Jazzy B EP Ishq TrackList: ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਮਿਊਜ਼ਿਕ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹਨ। ਉਹ ਪਿਛਲੇ 30 ਸਾਲ ਤੋਂ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਵਿਚਾਲੇ ਕਲਾਕਾਰ ਵੱਲੋਂ ਆਪਣੀ ਨਵੀਂ ਈਪੀ ਇਸ਼ਕ ਦਾ ਐਲਾਨ ਕੀਤਾ ਗਿਆ। ਦੱਸ ਦੇਈਏ ਕਿ ਕਲਾਕਾਰ ਨੇ ਆਪਣੀ ਈਪੀ ਤੋਂ ਟਰੈਕ ਲਿਸਟ ਆਊਟ ਕਰ ਦਿੱਤੀ ਹੈ। ਜਿਸ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਇਸਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 


ਜਾਣਕਾਰੀ ਲਈ ਦੱਸ ਦੇਈਏ ਕਿ ਜ਼ੈਜੀ ਬੀ ਦੀ ਈਪੀ ਇਸ਼ਕ ਵਿੱਚ ਕਰੀਬ ਸੱਤ ਗਾਣੇ ਹਨ। ਜਿਸ ਦੇ ਨਾਂਅ ਤੋਂ ਇਹ ਪਤਾ ਲੱਗਦਾ ਹੈ ਕਿ ਇਹ ਰੋਮਾਂਟਿਕ ਗੀਤ ਹਨ। ਇਸ ਵਿੱਚ ਮੂਨ ਦੀ ਕਾਪੀ, ਦਿਲ ਮੁੜਿਆ ਨਾ, ਜਸਟ ਸ਼ੋਅ ਇਟ, ਬੋਬੀ ਕੱਟ, ਬੋਲਦੀ ਨੀ, ਹਾਰੇ ਅਤੇ ਅੱਖ ਦਾ ਟੋਚਨ ਵਰਗੇ ਗੀਤ ਸ਼ਾਮਿਲ ਹਨ। ਕਲਾਕਾਰ ਨੇ ਈਪੀ ਦਾ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਕਿ ਇਹ 28 ਅਕਤੂਬਰ ਨੂੰ ਰਿਲੀਜ਼ ਕੀਤੀ ਜਾਵੇਗੀ। 






ਕਾਬਿਲੇਗ਼ੌਰ ਹੈ ਕਿ ਜੈਜ਼ੀ ਬੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ 30 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਉਹ ਹਮੇਸ਼ਾ ਆਪਣੇ ਗੀਤਾਂ 'ਚ ਪੰਜਾਬੀ ਕਲਚਰ ਤੇ ਸਿੱਖੀ ਨੂੰ ਪ੍ਰਮੋਟ ਕਰਦੇ ਨਜ਼ਰ ਆਉਂਦੇ ਹਨ। ਜੈਜ਼ੀ ਬੀ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ 'ਘੁੱਗੀਆਂ ਦਾ ਜੋੜਾ' ਨਾਮ ਦੀ ਐਲਬਮ ਤੋਂ ਕੀਤੀ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾਂ ਹੁੰਗਾਰਾ ਦਿੱਤਾ ਗਿਆ। ਇਸ ਤੋਂ ਬਾਅਦ ਗਾਇਕ ਨੇ ਕਦੇ ਪਿੱਛੇ ਮੁੜ ਨਹੀਂ ਵੇਖਿਆ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਖੂਬ ਨਾਂਅ ਕਮਾਇਆ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।