Jasbir Jassi: ਜਸਬੀਰ ਜੱਸੀ ਨੇ ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ, ਬੋਲੇ- ਮੇਰੇ ਕੋਲ ਸੁਪਰੀਮ ਪਾਵਰ ਗੁਰੁ ਗ੍ਰੰਥ ਸਾਹਿਬ, ਕਬਰਾਂ ਤੋਂ ਡਰਦਾ ਨਹੀਂ
Jasbir jassi on Dargah Controversy: ਪੰਜਾਬੀ ਗਾਇਕ ਜਸਬੀਰ ਜੱਸੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਨ੍ਹੀਂ ਦਿਨੀਂ ਪੰਜਾਬੀ ਗਾਇਕ ਸੋਸ਼ਲ ਮੀਡੀਆ ਉੱਪਰ ਆਪਣੇ ਵੱਖ-ਵੱਖ ਤਰ੍ਹਾਂ ਦੇ ਵੀਡੀਓਜ਼ ਵਾਇਰਲ
Jasbir jassi on Dargah Controversy: ਪੰਜਾਬੀ ਗਾਇਕ ਜਸਬੀਰ ਜੱਸੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਨ੍ਹੀਂ ਦਿਨੀਂ ਪੰਜਾਬੀ ਗਾਇਕ ਸੋਸ਼ਲ ਮੀਡੀਆ ਉੱਪਰ ਆਪਣੇ ਵੱਖ-ਵੱਖ ਤਰ੍ਹਾਂ ਦੇ ਵੀਡੀਓਜ਼ ਵਾਇਰਲ ਹੋਣ ਦੇ ਚੱਲਦੇ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਕਲਾਕਾਰ ਦਾ ਕੁਝ ਹਫਤੇ ਪਹਿਲਾਂ ਦਿੱਤਾ ਇੰਟਰਵਿਊ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਇਸ ਵਿਚਾਲੇ ਕਲਾਕਾਰ ਵੱਲੋਂ ਇੱਕ ਵਾਰ ਫਿਰ ਲਾਈਵ ਹੋ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਗਿਆ ਹੈ, ਜੋ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕਰ ਰਹੇ ਸੀ।
ਦਰਅਸਲ, ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਲਾਈਵ ਆਏ। ਇਸ ਦੌਰਾਨ ਉਨ੍ਹਾਂ ਲੋਕਾਂ ਵੱਲੋਂ ਕੀਤੀ ਜਾ ਰਹੀ ਟ੍ਰੋਲਿੰਗ ਦਾ ਕਰਾਰਾ ਜਵਾਬ ਦਿੱਤਾ। ਦੱਸ ਦੇਈਏ ਕਿ ਕਲਾਕਾਰ ਦੇ ਪੀਰਾਂ ਦੀਆਂ ਦਰਗਾਹਾਂ ਉੱਪਰ ਦਿੱਤੇ ਇੱਕ ਇੰਟਰਵਿਊ ਤੋਂ ਬਾਅਦ ਇੱਕ ਸ਼ਖਸ ਨੇ ਉਨ੍ਹਾਂ ਦੇ ਖਿਲਾਫ ਪੋਸਟ ਪਾਈ ਸੀ। ਅਸਲ ਵਿੱਚ, ਜਸਬੀਰ ਜੱਸੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਹੋਣ ਵਾਲੇ ਪ੍ਰੋਗਰਾਮ ‘ਚ ਪਰਫਾਰਮ ਕਰਨ ਗਏ ਸਨ ਅਤੇ ਜਿਸ ਤੋਂ ਬਾਅਦ ਅੰਦਰ ਤੱਕ ਉਨ੍ਹਾਂ ਦੀ ਕਾਰ ਨੂੰ ਨਹੀਂ ਜਾਣ ਦਿੱਤਾ ਗਿਆ।
View this post on Instagram
ਉਨਾਂ ਨੇ ਬੱਸ ‘ਚ ਬੈਠ ਕੇ ਸਫਰ ਕੀਤਾ ਸੀ ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਸਾਂਝਾ ਕੀਤਾ ਸੀ। ਜਿਸ ਤੋਂ ਬਾਅਦ ਜਸਬੀਰ ਜੱਸੀ ਨੂੰ ਇੱਕ ਸ਼ਖਸ ਨੇ ਮੈਸੇਜ ਕੀਤਾ। ਜਿਸ ਦਾ ਜਵਾਬ ਉਨ੍ਹਾਂ ਨੇ ਲਾਈਵ ਹੋ ਕੇ ਦਿੱਤਾ ਹੈ। ਇਸ ਵੀਡੀਓ ‘ਚ ਗਾਇਕ ਦੱਸ ਰਿਹਾ ਹੈ ਕਿ ਕਿਸ ਤਰ੍ਹਾਂ ਉਸ ਦੀ ਇਸ ਗੱਲ ‘ਤੇ ਇਸ ਸ਼ਖਸ ਦੇ ਵੱਲੋਂ ਕਮੈਂਟਸ ਕੀਤੇ ਗਏ ।ਜਿਸ ਦਾ ਜਵਾਬ ਉਨ੍ਹਾਂ ਨੇ ਵੀਡੀਓ ਸਾਂਝਾ ਕਰਦੇ ਹੋਏ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਆਪਣੇ ਕਬਰਾਂ ਵਾਲੇ ਇੰਟਰਵਿਊ ਬਾਰੇ ਵੀ ਗੱਲ ਕੀਤੀ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ‘ਮੇਰੇ ਕੋਲ ਸੁਪਰੀਮ ਪਾਵਰ ਗੁਰੁ ਗ੍ਰੰਥ ਸਾਹਿਬ ਹਨ, ਮੈਂ ਕਬਰਾਂ ਤੋਂ ਡਰਦਾ ਨਹੀਂ ਤੇ ਨਾ ਹੀ ਕਬਰਾਂ ਨੂੰ ਮੰਨਦਾ ਹਾਂ।
ਕਾਬਿਲੇਗ਼ੌਰ ਹੈ ਕਿ ਜਸਬੀਰ ਜੱਸੀ ਅਤੇ ਕੁਲਵਿੰਦਰ ਬਿੱਲਾ ਦੋਵੇਂ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ਦੌਰਾਨ ਇੰਡਸਟਰੀ ਨੂੰ ਇੱਕ ਤੋਂ ਵਧ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਇਸ ਦੇ ਨਾਲ-ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।