Punjab News : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮਵਰ ਗਾਇਕ ਨਛੱਤਰ ਗਿੱਲ ਨੂੰ ਬੀਤੀ ਸ਼ਾਮ ਗਹਿਰਾ ਸਦਮਾ ਲੱਗਾ ਹੈ ਕਿਉਂਕਿ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ।  ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਵਿੰਦਰ ਕੌਰ ਦਾ ਅੰਤਿਮ ਸਸਕਾਰ 16 ਨਵੰਬਰ ਨੂੰ ਫਗਵਾੜਾ ਦੇ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।


ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਦਲਵਿੰਦਰ ਕੌਰ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਹਨ ਅਤੇ ਇਸ ਸਮੇਂ ਆਪਣੇ ਪੁੱਤਰ ਅਤੇ ਧੀ ਦੇ ਵਿਆਹ ਸਬੰਧੀ ਫਗਵਾੜਾ ਵਿਖੇ ਆਪਣੀ ਰਿਹਾਇਸ਼ 'ਤੇ ਪਰਿਵਾਰ ਸਮੇਤ ਆਏ ਹੋਏ ਸਨ। 

ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਕੀਤਾ ਸਿਜਦਾ 



ਦਲਵਿੰਦਰ ਕੌਰ ਦੀ ਮੌਤ ਤੋਂ ਬਾਅਦ ਫਗਵਾੜਾ ਦੀਆਂ ਸਿਆਸੀ ਸ਼ਖਸੀਅਤਾਂ ਦੇ ਨਾਲ-ਨਾਲ ਸਮਾਜ ਸੇਵੀ ਅਤੇ ਹੋਰ ਪਤਵੰਤਿਆਂ ਨੇ ਨਛੱਤਰ ਗਿੱਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਾਇਕ ਨਛੱਤਰ ਗਿੱਲ ਅੱਜ ਵੀ ਆਪਣੇ ਗੀਤਾਂ ਅਤੇ ਆਪਣੇ ਮਿਲਜੁਲ ਸੁਭਾਅ ਕਾਰਨ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੇ ਹਨ। 

 


 



ਦੱਸਣਯੋਗ ਹੈ ਕਿ ਨਛੱਤਰ ਗਿੱਲ ਅਤੇ ਉਸ ਦੀ ਪਤਨੀ ਦਲਵਿੰਦਰ ਕੌਰ ਦੇ ਪੁੱਤ ਦਾ ਦੋ ਦਿਨ ਬਾਅਦ ਵਿਆਹ ਸੀ ਜਦਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਕੁੜੀ ਦਾ ਵਿਆਹ ਕੀਤਾ ਸੀ। ਦੱਸ ਦਈਏ ਕਿ 17 ਨਵੰਬਰ ਨੂੰ ਨਛੱਤਰ ਗਿੱਲ ਅਤੇ ਉਸ ਦੀ ਪਤਨੀ ਦਲਵਿੰਦਰ ਕੌਰ ਨੇ ਆਪਣੇ ਪੁੱਤ ਦਾ ਵਿਆਹ ਕਰਨਾ ਸੀ।  



 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।