![ABP Premium](https://cdn.abplive.com/imagebank/Premium-ad-Icon.png)
Israeli-Palestinian Conflict: ਇਜ਼ਰਾਈਲ-ਫਲਸਤੀਨੀ ਜੰਗ 'ਤੇ ਗਾਇਕ ਖਾਨ ਸਾਬ੍ਹ ਨੇ ਸ਼ੇਅਰ ਕੀਤਾ ਵੀਡੀਓ, ਬੱਚਿਆਂ ਉੱਪਰ ਹੁੰਦੇ ਜ਼ੁਲਮ ਨੂੰ ਵੇਖ ਕੰਬ ਜਾਵੇਗੀ ਰੂਹ
Punjabi singer Khan Saab Support Palestinian: ਇਜ਼ਰਾਈਲ ਅਤੇ ਫਲਸਤੀਨੀ ਸਮੂਹ ਹਮਾਸ ਵਿਚਾਲੇ ਹੋਣ ਵਾਲੀ ਭਿਆਨਕ ਜੰਗ ਨੇ ਦੁਨੀਆ ਭਰ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਇਜ਼ਰਾਈਲ ਅਤੇ ਫਲਸਤੀਨੀ ਵਿੱਚ
![Israeli-Palestinian Conflict: ਇਜ਼ਰਾਈਲ-ਫਲਸਤੀਨੀ ਜੰਗ 'ਤੇ ਗਾਇਕ ਖਾਨ ਸਾਬ੍ਹ ਨੇ ਸ਼ੇਅਰ ਕੀਤਾ ਵੀਡੀਓ, ਬੱਚਿਆਂ ਉੱਪਰ ਹੁੰਦੇ ਜ਼ੁਲਮ ਨੂੰ ਵੇਖ ਕੰਬ ਜਾਵੇਗੀ ਰੂਹ Punjabi singer Khan Saab shared a video in support of Palestine Israeli-Palestinian Conflict: ਇਜ਼ਰਾਈਲ-ਫਲਸਤੀਨੀ ਜੰਗ 'ਤੇ ਗਾਇਕ ਖਾਨ ਸਾਬ੍ਹ ਨੇ ਸ਼ੇਅਰ ਕੀਤਾ ਵੀਡੀਓ, ਬੱਚਿਆਂ ਉੱਪਰ ਹੁੰਦੇ ਜ਼ੁਲਮ ਨੂੰ ਵੇਖ ਕੰਬ ਜਾਵੇਗੀ ਰੂਹ](https://feeds.abplive.com/onecms/images/uploaded-images/2023/10/16/4790952f966c6560debacdbea90502261697461524214709_original.jpg?impolicy=abp_cdn&imwidth=1200&height=675)
Punjabi singer Khan Saab Support Palestinian: ਇਜ਼ਰਾਈਲ ਅਤੇ ਫਲਸਤੀਨੀ ਸਮੂਹ ਹਮਾਸ ਵਿਚਾਲੇ ਹੋਣ ਵਾਲੀ ਭਿਆਨਕ ਜੰਗ ਨੇ ਦੁਨੀਆ ਭਰ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਇਜ਼ਰਾਈਲ ਅਤੇ ਫਲਸਤੀਨੀ ਵਿੱਚ ਮੌਜੂਦ ਕਈ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਇਜ਼ਰਾਈਲ ਅਤੇ ਫਲਸਤੀਨੀ ਸਮੂਹ ਹਮਾਸ ਵਿਚਾਲੇ ਹੋ ਰਹੀ ਇਸ ਭਿਆਨਕ ਜੰਗ ਦਾ ਖੌਫਨਾਕ ਮੰਜ਼ਰ ਸੋਸ਼ਲ ਮੀਡੀਆ ਉੱਪਰ ਵੇਖਣ ਨੂੰ ਮਿਲ ਰਿਹਾ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਇਸ ਵਿਚਾਲੇ ਹੈਰਾਨੀ ਦੀ ਗੱਲ ਇਹ ਹੈ ਕਿ ਕਈ ਮਾਸੂਮ ਬੱਚੇ ਇਸ ਜੰਗ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੇ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਵੀਡੀਓ ਹਰ ਕਿਸੇ ਦੀਆਂ ਅੱਖਾਂ ਨਮ ਕਰ ਰਹੇ ਹਨ। ਇਸ ਵਿਚਾਲੇ ਪੰਜਾਬੀ ਗਾਇਕ ਖਾਨ ਸਾਬ੍ਹ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਵੇਖ ਤੁਹਾਡੀਆਂ ਅੱਖਾਂ ਵੀ ਨਮ ਹੋ ਜਾਣਗੀਆਂ।
ਪੰਜਾਬੀ ਗਾਇਕ ਨੇ ਆਪਣੇ ਸੋਸ਼ਲ਼ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰ ਉਨ੍ਹਾਂ ਇਜ਼ਰਾਈਲ ਅਤੇ ਫਲਸਤੀਨੀ ਸਮੂਹ ਹਮਾਸ ਵਿਚਾਲੇ ਹੋ ਰਹੀ ਜੰਗ ਉੱਪਰ ਦੁੱਖ ਜਤਾਇਆ ਹੈ। ਇਸਦੇ ਨਾਲ ਹੀ ਪੰਜਾਬੀ ਗਾਇਕ ਨੇ ਕੁਝ ਅਜਿਹੇ ਵੀਡੀਓ ਵੀ ਸ਼ੇਅਰ ਕੀਤੇ ਜਿਸ ਵਿੱਚ ਬੱਚਿਆ ਉੱਪਰ ਹੁੰਦੇ ਜ਼ੁਲਮ ਨੂੰ ਵੇਖ ਤੁਹਾਡੀ ਵੀ ਰੂਹ ਕੰਬ ਜਾਵੇਗੀ। ਪੰਜਾਬੀ ਗਾਇਕ ਨੇ ਕਿਹਾ ਕਿ ਕਈ ਦੇਸ਼ ਫਲਸਤੀਨੀਆਂ ਦੇ ਸਮਰਥਨ ਵਿੱਚ ਵੀ ਹਨ। ਮੈਂ ਅਪੀਲ ਕਰਦਾ ਹਾਂ ਕਿ ਸਰਕਾਰ ਵੀ ਇਸ ਵਿੱਚ ਉਨ੍ਹਾਂ ਲਈ ਮਦਦ ਦਾ ਹੱਥ ਵਧਾਵੇ। ਵੇਖੋ ਗਾਇਕ ਖਾਨ ਸਾਬ੍ਹ ਵੱਲੋਂ ਸਾਂਝਾ ਕੀਤਾ ਗਿਆ ਇਹ ਵੀਡੀਓ...
View this post on Instagram
ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ 'ਤੇ ਕਈ ਲੋਕਾਂ ਵੱਲੋਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਕੁਝ ਲੋਕਾਂ ਵੱਲੋਂ ਇਸ ਨੂੰ ਬੇਰਹਿਮ ਕਾਰਾ ਦੱਸਿਆ ਹੈ। ਇਸ ਵੀਡੀਓ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰਦੇ ਹੋਏ ਲਿਖਿਆ, ਤੁਸੀ ਇਸ ਲਈ ਆਪਣੀ ਆਵਾਜ਼ ਚੁੱਕੀ, ਕਿਤੇ ਤੁਹਾਡਾ ਨਾ ਅਕਾਊਂਟ ਬੰਦ ਹੋ ਜਾਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)