Punjabi Singer Happy Raikoti: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਹੈਪੀ ਰਾਏਕੋਟੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਅਤੇ ਲਿਖਤ ਨਾਲ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਹਾਲ ਹੀ ਵਿੱਚ ਗਾਇਕ ਨੇ ਪਹਿਲੀ ਵਾਰ ਆਪਣੀ ਪਤਨੀ ਨੂੰ ਪ੍ਰਸ਼ੰਸਕਾਂ ਦੇ ਰੂ-ਬ-ਰੂ ਕਰਵਾਇਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਦਰਅਸਲ, ਪੰਜਾਬੀ ਗਾਇਕ ਨੇ ਹਾਲ ਹੀ ਵਿੱਚ ਆਪਣੀ ਪਤਨੀ ਦਾ ਜਨਮਦਿਨ ਮਨਾਇਆ। ਉਨ੍ਹਾਂ ਆਪਣੀ ਲਾਈਫ ਪਾਟਨਰ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਹੈਪੀ ਜੇ ਖੁਸ਼ ਹੈ ਸੱਜਣਾ, ਖੁਸ਼ ਹੈ ਸੱਜਣਾ ਤੂੰ ਹੀ ਕਾਰਨ ਏ... ਹੈਪੀ ਬਰਥਡੇ੍ ਮਾਈ ਲਾਈਫਲਾਈਨ...❤️ਲਵ ਯੂ... ਇਹ ਗੀਤ ਮੈਂ ਸਿਰਫ ਤੁਹਾਡੇ ਲਈ ਲਿਖਿਆ ਸੀ, ਅਤੇ ਮੈਨੂੰ ਇਹ ਵੀ ਸੀ ਕਿ ਜਦੋਂ ਕੋਈ ਇਹ ਗਾਣਾ ਸੁਣੇ ਤਾਂ ਆਪਣੇ ਪਾਟਨਰ ਨੂੰ ਡੈਡੀਕੇਟ ਕਰੇ...
Read More: Heart Attack: 'ਰਾਮ' ਦਾ ਕਿਰਦਾਰ ਨਿਭਾਉਂਦੇ ਹੋਏ ਮਸ਼ਹੂਰ ਹਸਤੀ ਨੂੰ ਆਇਆ ਹਾਰਟ ਅਟੈਕ, ਹਰ ਪਾਸੇ ਛਾਇਆ ਮਾਤਮ
ਪੰਜਾਬੀ ਗਾਇਕ ਵੱਲੋਂ ਸ਼ੇਅਰ ਕੀਤੀ ਇਸ ਤਸਵੀਰ ਉੱਪਰ ਯੂਜ਼ਰ ਲਗਾਤਾਰ ਕਮੈਂਟ ਕਰ ਰਹੇ ਹਨ। ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਇਸ ਤਸਵੀਰ ਉੱਪਰ ਕਮੈਂਟ ਕਰ ਪਿਆਰ ਦੀ ਬਰਸਾਤ ਕਰ ਰਹੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਪੰਜਾਬੀ ਗਾਇਕ ਹੈਪੀ ਰਾਏਕੋਟੀ ਆਪਣੇ ਲਿਖੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਹੈਪੀ ਰਾਏਕੋਟੀ ਦੂਜੇ ਸਿੰਗਰਾਂ ਲਈ ਵੀ ਗੀਤ ਲਿਖਦੇ ਹਨ। ਪ੍ਰਸ਼ੰਸਕਾਂ ਵੱਲੋਂ ਅਕਸਰ ਉਨ੍ਹਾਂ ਦੇ ਗੀਤਾਂ ਨੂੰ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ।
Read More: Amitabh Bachchan: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਵਿਚਾਲੇ ਬੋਲੇ ਅਮਿਤਾਭ ਬੱਚਨ- ਥੋੜ੍ਹਾ ਅਜੀਬ ਲੱਗਦਾ, ਪਰ...