Singer Kaka Girlfriend: ਗਾਇਕ ਕਾਕਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਉਸਨੇ ਆਪਣੀ ਲਿਖਣੀ ਅਤੇ ਆਵਾਜ਼ ਦੇ ਦਮ ਤੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਕਾਕਾ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦਾ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਵੱਲੋਂ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। ਆਖਿਰ ਇਨ੍ਹਾਂ ਤਸਵੀਰਾਂ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...
ਦਰਅਸਲ, ਪੰਜਾਬੀ ਗਾਇਕ ਕਾਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਵਿੱਚ ਪੰਜਾਬੀ ਗਾਇਕ ਕਿਸੇ ਕੁੜੀ ਨੂੰ ਜੱਫੀ ਪਾਉਂਦੇ ਹੋਏ ਮਿਰਰ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ਪੋਸਟ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਪਰ ਤਸਵੀਰ ਦੇ ਵਿੱਚ ਦੋਵਾਂ ਦਾ ਚਿਹਰਾ ਸਾਫ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਕਾਕਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਹੋਈ ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਜਿਸ ਵਿੱਚ ਫੈਨਜ਼ ਨੂੰ ਉਨ੍ਹਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਯੂਜ਼ਰਸ ਲਗਾਤਾਰ ਕਰ ਰਹੇ ਕਮੈਂਟ
ਦੱਸ ਦੇਈਏ ਕਿ ਪੰਜਾਬੀ ਗਾਇਕ ਕਾਕਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਵੱਲ਼ੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇਨ੍ਹਾਂ ਤਸਵੀਰਾਂ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, 'ਸਾਨੂੰ ਤੇਰੇ ਤੇ ਯਕੀਨ ਨਈਂ ਹੋ ਰਿਹਾ...', ਜਦਕਿ ਦੂਜੇ ਯੂਜ਼ਰ ਨੇ ਕਾਕਾ ਲਈ ਲਿਖਦੇ ਹੋਏ ਕਿਹਾ ਕਾਕਾ ਨੂੰ ਕਾਕੀ ਮਿਲ ਗਈ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਕਿ ਦਾਰੂ ਪੀ ਕੇ ਇੰਸਟਾ ਚਲਾਉਣ ਦਾ ਨਤੀਜਾ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।