Karan Aujla Mother Death Anniversary: ਪੰਜਾਬੀ ਗਾਇਕ ਕਰਨ ਔਜਲਾ (Karan Aujla) ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਕਰਨ ਦੀ ਨਿੱਜੀ ਜ਼ਿੰਦਗੀ ਤੋਂ ਵੀ ਜ਼ਿਆਦਾਤਰ ਪ੍ਰਸ਼ੰਸ਼ਕ ਜਾਣੂ ਹੋਣਗੇ। ਕਲਾਕਾਰ ਨੇ ਬਹੁਤ ਘੱਟ ਉਮਰ ਵਿੱਚ ਆਪਣੇ ਮਾਤਾ-ਪਿਤਾ ਨੂੰ ਹਮੇਸ਼ਾ-ਹਮੇਸ਼ਾ ਲ਼ਈ ਗੁਆ ਦਿੱਤਾ। ਪਰ ਔਜਲਾ ਦੇ ਗੀਤਾਂ ਅਤੇ ਯਾਦਾਂ ਵਿੱਚ ਉਨ੍ਹਾਂ ਦੇ ਮਾਤਾ-ਪਿਤਾ ਹਮੇਸ਼ਾ ਜ਼ਿੰਦਾ ਹਨ। ਇਸ ਵਿਚਕਾਰ ਕਲਾਕਾਰ ਨੇ ਆਪਣੀ ਮਾਂ ਨਾਲ ਤਸਵੀਰ ਸਾਂਝੀ ਕੀਤੀ ਹੈ। ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, ਮਾਂ ਅੱਜ 12 ਸਾਲ ਹੋਏ ਗਏ...
ਗਾਇਕ ਕਰਨ ਔਜਲਾ ਵੱਲੋਂ ਸਾਂਝੀ ਕੀਤੀ ਤਸਵੀਰ ਤੋਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਕਲਾਕਾਰ ਦੀ ਮਾਂ ਨੇ ਅੱਜ ਦੇ ਦਿਨ ਹੀ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਸੀ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਲਾਕਾਰ ਨੇ ਆਪਣੀ ਮਾਂ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਕਲਾਕਾਰ ਆਪਣੀ ਮਾਂ ਨਾਲ ਆਪਣੀਆਂ ਯਾਦਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਖਬਰਾਂ ਮੁਤਾਬਕ ਜਦੋਂ ਕਰਨ ਔਜਲਾ ਨੌਂ ਸਾਲਾਂ ਦਾ ਸੀ ਤਾਂ ਉਸਦੇ ਮਾਤਾ-ਪਿਤਾ ਦੀ ਮੌਤ ਹੋ ਗਈ ਸੀ। ਉਸਦੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਉਸਨੂੰ ਉਸਦੀ ਭੈਣਾਂ ਅਤੇ ਚਾਚੇ ਨੇ ਪਾਲਿਆ ਸੀ। ਔਜਲਾ ਦੇ ਪਿਤਾ ਬਲਵਿੰਦਰ ਸਿੰਘ ਔਜਲਾ ਸਹਿਕਾਰੀ ਸਭਾ ਵਿੱਚ ਕੰਮ ਕਰਦੇ ਸਨ ਅਤੇ ਉਨ੍ਹਾਂ ਨੂੰ ਲਿਖਣ ਦਾ ਸ਼ੌਕ ਵੀ ਸੀ। ਹਾਲਾਂਕਿ ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਕਲਾਕਾਰ ਨੇ ਹੌਸਲਾਂ ਰੱਖਿਆ ਅਤੇ ਅੱਜ ਉਹ ਜਿਸ ਮੁਕਾਮ ਤੇ ਹਨ ਆਪਣੇ ਮਾਤਾ-ਪਿਤਾ ਦੇ ਆਸ਼ੀਰਵਾਦ ਨਾਲ ਪੰਜਾਬੀਆਂ ਵਿੱਚ ਬਣੇ ਹੋਏ ਹਨ।
ਦੱਸ ਦੇਈਏ ਕਿ ਕਰਨ ਔਜਲਾ ਦਾ ਇਸੇ ਸਾਲ 3 ਫਰਵਰੀ ਨੂੰ ਪਲਕ ਨਾਲ ਵਿਆਹ ਹੋਇਆ ਸੀ। ਜਿਸ ਨੂੰ ਕਲਾਕਾਰ ਨੇ ਸੋਸ਼ਲ ਮੀਡੀਆ ਤੋਂ ਹਾਈਡ ਰੱਖਿਆ। ਹਾਲਾਂਕਿ ਬਾਅਦ ਵਿੱਚ ਕਲਾਕਾਰ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀਆਂ ਕੀਤੀਆਂ ਸੀ। ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਦੀ ਈਪੀ Four You ਰਿਲੀਜ਼ ਹੋਈ, ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ।