Pollywood Stars On Mother's Day: ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਅਕਸਰ ਆਪਣੇ ਗੀਤਾਂ ਅਤੇ ਫਿਲਮਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਹੈ। ਹਾਲਾਂਕਿ ਇਹ ਸਿਤਾਰੇ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਦਰਸ਼ਕਾਂ ਨਾਲ ਸਾਂਝੀਆਂ ਕਰਦੇ ਹਨ। ਜੋ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਦੀਆਂ ਹਨ। ਜਿਵੇਂ ਕਿ ਬੀਤੇ ਦਿਨ ਆਮ ਜਨਤਾ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਵੀ ਮਦਰਜ਼ ਡੇਅ ਬੇਹੱਦ ਸ਼ਾਨਦਾਰ ਤਰੀਕੇ ਨਾਲ ਮਨਾਇਆ। ਉਨ੍ਹਾਂ ਵੱਲੋਂ ਆਪਣੀਆਂ ਮਾਵਾਂ ਨਾਲ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ, ਜਿਨ੍ਹਾਂ ਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਤੁਸੀ ਵੀ ਵੇਖੋ ਇਹ ਤਸਵੀਰਾਂ...



ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਖਾਸ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਪ੍ਰਸ਼ੰਸ਼ਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਤਸਵੀਰ ਉੱਪਰ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਮੈੰ ਰੱਬ ਅੱਗੇ ਇਹੀ ਅਰਦਾਸ ਕਰਦਾ ਹਾ ਕਿ_ ਮਾਂ-ਪੁੱਤ ਦਾ ਤੇ ਮਾਂ-ਧੀ ਦਾ ਰਿਸ਼ਤਾ ਏਦਾ ਹੀ ਬਣਿਆਂ ਰਹੇ...ਰੱਬ ਸਭ ਦੀਆ ਮਾਵਾਂ ਨੂੰ ਸਲਾਮਤ ਰੱਖੇ...❤️🙏🏻


ਇਸ ਤੋਂ ਇਲਾਵਾ ਗਾਇਕ ਮਨਕੀਰਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਮਾਵਾਂ ਦੀ ਪਿਆਰੀ ਤਸਵੀਰ ਸ਼ੇਅਰ ਕੀਤੀ ਗਈ। 


ਪੰਜਾਬੀ ਗਾਇਕ ਜੱਸੀ ਗਿੱਲ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਦੀ ਇਸ ਤਸਵੀਰ ਨੂੰ ਵੀ ਪ੍ਰਸ਼ੰਸ਼ਕ ਬੇਹੱਦ ਪਸੰਦ ਕਰ ਰਹੇ ਹਨ। 


ਕਾਬਿਲੇਗੌਰ ਹੈ ਕਿ ਇਹ ਤਿੰਨੋਂ ਪੰਜਾਬੀ ਸਿਤਾਰੇ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਜਿਨ੍ਹਾਂ ਨੇ ਆਪਣੀ ਮਿਹਨਤ ਨਾਲ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਲ ਕੀਤਾ ਹੈ। ਇਨ੍ਹਾਂ ਦੀਆਂ ਫਿਲਮਾਂ ਅਤੇ ਗੀਤਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ। ਫਿਲਹਾਲ ਮਦਰਜ਼ ਡੇਅ ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਖੂਬ ਵਾਇਰਲ ਹੋ ਰਹੀਆਂ ਹਨ।