Gippy Grewal Shared Funny Video: ਪੰਜਾਬੀ ਅਦਾਕਾਰਾ ਅਤੇ ਗਾਇਕ ਗਿੱਪੀ ਗਰੇਵਾਲ ਦਾ ਨਾਂਅ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉ੍ਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ ਵਿੱਚ ਵੀ ਦਿਖਾਇਆ ਹੈ। ਇਸ ਤੋਂ ਇਲਾਵਾ ਗਿੱਪੀ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾ ਚੁੱਕੇ ਹਨ। ਦੱਸ ਦੇਈਏ ਕਿ ਇੰਨੀਂ ਦਿਨੀਂ ਕਲਾਕਾਰ ਆਪਣੀ ਫਿਲਮ ਕੈਰੀ ਆਨ ਜੱਟਾ 3 ਨੂੰ ਲੈ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਗਿੱਪੀ ਤੋਂ ਇਲਾਵਾ ਸੋਨਮ ਬਾਜਵਾ ਅਤੇ ਗੁਰਪ੍ਰੀਤ ਘੁੱਗੀ ਸਣੇ ਹੋਰ ਵੀ ਕਈ ਪੰਜਾਬੀ ਅਦਾਕਾਰ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਣਗੇ। ਇਸ ਵਿਚਕਾਰ ਫਿਲਮ ਦੀ ਸਟਾਰ ਕਾਸਟ ਦੀ ਮਸਤੀ ਲਗਾਤਾਰ ਜਾਰੀ ਹੈ।





ਹਾਲ ਹੀ ਵਿੱਚ ਗਿੱਪੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ ਕਿਊਟ... ਦਰਅਸਲ, ਇਸ ਵੀਡੀਓ ਵਿੱਚ ਗਿੱਪੀ ਗਰੇਵਾਲ ਵੱਲੋਂ ਸਨੈਪਚੈਟ ਦਾ ਇੱਕ ਫਿਲਟਰ ਇਸਤੇਮਾਲ ਕਰ ਸੋਨਮ ਬਾਜਵਾ ਅਤੇ ਗੁਰਪ੍ਰੀਤ ਘੁੱਗੀ ਦੀ ਸ਼ਕਲ ਨੂੰ ਅਜੀਬ ਜਿਹਾ ਬਣਾ ਦਿੱਤਾ ਹੈ। ਤੁਸੀ ਦੇਖ ਸਕਦੇ ਹੋ ਕਿ ਕਿਵੇ ਦੋਵਾਂ ਦੀਆਂ ਗੱਲਾਂ ਲਮਕ ਰਹੀਆਂ ਹਨ। ਹਾਲਾਂਕਿ ਕਲਾਕਾਰ ਦੀ ਇਸ ਵੀਡੀਓ ਨੂੰ ਦੇਖ ਪ੍ਰਸ਼ੰਸਕ ਲੋਟ ਪੋਟ ਹੋ ਰਹੇ ਹਨ।


ਗਿੱਪੀ ਦੀ ਇਸ ਵੀਡੀਓ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਕਿੰਨੀ ਕਿਊਟ ਲੱਗਦੀ ਪਿਆਰੀ ਆ ਯਾਰ... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ, ਨਾਈਸ ਫਿਲਟਰ ਲੁਕਿੰਗ ਵੀ ਨਾਈਸ... ਇਸ ਤੋਂ ਇਲਾਵਾ ਇਸ ਵੀਡੀਓ ਨੂੰ ਦਰਸ਼ਕ ਲਵਿੰਗ ਅਤੇ ਕਿਊਟ ਸਣੇ ਹਾਸੇ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ। 


ਕਾਬਿਲੇਗੌਰ ਹੈ ਕਿ ਗਿੱਪੀ ਅਤੇ ਸੋਨਮ ਦੀ ਫਿਲਮ ਕੈਰੀ ਆਨ ਜੱਟਾ 3 ਜਲਦ ਹੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਇਹ ਫਿਲਮ 29 ਮਈ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਫਿਲਹਾਲ ਸਾਰੇ ਕਲਾਕਾਰ ਫਿਲਮ ਦੀ ਪ੍ਰਮੋਸ਼ਨ ਵਿੱਚ ਵਿਅਸਤ ਹਨ। ਦੱਸ ਦੇਈਏ ਕਿ ਸੋਨਮ ਬਾਜਵਾ ਫਿਲਮ ਗੋਡ਼ੇ ਗੋਡੇ ਚਾਅ ਵਿੱਚ ਵੀ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਵੇਗੀ।