Pollywood Star On Praksh Badal Death:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ ਸਾਹ ਲਏ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਰਾਜਨੀਤਿਕ ਦੇ ਨਾਲ-ਨਾਲ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਨੇ ਵੀ ਡੂੰਘਾ ਦੁੱਖ ਜਤਾਇਆ ਹੈ।
ਦੱਸ ਦੇਈਏ ਕਿ ਪੰਜਾਬੀ ਗਾਇਕ ਖੁਦਾ ਬਕਸ਼ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ ਇਸ ਉੱਪਰ ਦੁੱਖ ਜਤਾਇਆ ਹੈ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਅਸੀਂ ਇੱਕੋ ਪਿੰਡ ਦੇ ਆ। ਸਾਡੇ ਦਾਦਾ ਜੀ ਨਾਲ ਬਹੁਤ ਪਿਆਰ ਸੀ। ਸਾਡਾ ਪਿਆਰ ਕੋਈ ਰਾਜਨੀਤਕ ਤੌਰ ਤੇ ਨਹੀਂ ਸੀ। ਸਾਡਾ ਉਨ੍ਹਾਂ ਨਾਲ ਪਰਿਵਾਰਕ ਰਿਸ਼ਤਾ ਸੀ ਅੱਜ ਸੁਣ ਕੇ ਬਹੁਤ ਹੀ ਦੁੱਖ ਹੋਇਆ। ਬਾਦਲ ਸਾਹਿਬ ਵਰਗਾ ਰਾਜਨੀਤੀ ਵਿੱਚ ਨਾਂ ਸੀ ਨਾ ਹੈ ਨਾ ਹੋਣਾ ਸਾਨੂੰ ਮਾਣ ਹੈ ਏਨਾ ਤੇ 😭😔...
ਇਸ ਤੋਂ ਇਲਾਵਾ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਵੱਲੋਂ ਵੀ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾ ਉੱਪਰ ਪ੍ਰਕਾਸ਼ ਸਿੰਘ ਬਾਦਲ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ਆਰਆਈਪੀ ਬਾਬੂ ਜੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ...
ਪੰਜਾਬੀ ਲੋਕ ਗੀਤਾਂ ਲਈ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਵੱਲੋਂ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਉੱਪਰ ਸੋਗ ਜਤਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਸਵੇਰੇ 10:00 ਤੋਂ 12:00 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਲਿਆਂਦਾ ਜਾਵੇਗਾ। ਲੋਕਾਂ ਨੂੰ ਇੱਥੇ ਉਨ੍ਹਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।