(Source: ECI/ABP News)
Gippy Grewal: ਗਿੱਪੀ ਗਰੇਵਾਲ- Hina Khan ਨਾਲ ਰੋਮਾਂਸ ਕਰਦੇ ਆਉਣਗੇ ਨਜ਼ਰ, 'ਛਿੰਦਾ ਛਿੰਦਾ ਨੋ ਪਾਪਾ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ
Shinda Shinda No Papa release date Out: ਪੰਜਾਬੀ ਗਾਇਕ ਗਿੱਪੀ ਗਰੇਵਾਲ ‘ਕੈਰੀ ਆਨ ਜੱਟਾ 3’ ਦੀ ਸਫਲਤਾ ਤੋਂ ਬਾਅਦ ਬੈਕ-ਟੂ-ਬੈਕ ਫਿਲਮਾਂ ਦਾ ਐਲਾਨ ਕਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਨੇ ਵੱਲੋਂ ਆਪਣੀ ਅਪਕਮਿੰਗ ਫਿਲਮ
![Gippy Grewal: ਗਿੱਪੀ ਗਰੇਵਾਲ- Hina Khan ਨਾਲ ਰੋਮਾਂਸ ਕਰਦੇ ਆਉਣਗੇ ਨਜ਼ਰ, 'ਛਿੰਦਾ ਛਿੰਦਾ ਨੋ ਪਾਪਾ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ Punjabi Singer Gippy Grewal shinda Shinda No Papa release date announced hina khan punjabi debut film Gippy Grewal: ਗਿੱਪੀ ਗਰੇਵਾਲ- Hina Khan ਨਾਲ ਰੋਮਾਂਸ ਕਰਦੇ ਆਉਣਗੇ ਨਜ਼ਰ, 'ਛਿੰਦਾ ਛਿੰਦਾ ਨੋ ਪਾਪਾ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ](https://feeds.abplive.com/onecms/images/uploaded-images/2023/08/14/c6faebb47b930dd4bec24d9e76bc10eb1692025482233709_original.jpg?impolicy=abp_cdn&imwidth=1200&height=675)
Shinda Shinda No Papa release date Out: ਪੰਜਾਬੀ ਗਾਇਕ ਗਿੱਪੀ ਗਰੇਵਾਲ ‘ਕੈਰੀ ਆਨ ਜੱਟਾ 3’ ਦੀ ਸਫਲਤਾ ਤੋਂ ਬਾਅਦ ਬੈਕ-ਟੂ-ਬੈਕ ਫਿਲਮਾਂ ਦਾ ਐਲਾਨ ਕਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਨੇ ਵੱਲੋਂ ਆਪਣੀ ਅਪਕਮਿੰਗ ਫਿਲਮ 'ਛਿੰਦਾ ਛਿੰਦਾ ਨੋ ਪਾਪਾ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ।
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 'ਛਿੰਦਾ ਛਿੰਦਾ ਨੋ ਪਾਪਾ' ਵਿਸ਼ਵਵਿਆਪੀ 10 ਮਈ 2024 ਨੂੰ ਰਿਲੀਜ਼ ਹੋ ਰਿਹਾ ਹੈ। ਇਸ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਦੱਸ ਦੇਈਏ ਕਿ ਇਸ ਫਿਲਮ ਰਾਹੀਂ ਟੇਲੀਵਿਜ਼ਨ ਅਦਾਕਾਰਾ ਹਿਨਾ ਖਾਨ ਪੰਜਾਬੀ ਫਿਲਮਾਂ ਵਿੱਚ ਡੈਬਿਊ ਕਰਨ ਜਾ ਰਹੀ ਹੈ। ਅਦਾਕਾਰਾ ਵੱਲੋਂ ਫਿਲਮ ਤੋਂ ਆਪਣੀ ਲੁੱਕ ਦੀਆਂ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਸੀ।
View this post on Instagram
ਦੱਸ ਦੇਈਏ ਕਿ ਇਸ ਫ਼ਿਲਮ ’ਚ ਗਿੱਪੀ ਗਰੇਵਾਲ ਅਤੇ ਹਿਨਾ ਖ਼ਾਨ ਤੋਂ ਇਲਾਵਾ ਸ਼ਿੰਦਾ ਗਰੇਵਾਲ, ਜਸਵਿੰਦਰ ਭੱਲਾ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਨਿਰਮਲ ਰਿਸ਼ੀ, ਹਰਦੀਪ ਗਿੱਲ, ਸੀਮਾ ਕੌਸ਼ਲ, ਗੁਰੀ ਘੁੰਮਣ ਤੇ ਹਰਿੰਦਰ ਭੁੱਲਰ ਅਹਿਮ ਭੂਮਿਕਾਵਾਂ ’ਚ ਹਨ। ਇਸ ਫ਼ਿਲਮ ਨੂੰ ਨਰੇਸ਼ ਕਥੂਰੀਆ ਵਲੋਂ ਲਿਖਿਆ ਗਿਆ ਹੈ, ਜਿਸ ਨੂੰ ਡਾਇਰੈਕਟ ਅਮਰਪ੍ਰੀਤ ਜੀ. ਐੱਸ. ਛਾਬੜਾ ਨੇ ਕੀਤਾ ਹੈ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਸਾਰੇਗਾਮਾ, ਹੰਬਲ ਮੋਸ਼ਨ ਪਿਕਚਰਜ਼ ਤੇ ਏ ਯੂਡਲੀ ਫ਼ਿਲਮ ਦੀ ਪੇਸ਼ਕਸ਼ ਹੈ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਗਿੱਪੀ ਗਰੇਵਾਲ ਦੀ ਕੈਰੀ ਆਨ ਜੱਟਾ 3 ਪੰਜਾਬੀ ਸਿਨੇਮਾ ਜਗਤ ਵਿੱਚ 100 ਕਰੋੜ ਤੋਂ ਪਾਰ ਦੀ ਕਮਾਈ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣੀ ਹੈ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ। ਫਿਲਹਾਲ ਪ੍ਰਸ਼ੰਸਕ ਛਿੰਦਾ ਛਿੰਦਾ ਨੋ ਪਾਪਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)