Parmish Verma: ਪਰਮੀਸ਼ ਵਰਮਾ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਛੋਟੇ ਭਰਾ ਦੀ ਪਤਨੀ ਲਈ ਗਾਇਕ ਬੋਲਿਆ- 'Welcome Home Taran'
Sukhan Verma Wedding: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।
Sukhan Verma Wedding: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਸੁਖਨ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੰਝਣ ਜਾ ਰਿਹਾ ਹੈ। ਇਹ ਸਭ ਉਨ੍ਹਾਂ ਦੀਆਂ ਪੋਸਟਾਂ ਤੋਂ ਸਪਸ਼ਟ ਹੁੰਦਾ ਹੈ।
ਦਰਅਸਲ, ਸੁਖਨ ਵਰਮਾ ਵੱਲੋਂ ਕੁਝ ਦਿਨ ਪਹਿਲਾਂ ਆਪਣੀ ਗਰਲਫ੍ਰੈਂਡ ਨਾਲ ਇੱਕ ਸਟੋਰੀ ਸ਼ੇਅਰ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਲਿਖਿਆ ਉਸਨੇ ਹਾਂ ਕਿਹਾ... ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਅਸਲ ਵਿੱਚ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻
View this post on Instagram
ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮੁਬਾਰਕਾਂ ਸਾਰੇ ਪਰਿਵਾਰ ਨੂੰ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਵਧਾਈ ਦਿੰਦੇ ਹੋਏ ਕਿਹਾ ਮੇਹਰ ਆ ਮਾਲਕਾ ਤਿੰਨੇ ਭਰਾ ਵਿਆਹੇ ਗਏ...
ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਲਖਨਊ ਵਿੱਚ ਆਪਣੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਇਆ। ਇਸ ਤੋਂ ਇਲਾਵਾ ਸੁਖਨ ਦੀ ਗੱਲ ਕਰਿਏ ਤਾਂ ਉਸਨੂੰ ਪਰਮੀਸ਼ ਦੇ ਵੀਡੀਓਜ਼ ਅਤੇ ਤਸਵੀਰਾਂ ਵਿੱਚ ਕਈ ਵਾਰ ਵੇਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।