Punjabi Singer: ਕਾਨੂੰਨੀ ਪਚੜੇ 'ਚ ਫਸਿਆ ਮਸ਼ਹੂਰ ਪੰਜਾਬੀ ਗਾਇਕ, ਸੰਮਨ ਹੋਇਆ ਜਾਰੀ: ਜਾਣੋ ਕਿਵੇਂ ਵਿਵਾਦਾਂ ਨਾਲ ਘਿਰਿਆ...?
Punjabi Singer Guru Randhawa: ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਇਨ੍ਹੀ ਦਿਨੀਂ ਮੁਸ਼ਕਿਲਾਂ ਵਿੱਚ ਫਸਦੇ ਹੋਏ ਨਜ਼ਰ ਆ ਰਹੇ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਨਵਾਂ ਗੀਤ 'ਸਿਰਾ' ਹੈ। ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਦੇ...

Punjabi Singer Guru Randhawa: ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਇਨ੍ਹੀ ਦਿਨੀਂ ਮੁਸ਼ਕਿਲਾਂ ਵਿੱਚ ਫਸਦੇ ਹੋਏ ਨਜ਼ਰ ਆ ਰਹੇ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਨਵਾਂ ਗੀਤ 'ਸਿਰਾ' ਹੈ। ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਦੇ ਸਮਰਾਲਾ ਕਸਬੇ ਦੀ ਅਦਾਲਤ ਨੇ ਪੰਜਾਬੀ ਗਾਇਕ ਨੂੰ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 2 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਰੰਧਾਵਾ ਆਪਣੇ ਨਵੇਂ ਗੀਤ 'ਸਿਰਾ' ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ।
ਦਰਅਸਲ, ਇਹ ਕਾਰਵਾਈ ਉਨ੍ਹਾਂ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ 'ਸੀਰਾ' ਵਿੱਚ ਕਥਿਤ ਇਤਰਾਜ਼ਯੋਗ ਬੋਲਾਂ ਵਿਰੁੱਧ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
"ਜੰਮਿਆਂ ਨੂੰ ਗੁੜਤੀ 'ਚ ਮਿਲਦੀ ਅਫੀਮ ਏ" ਸ਼ਬਦ 'ਤੇ ਜਤਾਇਆ ਇਤਰਾਜ਼
ਐਡਵੋਕੇਟ ਗੁਰਵੀਰ ਸਿੰਘ ਢਿੱਲੋਂ ਦੇ ਅਨੁਸਾਰ, ਸਮਰਾਲਾ ਦੇ ਰਾਜਦੀਪ ਸਿੰਘ ਮਾਨ ਨੇ ਸ਼ਿਕਾਇਤ ਦਰਜ ਕਰਵਾਈ ਹੈ। ਪਟੀਸ਼ਨਕਰਤਾ ਨੇ "ਜੰਮਿਆਂ ਨੂੰ ਗੁੜਤੀ 'ਚ ਮਿਲਦੀ ਅਫੀਮ ਏ" ਗੀਤ ਦੀ ਇੱਕ ਲਾਈਨ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਲੀਲ ਦਿੱਤੀ ਕਿ "ਗੁੜਤੀ" ਸ਼ਬਦ ਦੀ ਵਰਤੋਂ ਅਪਮਾਨਜਨਕ ਹੈ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਇਸ ਸ਼ਬਦ ਦਾ ਵਿਸ਼ੇਸ਼ ਮਹੱਤਵ ਹੈ।
View this post on Instagram
ਐਡਵੋਕੇਟ ਨੇ ਪਹਿਲਾਂ ਭੇਜਿਆ ਸੀ ਕਾਨੂੰਨੀ ਨੋਟਿਸ
ਐਡਵੋਕੇਟ ਢਿੱਲੋਂ ਨੇ ਦੱਸਿਆ ਕਿ ਗਾਇਕ ਨੂੰ ਪਹਿਲਾਂ ਇੱਕ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ, ਜਿਸ ਵਿੱਚ ਗੀਤ ਨੂੰ ਹਟਾਉਣ ਜਾਂ ਇਸ ਬਾਰੇ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਸੀ। ਜਦੋਂ ਮਾਮਲਾ ਹੱਲ ਨਹੀਂ ਹੋ ਸਕਿਆ, ਤਾਂ ਮਾਮਲਾ ਅਦਾਲਤ ਵਿੱਚ ਲਿਜਾਇਆ ਗਿਆ, ਜਿਸਦੇ ਨਤੀਜੇ ਵਜੋਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ।
ਗਾਇਕ ਨੂੰ ਹੁਣ 2 ਸਤੰਬਰ ਨੂੰ ਸਮਰਾਲਾ ਅਦਾਲਤ ਵਿੱਚ ਪੇਸ਼ ਹੋਣਾ ਹੈ, ਜਿੱਥੇ ਕੇਸ ਦੀ ਸੁਣਵਾਈ ਹੋਵੇਗੀ। ਇਸ ਵਿਵਾਦ ਨੇ ਸੱਭਿਆਚਾਰਕ ਅਤੇ ਧਾਰਮਿਕ ਸੰਵੇਦਨਸ਼ੀਲਤਾਵਾਂ ਦੇ ਅਨੁਸਾਰ ਗੀਤ ਚੁਣਨ ਵਿੱਚ ਕਲਾਕਾਰਾਂ ਦੀ ਜ਼ਿੰਮੇਵਾਰੀ 'ਤੇ ਬਹਿਸ ਛੇੜ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















