Kanth Kaler With Old Age Fan In Uk: ਪੰਜਾਬੀ ਗਾਇਕ ਕੰਠ ਕਲੇਰ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਖਾਸ ਗੱਲ ਤਾਂ ਇਹ ਹੈ ਕਿ ਲੰਬੇ ਸਮੇਂ ਤੋਂ ਪੰਜਾਬੀ ਗਾਇਕ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਹੋਏ ਆ ਰਿਹਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬੀ ਗਾਇਕ ਕੰਠ ਕਲੇਰ ਯੂਕੇ ਵਿੱਚ ਆਪਣਾ ਸ਼ੋਅ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਆਪਣੀ ਬਜ਼ੁਰਗ ਫੀਮੇਲ ਫੈਨ ਨਾਲ ਹੋਈ। ਇਸ ਦੌਰਾਨ ਉਸ ਬਜ਼ੁਰਗ ਮਾਤਾ ਨੇ ਕੰਠ ਕਲੇਰ ਦਾ ਪੁਰਾਣਾ ਗੀਤ ਦਿਲ ਦੀ ਗੱਲ ਹੈ ਸੱਜਣਾ ਵੇ... ਗਾ ਸਭ ਦਾ ਦਿਲ ਜਿੱਤ ਲਿਆ। ਤੁਸੀ ਵੀ ਵੇਖੋ ਇਹ ਵੀਡੀਓ...
ਦੱਸ ਦੇਈਏ ਕਿ ਇਸ ਵੀਡੀਓ ਨੂੰ ਕੰਠ ਕਲੇਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਯੂਕੇ ਚ ਮਾਤਾ ਜੀ ਬਿਗ ਫੈਨ ਮਿਲ ਗਈ। ਕਲਾਕਾਰ ਦਾ ਇਹ ਵੀਡੀਓ ਹਰ ਕਿਸੇ ਨੂੰ ਬੇਹੱਦ ਪਸੰਦ ਆ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਾਈ ਜੀ ਤੁਸੀ ਸਾਫ ਸੁਥਰਾ ਗਾਉਂਦੇ, ਤਾਹੀਂ ਲੋਕ ਤੁਹਾਨੂੰ ਪਿਆਰ ਕਰਦੇ... ਇੱਕ ਹੋਰ ਯੂਜ਼ਰ ਨੇ ਤਾਰੀਫ਼ ਕਰਦੇ ਹੋਏ ਕਿਹਾ ਪਾਜ਼ੀ ਅਸੀ ਵੀ ਤੁਹਾਡੇ ਗਾਣੇ ਸੁਣ ਕੇ ਵੱਡੇ ਹੋਏ ਆ... ਬਿਗ ਫੈਨ ਆਫ ਯੂ...
ਵਰਕਫਰੰਟ ਦੀ ਗੱਲ ਕਰਿਏ ਤਾਂ ਕਲਾਕਾਰ ਅੱਜ ਵੀ ਆਪਣੇ ਇੱਕ ਤੋਂ ਬਾਅਦ ਇੱਕ ਸੁਪਰਹਿੱਟ ਗੀਤ ਦਰਸ਼ਕਾਂ ਸਾਹਮਣੇ ਪੇਸ਼ ਕਰ ਰਹੇ ਹਨ। ਉਨ੍ਹਾਂ ਦੀ ਗਾਇਕੀ ਅਤੇ ਗੀਤਾਂ ਨੂੰ ਅੱਜ ਵੀ ਪਹਿਲਾਂ ਜਿਨਾਂ ਹੀ ਪਿਆਰ ਦਿੱਤਾ ਜਾਂਦਾ ਹੈ। ਗੀਤਾਂ ਦੇ ਨਾਲ-ਨਾਲ ਕਲਾਕਾਰ ਆਪਣੇ ਸੋਸ਼ਲ ਮੀਡੀਆ ਰਾਹੀਂ ਅਕਸਰ ਪ੍ਰਸ਼ੰਸ਼ਕਾਂ ਨਾਲ ਜੁੜੇ ਰਹਿੰਦੇ ਹਨ। ਹਾਲ ਹੀ ਵਿੱਚ ਪੰਜਾਬੀ ਗਾਇਕ ਯੂਕੇ ਪਹੁੰਚੇ ਜਿੱਥੇ ਉਨ੍ਹਾਂ ਨੂੰ ਸਨਮਾਨ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।