Kulwinder Billa Met Sohna and Mohna: ਪੰਜਾਬੀ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਦੇ ਨਾਲ-ਨਾਲ ਦਮਦਾਰ ਅਦਾਕਾਰੀ ਦਾ ਦੁਨੀਆਂ ਭਰ ਵਿੱਚ ਲੋਹਾ ਮਨਵਾਇਆ ਹੈ। ਬਿੱਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦਾ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਦੇ ਨਾਲ-ਨਾਲ ਭਾਵੁਕ ਵੀ ਕਰ ਦਿੱਤਾ। ਤੁਸੀ ਵੀ ਵੇਖੋ ਪੰਜਾਬੀ ਗਾਇਕ ਦਾ ਇਹ ਵੀਡੀਓ...



ਦਰਅਸਲ, ਕੁਲਵਿੰਦਰ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਪੰਜਾਬ ਦੇ ਦੋ ਸਿਰ ਤੇ ਇਕ ਧੜ ਵਾਲੇ ਸੋਹਣਾ-ਮੋਹਣਾ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਬਿੱਲਾ ਨੇ ਲਿਖਿਆ, ਰੱਬ ਦੇ ਖ਼ਾਸ ਬੰਦੇ (ਸੋਹਣਾ ਮੋਹਣਾ )ਇੱਕ ਸ਼ਰੀਰ ਦੋ ਰੂਹਾਂ ❤️...







ਪੰਜਾਬੀ ਗਾਇਕ ਦੇ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲ਼ੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, ਮਨ ਮੋਹ ਲਿਆ ਤੁਹਾਡੇ ਵਲੋਂ ਦਿੱਤੇ ਮਾਣ ਨੇ, ਜੀਓ ਵੀਰ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਗਰੇਟ ਮੈਨ ਕੁਲਵਿੰਦਰ ਬਿੱਲਾ ਵੀਰ। ਪ੍ਰਸ਼ੰਸਕ ਕੁਲਵਿੰਦਰ ਬਿੱਲਾ ਦੇ ਇਸ ਅੰਦਾਜ਼ ਨੂੰ ਬੇਹੱਦ ਪਸੰਦ ਕਰ ਰਹੇ ਹਨ।





 ਵਰਕਫਰੰਟ ਦੀ ਗੱਲ ਕਰਿਏ ਤਾਂ ਕੁਲਵਿੰਦਰ ਬਿੱਲਾ ਪੰਜਾਬੀ ਸਿਨੇਮਾ ਜਗਤ ਨੂੰ ਕਈ ਸੁਪਰਹਿੱਟ ਫਿਲਮਾਂ ਦੇ ਨਾਲ-ਨਾਲ ਗੀਤ ਵੀ ਦੇ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬੀ ਗਾਇਕ ਕਈ ਸਟੇਜ ਸ਼ੋਅਜ਼ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆਉਂਦੇ ਹਨ। ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਆਉਣ ਵਾਲੇ ਪ੍ਰੋਜੈਕਟਸ ਦੀ ਜਾਣਕਾਰੀ ਵੀ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਪੰਜਾਬੀ ਗਾਇਕ ਵਰਦੇ ਮੀਂਹ ਵਿੱਚ ਸਟੇਜ਼ ਸ਼ੋਅ ਕਰਦੇ ਨਜ਼ਰ ਆਏ। ਗੜੀਆਂ ਦੀ ਮਾਰ ਵੀ ਉਨ੍ਹਾਂ ਦੇ ਜ਼ਜਬੇ ਨੂੰ ਨਹੀਂ ਰੋਕ ਸਕੀ।