਲਈ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਵੱਲੋਂ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਉੱਪਰ ਸੋਗ ਜਤਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਸਵੇਰੇ 10:00 ਤੋਂ 12:00 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਲਿਆਂਦਾ ਜਾਵੇਗਾ। ਲੋਕਾਂ ਨੂੰ ਇੱਥੇ ਉਨ੍ਹਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)