Mankirt Aulakh Son Imtiyaz Aulakh Video: ਪੰਜਾਬੀ ਗਾਇਕ ਮਨਕੀਰਤ ਔਲਖ ਮਿਊਜ਼ਿਕ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਹੁਣ ਉਸ ਦੀ ਫਿਲਮ 'ਬਰਾਊਨ ਬੁਆਏਜ਼' ਵੀ ਜਲਦ ਰਿਲੀਜ਼ ਹੋਣ ਵਾਲੀ ਹੈ। ਇਸ ਵਿਚਕਾਰ ਕਲਾਕਾਰ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਨੂੰ ਲੈ ਸੁਰਖੀਆਂ ਵਿੱਚ ਹਨ। ਦਰਅਸਲ, ਉਹ ਅਕਸਰ ਆਪਣੇ ਪੁੱਤਰ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਹੈ। ਜੋ ਸੋਸ਼ਲ ਮੀਡੀਆ ਉੱਪਰ ਖੂਬ ਵਾਇਰਲ ਹੋ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...





ਗਾਇਕ ਮਨਕੀਰਤ ਔਲਖ ਨੇ ਇਹ ਵੀਡੀਓ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਹੈ। ਇਮਤਿਆਜ਼ ਦਾ ਕਿਊਟ ਅੰਦਾਜ਼ ਇੱਕ ਵਾਰ ਫਿਰ ਤੋਂ ਦਰਸ਼ਕਾਂ ਦਾ ਦਿਲ ਮੋਹ ਰਿਹਾ ਹੈ। ਪ੍ਰਸ਼ੰਸ਼ਕ ਇਸ ਵੀਡੀਓ ਉੱਪਰ ਆਪਣਾ ਖੂਬ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਮਨਕੀਰਤ ਔਲਖ ਅਕਸਰ ਆਪਣੇ ਪੁੱਤਰ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਬੇਹੱਦ ਪਸੰਦ ਕਰਦੇ ਹਨ।





 
ਸਾਲ 2022 'ਚ ਹੋਇਆ ਪੁੱਤਰ ਦਾ ਜਨਮ
ਦੱਸ ਦਈਏ ਕਿ ਮਨਕੀਰਤ ਔਲਖ ਦੀ ਵਾਈਫ ਕੈਨੇਡਾ ਰਹਿੰਦੀ ਹੈ। ਮਨਕੀਰਤ ਦਾ ਨਾਂ ਜਦੋਂ ਸਿੱਧੂ ਮੂਸੇਵਾਲਾ ਦੇ ਕਤਲ 'ਚ ਉਛਾਲਿਆ ਗਿਆ ਤਾਂ ਉਹ ਕੈਨੇਡਾ ਚਲਾ ਗਿਆ ਸੀ। ਮਨਕੀਰਤ ਦੇ ਪੁੱਤਰ ਇਮਤਿਆਜ਼ ਸਿੰਘ ਔਲਖ ਦਾ ਜਨਮ 21 ਜੂਨ 2022 ਨੂੰ ਹੋਇਆ ਸੀ।


ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਨੇ ਹਾਲ ਹੀ 'ਚ ਆਪਣੀ ਫਿਲਮ 'ਬਰਾਊਨ ਬੁਆਏਜ਼' ਦੀ ਸ਼ੂਟਿੰਗ ਖਤਮ ਕੀਤੀ ਹੈ। ਇਸ ਦੇ ਨਾਲ ਨਾਲ ਔਲਖ ਦਾ ਗਾਣਾ 'ਰਾਈਜ਼ ਐਂਡ ਸ਼ਾਈਨ' ਵੀ ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।