Punjabi Singer Mankirt Aulakh: ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਗਾਇਕ ਵੱਲੋਂ ਹਾਲ ਹੀ ਵਿੱਚ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

Continues below advertisement

ਉਨ੍ਹਾਂ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਆਪਣੇ ਵੱਲੋਂ 5 ਕਰੋੜ ਰੁਪਏ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਦੇਣਗੇ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਇਸ ਲਈ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਇਹ ਕਦਮ ਚੁੱਕ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਸਤ ਪ੍ਰੀਤ ਵੱਲੋਂ 100 ਟਰੈਕਟਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਲਈ ਭੇਜੇ ਜਾ ਰਹੇ ਹਨ। ਮਨਕੀਰਤ ਔਲਖ ਦੇ ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਸਰਾਹਿਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਧੰਨਵਾਦ ਕੀਤਾ ਜਾ ਰਿਹਾ ਹੈ।

 

ਦੱਸਣਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਚਿੰਤਾ ਦੇ ਹਾਲਾਤ ਬਣੇ ਹੋਏ ਹਨ। ਜਿਸ ਕਾਰਨ ਕਈ ਪੰਜਾਬੀ ਅਤੇ ਬਾਲੀਵੁੱਡ ਹਸਤੀਆਂ ਵੱਲੋਂ ਵੀ ਪੰਜਾਬ ਦੇ ਬੇਘਰ ਹੋਏ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਗਿਆ ਹੈ। ਇਸ ਵਿੱਚ ਕਈ ਪੰਜਾਬੀ ਗਾਇਕਾਂ ਵੱਲੋਂ ਲੋਕਾਂ ਦੀ ਵੱਡੇ ਐਲਾਨ ਕੀਤੇ ਗਏ ਹਨ ਅਤੇ ਕਈ ਪਰਿਵਾਰਾਂ ਨੂੰ ਗੋਦ ਵੀ ਲਿਆ ਗਿਆ ਹੈ। ਜਿਸਦੇ ਚੱਲਦੇ ਉਹ ਹਾਲਾਤਾਂ ਦੇ ਆਮ ਹੋਣ ਤੱਕ ਉਨ੍ਹਾਂ ਦਾ ਖਰਚਾ ਚੱਕਣਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।