Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਜੂਨੋ ਅਵਾਰਡਸ ਲਈ ਗੀਤ 'Softly' ਹੋਇਆ Nominate
Karan Aujla in Juno Awards 2024: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ-ਨਾਲ ਵੱਖਰੇ ਅੰਦਾਜ਼
Karan Aujla in Juno Awards 2024: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ-ਨਾਲ ਵੱਖਰੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ ਹੈ। ਇਸ ਵਿਚਾਲੇ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਕਰਨ ਔਜਲਾ ਦੇ ਗੀਤ 'Softly' ਨੂੰ ਜੂਨੋ ਅਵਾਰਡਸ (Juno Awards 2024) ਲਈ ਨਾਮੀਨੇਟ ਕੀਤਾ ਗਿਆ ਹੈ। ਜੂਨੋ ਅਵਾਰਡਸ (Juno Awards 2024) ਲਈ ਨਾਮੀਨੇਟ ਹੋਣ ਤੋਂ ਬਾਅਦ ਕਰਨ ਦੇ ਨਾਂਅ ਨਾਲ ਇੱਕ ਹੋਰ ਵੱਡੀ ਉਪਲੱਬਧੀ ਜੁੜ ਚੁੱਕੀ ਹੈ।
ਦੱਸ ਦਈਏ ਕਿ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ ਉੱਤੇ ਆਪਣੀ ਨਿੱਜੀ ਅਤੇ ਪ੍ਰਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। ਇਹ ਵੀ ਕਲਾਕਾਰ ਵੱਲੋਂ ਸਾਂਝੀ ਕੀਤੀ ਗਈ ਹੈ।
View this post on Instagram
ਗੀਤ 'Softly' Juno ਅਵਾਰਡਸ ਲਈ ਨਾਮੀਨੇਟ
ਪੰਜਾਬੀ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੰਸਟਾ ਸਟੋਰੀ ਸ਼ੇਅਰ ਕੀਤੀ ਹੈ। ਉਨ੍ਹਾਂ ਆਪਣੇ ਫੈਨਜ਼ ਨੂੰ ਦੱਸਿਆ ਕਿ ਉਨ੍ਹਾਂ ਦਾ ਗੀਤ 'Softly' ਜੂਨੋ ਅਵਾਰਡਸ (Juno Awards 2024) ਲਈ ਨਾਮੀਨੇਟ ਕੀਤਾ ਗਿਆ ਹੈ। ਦੱਸ ਦੇਈਏ ਕਿ ਕਰਨ ਔਜਲਾ ਦੀ ਇਹ ਉਪਲੱਬਧੀ ਵਿਸ਼ਾਲ ਗਲੋਬਲ ਤੇ ਰਿਜ਼ਨਲ ਖੇਤਰ ਆਕਰਸ਼ਨ ਅਤੇ ਪੰਜਾਬੀ ਸੰਗੀਤ ਜਗਤ ਦੇ ਵਿਸ਼ਵਵਿਆਪੀ ਸੰਗਮ ਨੂੰ ਦਰਸਾਉਂਦੀ ਹੈ। ਜੋ ਕਿ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ।
ਦੱਸ ਦੇਈਏ ਕਿ ਕਰਨ ਔਜਲਾ ਦਾ ਜੂਨੋ ਐਵਾਰਡਾਂ ਵਿੱਚ ਸ਼ਾਮਲ ਹੋਣਾ ਨਾ ਸਿਰਫ਼ ਸਫ਼ਲਤਾ ਨੂੰ ਦਰਸਾਉਂਦਾ ਹੈ, ਕਈ ਪਾਲੀਵੁੱਡ ਸਿਤਾਰਿਆਂ ਨੇ ਵੀ ਕਰਨ ਔਜਲਾ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਹੈ।
ਕਰਨ ਔਜਲਾ ਦਾ ਗੀਤ 'Softly'
ਕਾਬਿਲੇਗੌਰ ਹੈ ਕਿ ਕਰਨ ਔਜਲਾ ਦਾ ਗੀਤ ਗੀਤ 'Softly' ਉਨ੍ਹਾਂ ਦੀ ਈਪੀ 'ਮੇਕਿੰਗ ਮੈਮੋਰੀਜ਼' (Making Memories) ਦੇ ਗਾਣਿਆਂ ਵਿੱਚੋਂ ਇੱਕ ਹੈ। ਇਸ ਗੀਤ ਨੂੰ ਕਰਨ ਔਜਲਾ ਨੇ ਹੀ ਲਿਖਿਆ ਹੈ ਤੇ ਗਾਇਆ ਹੈ। ਇਸ ਗੀਤ ਵਿੱਚ ਉਨ੍ਹਾਂ ਦਾ ਸਾਥ Ikky ਨੇ ਦਿੱਤਾ ਹੈ। ਇਸ ਗੀਤ ਦਾ ਕ੍ਰੇਜ਼ ਸਿਰਫ ਪੰਜਾਬੀ ਹੀ ਨਹੀਂ ਸਗੋਂ ਬਾਲੀਵੁੱਡ ਸਿਤਾਰਿਆਂ ਵਿੱਚ ਵੀ ਵੇਖਣ ਨੂੰ ਮਿਲਿਆ।