Sonam Bajwa And Gurnam Bhullar Video: ਸੋਨਮ ਬਾਜਵਾ ਪੰਜਾਬੀ ਸਿਨੇਮਾ ਜਗਤ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਆਪਣੀ ਅਦਾਕਾਰੀ ਦੇ ਨਾਲ ਨਾਲ ਉਹ ਆਪਣੀ ਖੂਬਸੂਰਤੀ ਨੂੰ ਲੈਕੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ। ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ, ਸੋਨਮ ਦੀਆਂ ਦੋ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਦਰਸ਼ਕਾ ਦਾ ਭਰਪੂਰ ਮਨੋਰੰਜਨ ਕਰਨ ਲਈ ਤਿਆਰ ਹਨ। ਇਸ ਦੌਰਾਨ ਅਦਾਕਾਰਾ ਫਿਲਮ ਦੀ ਪ੍ਰਮੋਸ਼ਨ ਵਿੱਚ ਵਿਅਸਤ ਹੈ। ਕੈਰੀ ਆਨ ਜੱਟਾ 3 ਦੇ ਟ੍ਰੇਲਰ ਦੇ ਨਾਲ-ਨਾਲ ਗੀਤਾਂ ਨੂੰ ਪ੍ਰਸ਼ੰਸ਼ਕ ਭਰਮਾ ਹੁੰਗਾਰਾ ਦੇ ਰਹੇ ਹਨ। ਇਸ ਵਿਚਕਾਰ ਸੋਨਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤੁਸੀ ਵੀ ਵੇਖੋ ਇਹ ਵੀਡੀਓ....






ਦਰਅਸਲ, ਫੈਨਜ਼ ਵੱਲੋਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਸੋਨਮ ਗੁਰਨਾਮ ਨੂੰ ਇਹ ਕਹਿੰਦੇ ਹੋਏ ਨਜ਼ਰ ਆ ਰਹੀ ਹੈ ਕਿ ਤੂੰ ਬਾਕੀ ਸਾਰਿਆਂ ਨੂੰ ਅਨਫਾਲੋ ਕਰਦੇ। ਸਾਰੀਆਂ ਜਿਹੜੀਆਂ ਵੀ ਤੇਰੀਆਂ ਫੀਮੇਲ ਫ੍ਰੈਂਡ ਨੇ ਉਨ੍ਹਾਂ ਨੂੰ ਇੰਸਟਾਗ੍ਰਾਮ ਤੋਂ ਅਨਾਫਾਲੋ ਕਰਦੇ ਇਸ ਤੇ ਹੱਸਦੇ ਹੋਏ ਗੁਰਨਾਮ ਭੁੱਲਰ ਜਵਾਬ ਦਿੰਦੇ ਹਨ ਕਿ ਮੈਂ ਇੰਸਟਾਗ੍ਰਾਮ ਹੀ ਡਿਲੀਟ ਕਰ ਦਿਉਗਾਂ। ਗੁਰਨਾਮ ਅਤੇ ਸੋਨਮ ਦੀ ਇਸ ਮਜ਼ਾਕੀਆ ਵੀਡੀਓ ਨੂੰ ਦੇਖ ਫੈਨਜ਼ ਵੀ ਹੱਸ-ਹੱਸ ਲੋਟ ਪੋਟ ਹੋ ਰਹੇ ਹਨ। 


ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਚਰਚਾ ਵਿੱਚ ਹੈ। ਉਸ ਦੀ ਆਉਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਦਾ ਟੀਜ਼ਰ ਹਾਲ ਹੀ 'ਚ ਰਿਲੀਜ਼ ਹੋਇਆ, ਜਿਸ ਵਿੱਚ ਸੋਨਮ ਦਾ ਦਿਲਕਸ਼ ਅੰਦਾਜ਼ ਸਭ ਦਾ ਦਿਲ ਜਿੱਤ ਰਿਹਾ ਹੈ। ਇਸ ਦੇ ਨਾਲ ਨਾਲ ਉਹ ਫਿਲਮ ਦੇ ਟਾਈਟਲ ਟਰੈਕ ਵਿੱਚ ਵੀ ਬੇਹੱਦ ਕਿਊਟ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਫਿਲਮ 'ਗੋਡੇ ਗੋਡੇ ਚਾਅ' 26 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।