(Source: ECI/ABP News/ABP Majha)
Kulwinder Billa: ਕੁਲਵਿੰਦਰ ਬਿੱਲਾ ਗਾਇਕੀ ਛੱਡ ਵਾਲ ਕੱਟਦਾ ਆਇਆ ਨਜ਼ਰ, ਪ੍ਰਸ਼ੰਸਕ ਬੋਲੇ- ਬਿੱਲਾ ਨਾਈ...
Kulwinder Billa Viral Video: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਹੈ। ਉਹ ਲੱਖਾਂ ਦਿਲਾਂ 'ਤੇ ਰਾਜ ਕਰਦਾ ਆ ਰਿਹਾ ਹੈ
Kulwinder Billa Viral Video: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਹੈ। ਉਹ ਲੱਖਾਂ ਦਿਲਾਂ 'ਤੇ ਰਾਜ ਕਰਦਾ ਆ ਰਿਹਾ ਹੈ। ਬਿੱਲਾ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ-ਨਾਲ ਬਿੱਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦਾ ਹੈ। ਉਹ ਆਪਣੇ ਨਾਲ ਜੁੜੀ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਕੁਲਵਿੰਦਰ ਬਿੱਲਾ ਨਾਲ ਜੁੜੇ ਵੀਡੀਓ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੇ ਰਹਿੰਦੇ ਹਨ, ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਪ੍ਰਸ਼ੰਸਕ ਹੱਸ-ਹੱਸ ਲੋਟਪੋਟ ਹੋ ਰਹੇ ਹਨ।
ਦਰਅਸਲ, ਇਹ ਵੀਡੀਓ Shubham kumar ਦੇ ਇੰਸਟਾਗ੍ਰਾਮ ਤੋਂ ਸਾਹਮਣੇ ਆਇਆ ਹੈ। ਜਿਸ ਵਿੱਚ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵਾਲ ਕੱਟਦੇ ਹੋਏ ਦਿਖਾਈ ਦੇ ਰਹੇ ਹਨ। ਬਿੱਲਾ ਨੂੰ ਅਜਿਹਾ ਕਰਦੇ ਦੇਖ ਪ੍ਰਸ਼ੰਸਕ ਹੱਸ-ਹੱਸ ਲੋਟਪੋਟ ਹੋ ਰਹੇ ਹਨ। ਇਸ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਾਈ ਨਾਈ ਵੀ ਕੋੜ ਕੋੜ ਝਾਕਣ ਡਿਆ ਵੀ ਪਤੰਦਰ ਸਾਡਾ ਆਹ ਕੰਮ ਵੀ ਖੋਹਣਗੇ😂... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਬਿੱਲਾ ਨਾਈ...
View this post on Instagram
ਵਰਕਫਰੰਟ ਦੀ ਗੱਲ ਕਰਿਏ ਤਾਂ ਕੁਲਵਿੰਦਰ ਬਿੱਲਾ ਨੂੰ ਆਖਰੀ ਨਾਰ ਫਿਲਮ ਚੱਲ ਜ਼ਿੰਦੀਏ ਵਿੱਚ ਦੇਖਿਆ ਗਿਆ। ਇਸ ਫਿਲਮ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਖਾਸ ਗੱਲ ਇਹ ਹੈ ਕਿ ਫਿਲਮ ਦੀ ਸਫਲਤਾ ਤੋਂ ਬਾਅਦ ਇਸਦੇ ਦੂਜੇ ਭਾਗ ਚੱਲ ਜ਼ਿੰਦੀਏ 2 ਦਾ ਵੀ ਐਲਾਨ ਕਰ ਦਿੱਤਾ ਗਿਆ। ਕਾਬਿਲੇਗੌਰ ਹੈ ਕਿ ਇਸ ਫਿਲਮ ਵਿੱਚ ਕੁਲਵਿੰਦਰ ਬਿੱਲਾ ਤੋਂ ਇਲਾਵਾ ਨੀਰੂ ਬਾਜਵਾ ਸਣੇ ਹੋਰ ਵੀ ਕਈ ਮਸ਼ਹੂਰ ਕਲਾਕਾਰ ਦਿਖਾਈ ਦਿੱਤੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।