Rajvir Jawanda Death: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ, ਫੋਰਟਿਸ ਹਸਪਤਾਲ 'ਚ ਜੇਰੇ ਇਲਾਜ ਦੌਰਾਨ ਨਿਕਲੀ ਜਾਨ...
Rajvir Jawanda Death: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪ੍ਰਸ਼ੰਸਕਾਂ ਵਿਚਾਲੇ ਮਾਤਮ ਛਾ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ ਹੈ...

Rajvir Jawanda Death: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪ੍ਰਸ਼ੰਸਕਾਂ ਵਿਚਾਲੇ ਮਾਤਮ ਛਾ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਜਿਸ ਨਾਲ ਨਾ ਸਿਰਫ ਪੰਜਾਬੀ ਫਿਲਮ ਜਗਤ ਸਗੋਂ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਹਨ।
ਦੱਸ ਦੇਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਪਰ ਉਨ੍ਹਾਂ ਦੀ ਮੌਤ ਦੀ ਖਬਰ ਨੇ ਹਰ ਕਿਸੇ ਨੂੰ ਪਰੇਸ਼ਾਨ ਅਤੇ ਦੁੱਖੀ ਕਰ ਦਿੱਤਾ ਹੈ। ਇਹ ਮੰਦਭਾਗੀ ਖਬਰ ਦੀ ਪੁਸ਼ਟੀ ਪਿੰਡੇ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਘੁੱਗੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਇਸਦੀ ਜਾਣਕਾਰੀ ਦਿੱਤੀ। ਪੰਜਾਬੀ ਅਦਾਕਾਰ ਨੇ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ, ਕਿਵੇਂ ਭੁਲਾਂਗੇ ਤੈਨੂੰ ਨਿੱਕੇ ਵੀਰ 🥲...
View this post on Instagram
ਕਿਵੇਂ ਵਾਪਰਿਆ ਹਾਦਸਾ?
ਜਾਣਕਾਰੀ ਮੁਤਾਬਕ ਰਾਜਵੀਰ ਜਵੰਦਾ ਆਪਣੇ 4 ਹੋਰ ਦੋਸਤਾਂ ਦੇ ਨਾਲ ਬਾਈਕ ਰਾਈਡ ’ਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ ਰਾਹ ਵਿੱਚ ਆਪਸ ਵਿੱਚ ਭਿੜਦੇ ਹੋਏ ਪਸ਼ੂ ਆ ਗਏ, ਜਿਸ ਕਾਰਨ ਉਨ੍ਹਾਂ ਦੀ ਬਾਈਕ ਬੇਕਾਬੂ ਹੋ ਗਈ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਸੜਕ ਨਾਲ ਸਿਰ ਲੱਗਣ ਕਾਰਨ ਉਨ੍ਹਾਂ ਨੂੰ ਗੰਭੀਰ ਸੱਟ ਲੱਗ ਗਈ। ਮੋਹਾਲੀ ਲਿਆਂਦੇ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਾਰਡਿਕ ਅਰੈਸਟ ਵੀ ਆਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















