ਪੜਚੋਲ ਕਰੋ

Gurman Maan: ਪੰਜਾਬੀ ਗਾਇਕ ਗੁਰਮਨ ਮਾਨ ਕਾਰਨ ਭੱਖਿਆ ਵਿਵਾਦ, ਜਾਣੋ ਨਵੇਂ ਗੀਤ ਨੂੰ ਲੈ ਸ਼ਿਕਾਇਤ ਕਿਉਂ ਹੋਈ ਦਰਜ ?

FIR against Gurman Maan: ਪੰਜਾਬੀ ਗਾਇਕ ਗੁਰਮਨ ਮਾਨ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਸਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕਲਾਕਾਰ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ

FIR against Gurman Maan: ਪੰਜਾਬੀ ਗਾਇਕ ਗੁਰਮਨ ਮਾਨ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਸਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕਲਾਕਾਰ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਗੁਰਮਨ ਮਾਨ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ। ਆਖਿਰ ਕੀ ਹੈ ਪੂਰਾ ਮਾਮਲਾ ਜਾਣਨ ਲਈ ਪੜ੍ਹੋ ਪੂਰੀ ਖਬਰ...

ਦਰਅਸਲ, ਗੁਰਮਨ ਮਾਨ ਵੱਲੋਂ ਆਪਣੇ ਨਵੇਂ ਗੀਤ ਕਾਨਵੋ ਵਿੱਚ ਸ਼ਨੀ ਦੇਵ ਮਹਾਰਾਜ ਪ੍ਰਤੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਅੱਜ ਜਲੰਧਰ ਦੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਨੀ ਕ੍ਰਿਪਾਲ ਮੰਦਰ ਸਮੇਤ ਹੋਰ ਸ਼ਨੀ ਦੇਵ ਮੰਦਰ ਕਮੇਟੀਆਂ ਵੱਲੋਂ ਗਾਇਕ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਗਾਇਕ ਨੇ ਸ਼੍ਰੀ ਸ਼ਨੀ ਦੇਵ ਬਾਰੇ ਗਲਤ ਸ਼ਬਦ ਬੋਲੇ ​​ਹਨ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

View this post on Instagram
 
A post shared by 𝗚𝘂𝗿𝗺𝗮𝗻 𝗠𝗮𝗮𝗻 (@gurmanmaanofficial)

ਜਾਣਕਾਰੀ ਲਈ ਦੱਸ ਦੇਈਏ ਕਿ ਸ਼ਨੀ ਕਿਰਪਾਲ ਮੰਦਰ ਸਮੇਤ ਦੇਵ ਮੰਦਰ ਕਮੇਟੀਆਂ ਨੇ ਪੰਜਾਬੀ ਗਾਇਕ ਗੁਰਨਾਮ ਮਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਕੇ ਜੁਆਇੰਟ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼ਨੀ ਕ੍ਰਿਪਾਲ ਮੂਰਤੀ ਮੰਦਿਰ ਦੇ ਮਹਾਰਾਜ ਯਿਸ਼ੂ ਜੀ ਨੇ ਦੱਸਿਆ ਕਿ ਪੰਜਾਬੀ ਗਾਇਕ ਗੁਰਮਨ ਮਾਨ ਨੇ ਆਪਣੇ ਨਵੇਂ ਗੀਤ ਕਾਨਵੋ ਵਿੱਚ ਸ਼੍ਰੀ ਸ਼ਨੀ ਦੇਵ ਮਹਾਰਾਜ ਬਾਰੇ ਅਸ਼ਲੀਲ ਟਿੱਪਣੀ ਕਰਦਿਆਂ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ।" 

ਉਨ੍ਹਾਂ ਕਿਹਾ ਕਿ 2 ਮਿੰਟ 59 ਸੈਕਿੰਡ ਦੇ ਇਸ ਗੀਤ ਵਿੱਚ ਗਾਇਕ ਗੁਰਮਨ ਮਾਨ ਨੇ ਸ਼ਨੀ ਦੇਵ ਮਹਾਰਾਜ ਬਾਰੇ ਸ਼ਨੀ ਪੱਕਾ ਡੱਬ ਚ ਰੱਖਾਂ ਗਲਤ ਸ਼ਬਦ ਵਰਤਿਆ ਹੈ। ਪੰਜਾਬੀ ਗਾਇਕ ਦੇ ਇਸ ਗੀਤ ਨੇ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਗਾਇਕ ਹਿੰਦੂ ਧਾਰਮਿਕ ਦੇਵੀ-ਦੇਵਤਿਆਂ ਅਤੇ ਬਾਕੀ ਧਾਰਮਿਕ ਭਾਈਚਾਰੇ ਦੇ ਗੁਰੂਆਂ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕਰਦੇ ਹਨ, ਜਿਨ੍ਹਾਂ ਵਿਰੁੱਧ ਕਾਨੂੰਨ ਬਣਨਾ ਚਾਹੀਦਾ ਹੈ ਅਤੇ ਨਾਲ ਹੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੂੰ ਮੰਗ ਪੱਤਰ ਦੇ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਜਲਦੀ ਤੋਂ ਜਲਦੀ ਗਾਇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਦੇ ਗੀਤ ਨੂੰ ਹਟਾਇਆ ਜਾਵੇ।

ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ ਦਿੱਤੇ ਗਏ ਮੰਗ ਪੱਤਰ ਦੀ ਸ਼ਿਕਾਇਤ 'ਤੇ ਜੁਆਇਨ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ ਕਿ ਇਹ ਮੰਗ ਪੱਤਰ ਉਨ੍ਹਾਂ ਨੂੰ ਪੰਜਾਬੀ ਗਾਇਕ ਦੇ ਖਿਲਾਫ ਦਿੱਤਾ ਗਿਆ ਹੈ।ਪੰਜਾਬੀ ਗਾਇਕ ਦੇ ਗੀਤ 'ਚ ਗਲਤ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਹਨ। ਪੰਜਾਬੀ ਗਾਇਕ ਖਿਲਾਫ ਦਿੱਤੀ ਗਈ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget