Preet Harpal React On Three year Boy killed by father: ਪੰਜਾਬ ਵਿੱਚ ਇਨ੍ਹੀਂ ਦਿਨੀਂ ਇੱਕ ਖੌੌਫਨਾਕ ਵਾਰਦਾਤ ਸੁਰਖੀਆਂ ਵਿੱਚ ਬਣੀ ਹੋਈ ਹੈ। ਜਿਸ ਨੇ ਪਿਓ ਅਤੇ ਪੁੱਤਰ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਹੈ। ਦਰਅਸਲ, ਅੰਗਰੇਜ਼ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਰੈਸ਼ੀਆਣਾ ਨੇ ਆਪਣੇ ਤਿੰਨ ਸਾਲਾਂ ਪੁੱਤਰ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ, ਹੈਰਾਨੀ ਦੀ ਗੱਲ ਇਹ ਹੈ ਕਿ ਉਸਨੇ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਖੁਦ ਪੁਲਿਸ ਕੋਲ ਜਾ ਪੁੱਤਰ ਦੇ ਅਗਵਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ। ਪਰ ਜਦੋਂ ਪੂਰਾ ਮਾਮਲਾ ਸਾਹਮਣੇ ਆਇਆ ਤਾਂ ਹਰ ਕੋਈ ਹੈਰਾਨ ਰਹਿ ਗਿਆ। ਇਸ ਹਾਦਸੇ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ। ਇਸ ਵਿਚਾਲੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਵੱਲੋਂ ਵੀ ਇਸ ਖੌਫਨਾਕ ਵਾਰਦਾਤ ਉੱਪਰ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। 

Continues below advertisement




ਦਰਅਸਲ, ਪੰਜਾਬੀ ਗਾਇਕ ਨੇ ਤਿੰਨ ਸਾਲਾਂ ਬੱਚੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਇਹ ਤਸਵੀਰ ਡਰਾਉਣ ਵਾਲੀ ਹੈ... ਗੰਨਾਂ ਚ ਗੱਡੀਆਂ ਦੇ ਗਾਣਿਆ ਚ ਗੱਡੀਆਂ ਦੇ ਚੌੜੇ ਟਾਈਰ ਹੱਥਾਂ ਚ ਹਥਿਆਰ ਮਹਿੰਗੇ ਕੱਪੜਿਆਂ ਦੀ ਗੱਲ ਅਕਸਰ ਸੁਣਨ ਨੂੰ ਮਿਲਦੀ ਹੈ। ਚੰਗੇ ਸ਼ਾਇਰ ਲੱਭੋ ਪੰਜਾਬੀਓ ਉਨ੍ਹਾਂ ਨੂੰ ਹੱਲ੍ਹਾਸ਼ੇਰੀ ਦਿਓ, ਤਾਂ ਜੋ ਸੋਸਾਇਟੀ ਕਿਸੇ ਚੰਗੇ ਕਲਮਕਾਰ ਨੂੰ ਸੁਣ ਕੇ ਹੀ ਸਿੱਧੇ ਰਾਹ ਪੈ ਜਾਵੇ... ਬਾਬਾ ਸਭ ਨੂੰ ਸੁਮੱਤ ਬਖਸ਼ੇ...


ਪ੍ਰੀਤ ਹਰਪਾਲ ਦੀ ਗੱਲ ਕਰਿਏ ਤਾਂ ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਕਲਾਕਾਰ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਹਾਲ ਹੀ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਕਲਾਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਜਾ ਅਰਦਾਸ ਮੰਗੀ ਸੀ। ਇਸ ਤੋਂ ਬਾਅਦ ਉਹ ਲਗਾਤਾਰ ਚਰਚਾ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਕਲਾਕਾਰ ਆਪਣੇ ਬਾਪੂ ਨਾਲ ਖਾਸ ਪਲਾਂ ਦਾ ਆਨੰਦ ਮਾਣਦੇ ਹੋਏ ਦਿਖਾਈ ਦਿੱਤੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।