(Source: ECI/ABP News/ABP Majha)
The Great Khali: ਗ੍ਰੇਟ ਖਲੀ ਨੇ ਸਭ ਦੇ ਸਾਹਮਣੇ ਰੱਖਿਆ ਮਾਸਟਰ ਸਲੀਮ ਦਾ ਮਾਣ, ਵੀਡੀਓ ਕਰ ਦੇੇਵੇਗਾ ਹੈਰਾਨ
Master Saleem On Great Khali: ਪੰਜਾਬੀ ਸੰਗੀਤ ਜਗਤ ਦੀ ਸ਼ਾਨ ਮਾਸਟਰ ਸਲੀਮ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਈ ਹੈ। ਸਲੀਮ ਉਨ੍ਹਾਂ
Master Saleem On Great Khali: ਪੰਜਾਬੀ ਸੰਗੀਤ ਜਗਤ ਦੀ ਸ਼ਾਨ ਮਾਸਟਰ ਸਲੀਮ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਈ ਹੈ। ਸਲੀਮ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹਨ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ। ਇਸ ਤੋਂ ਇਲਾਵਾ ਕਲਾਕਾਰ ਨਾਲ ਜੁੜੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁਟਾਉਂਦੇ ਹਨ। ਇਸ ਵਿਚਾਲੇ ਮਾਸਟਰ ਸਲੀਮ ਅਤੇ ਗ੍ਰੇਟ ਖਲੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਆਖਿਰ ਕੀ ਹੈ ਇਸ ਵੀਡੀਓ ਵਿੱਚ ਤੁਸੀ ਵੀ ਵੇਖੋ...
View this post on Instagram
ਦਰਅਸਲ, ਪੰਜਾਬੀ ਗਾਇਕ ਨਾਲ ਦਿ ਗ੍ਰੇਟ ਖਲੀ ਦਾ ਵੀਡੀਓ officialpunjablivetv ਇੰਸਟਾਗ੍ਰਾਮ ਪੇਜ਼ ਤੋਂ ਸਾਹਮਣੇ ਆਇਆ ਹੈ। ਜਿਸ ਵਿੱਚ ਮਾਸਟਰ ਸਲੀਮ ਰੈਸਲਰ ਦੀ ਤਾਰੀਫ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿ ਮਾਸਟਰ ਸਲੀਮ ਇੱਕ ਸਟੇਜ ਸ਼ੋਅ ਦੌਰਾਨ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸਟੇਜ ਉੱਪਰ ਰੈਸਲਰ ਦ ਗ੍ਰੇਟ ਖਲੀ ਵੀ ਮੌਜੂਦ ਹਨ। ਇਸ ਦੌਰਾਨ ਸਲੀਮ ਉਨ੍ਹਾਂ ਨੂੰ ਗੀਤ ਗਾਉਣ ਲਈ ਕਹਿੰਦੇ ਹਨ ਤਾਂ ਗ੍ਰੇਟ ਖਲੀ ਨਾ-ਨੁਕਰ ਕੀਤੇ ਬਿਨ੍ਹਾਂ ਮਾਸਟਰ ਸਲੀਮ ਲਈ ਗਾਣਾ ਗਾ ਦਿੰਦੇ ਹਨ। ਜਿਸ ਤੋਂ ਪੰਜਾਬੀ ਕਲਾਕਾਰ ਬੇਹੱਦ ਪ੍ਰਭਾਵਿਤ ਹੋਇਆ ਅਤੇ ਰੈਸਲਰ ਦੀ ਸ਼ਲਾਘਾ ਕੀਤੀ।
ਕਾਬਿਲੇਗੌਰ ਹੈ ਕਿ ਮਾਸਟਰ ਸਲੀਮ ਲੰਬੇ ਸਮੇਂ ਤੋਂ ਆਪਣੇ ਸੁਪਰਹਿੱਟ ਗੀਤਾਂ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਰਾਜ ਕਰਦੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਪੰਜਾਬੀ ਗਾਇਕ ਬਾਲੀਵੁੱਡ ਵਿੱਚ ਵੀ ਆਪਣੀ ਗਾਇਕੀ ਦਾ ਜਲਵਾ ਦਿਖਾ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।