ਪੜਚੋਲ ਕਰੋ

Rajvir Jawanda: ਰਾਜਵੀਰ ਜਵੰਧਾ ਨੇ ਸਪੈਨਿਸ਼ ਜੋੜੇ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਬੋਲੇ- 'ਦੋਸ਼ੀਆਂ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ'

Rajvir Jawanda on Spanish couple: ਮੋਟਰਸਾਈਕਲ ਤੇ ਦੁਨੀਆ ਦੀ ਸੈਰ ਕਰਨ ਵਾਲਾ ਸਪੈਨਿਸ਼ ਜੋੜਾ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਗਾਇਕ ਦੀਪ ਢਿੱਲੋਂ ਤੋਂ ਬਾਅਦ ਹੁਣ ਰਾਜਵੀਰ ਜਵੰਧਾ

Rajvir Jawanda on Spanish couple: ਮੋਟਰਸਾਈਕਲ ਤੇ ਦੁਨੀਆ ਦੀ ਸੈਰ ਕਰਨ ਵਾਲਾ ਸਪੈਨਿਸ਼ ਜੋੜਾ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਗਾਇਕ ਦੀਪ ਢਿੱਲੋਂ ਤੋਂ ਬਾਅਦ ਹੁਣ ਰਾਜਵੀਰ ਜਵੰਧਾ ਵੱਲੋਂ ਇਸ ਜੋੜੇ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇੱਕ ਖਾਸ ਪੋਸਟ ਸ਼ੇਅਰ ਕਰ ਸਰਕਾਰ ਨੂੰ ਬੇਨਤੀ ਵੀ ਕੀਤੀ ਗਈ ਹੈ। ਕਲਾਕਾਰ ਵੱਲੋਂ ਸਪੈਨਿਸ਼ ਜੋੜੇ ਨਾਲ ਆਪਣੀ ਤਸਵੀਰ ਸ਼ੇਅਰ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ, ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। 

ਰਾਜਵੀਰ ਜਵੰਧਾ ਨੇ ਸਾਂਝੀ ਕੀਤੀ ਪੋਸਟ

ਦਰਅਸਲ, ਰਾਜਵੀਰ ਜਵੰਧਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਦੋਸਤੋ ਇਹ ਹਨ ਮੋਟਰਸਾਈਕਲ ਤੇ ਦੁਨੀਆ ਦੀ ਸੈਰ ਕਰਨ ਵਾਲੇ ਯਾਤਰੀ @fernanda.4ever ਤੇ ਉਸ ਦੇ ਸਾਥੀ। ਅਸੀ ਇਹਨਾਂ ਨੂੰ ਕਾਫ਼ੀ ਸਮੇਂ ਤੋਂ ਰਾਈਡ ਕਰਦੇ ਦੇਖ ਰਹੇ ਸੀ। ਕਈ ਮੁਲਕਾਂ ਵਿੱਚ ਘੁੰਮਦੇ ਹੋਏ ਜਦੋ ਇਹ ਸਤੰਬਰ 2023 ਨੂੰ ਸਾਡੇ ਮੁਲਕ ਭਾਰਤ ਵਿੱਚ ਦਾਖਲ ਹੋਏ ਤਾਂ ਅਸੀ ਸਾਰੇ ਰਾਈਡਰਾਂ ਨੇ ਇਹਨਾਂ ਦਾ ਸਵਾਗਤ ਕੀਤਾ , ਇਹਨਾਂ ਨੂੰ ਜੀ ਆਇਆਂ ਨੂੰ ਕਿਹਾ । ਸਤੰਬਰ ਮਹੀਨੇ ਵਿੱਚ ਇਹਨਾਂ ਨਾਲ ਲੇਹ ਲਦਾਖ਼ ਮੁਲਾਕਾਤ ਹੋਈ ਤਾਂ ਅਸੀਂ ਪੁੱਛਿਆ ਕਿ ਤੁਹਾਨੂੰ ਇੰਡੀਆ ਕਿਵੇਂ ਲੱਗਾ ? ਤਾਂ ਇਹਨਾਂ ਨੇ ਕਿਹਾ ਅਸੀ ਹਾਲੇ ਥੋੜੇ ਦਿਨ ਹੀ ਘੁੰਮੇ ਹਾਂ ਇੰਡੀਆ ਵੀ ਬਹੁਤ ਵਧੀਆ ਲੱਗਾ ਤੇ ਇੱਥੇ ਲੋਕ ਵੀ ਬਹੁਤ ਵਧੀਆ ਹਨ। ਪਰ ਹੁਣ ਦੋ ਤਿੰਨ ਦਿਨ ਪਹਿਲਾਂ ਦੀ ਗੱਲ ਹੈ  ਇਹ ਝਾਰਖੰਡ ਵਿੱਚੋ ਜਾ ਰਹੇ ਸੀ ,ਰਾਤ ਰੁਕਣ ਲਈ ਆਪਣਾ ਟੈਂਟ ਲਗਾਇਆ ਤਾਂ ਸੱਤ ਅੱਠ ਬੰਦਿਆਂ ਨੇ ਦਾਖਲ ਹੋਕੇ ਇਹਨਾ ਦੀ ਕੁੱਟ ਮਾਰ ਕੀਤੀ ਅਤੇ ਕੁੜੀ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਮੰਦਭਾਗੀ ਘਟਨਾ ਕਾਰਨ ਸਾਰੇ ਭਾਰਤੀਆਂ ਦਾ ਪੂਰੀ ਦੁਨੀਆ ਸਾਹਮਣੇ ਸ਼ਰਮ ਨਾਲ ਸਿਰ ਨੀਵਾਂ ਹੋ ਗਿਆ। ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ।

View this post on Instagram
 
A post shared by Rajvir Jawanda (@rajvirjawandaofficial)

ਕਾਬਿਲੇਗੌਰ ਹੈ ਕਿ ਇਸ ਮਾਮਲੇ ਨੂੰ ਲੈ ਪੰਜਾਬੀ ਕਲਾਕਾਰਾਂ ਵੱਲੋਂ ਆਵਾਜ਼ ਚੁੱਕੀ ਜਾ ਰਹੀ ਹੈ। ਭਾਰਤ ਵਿੱਚ ਅਜਿਹੀ ਘਟਨਾ ਦਾ ਹੋਣਾ ਬੇਹੱਦ ਸ਼ਰਮਨਾਕ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਗਾਇਕ ਦੀਪ ਢਿੱਲੋਂ ਵੱਲੋਂ ਇੱਕ ਪੋਸਟ ਸ਼ੇਅਰ ਕਰ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਦੱਸਿਆ ਗਿਆ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਗਈ।

View this post on Instagram
 
A post shared by Deep Dhillon (@deepdhillon111)

ਜਾਣੋ ਪੂਰਾ ਮਾਮਲਾ ?

ਕਾਬਿਲੇਗੌਰ ਹੈ ਕਿ ਸਪੈਨਿਸ਼ ਜੋੜੇ ਨੇ 5 ਸਾਲ ਪਹਿਲਾਂ ਮੋਟਰਸਾਈਕਲ 'ਤੇ ਦੁਨੀਆ ਦੀ ਸੈਰ ਕਰਨ ਦੀ ਯੋਜਨਾ ਬਣਾਈ ਸੀ। ਲਗਭਗ 36 ਦੇਸ਼ਾਂ ਅਤੇ ਇੱਕ ਲੱਖ 70 ਹਜ਼ਾਰ ਕਿਲੋਮੀਟਰ ਦੀ ਯਾਤਰਾ ਕਰਨ ਤੋਂ ਬਾਅਦ, ਉਨ੍ਹਾਂ ਦੀ ਯਾਤਰਾ ਨੇ ਝਾਰਖੰਡ ਦੇ ਦੁਮਕਾ ਵਿੱਚ ਇੱਕ ਅਜਿਹਾ ਮੋੜ ਲਿਆ ਜਿਸ ਨੇ ਸਭ ਦੇ ਰੌਂਗਟੇ ਖੜ੍ਹੇ ਕਰ ਦਿੱਤੇ। ਜਾਣਕਾਰੀ ਮੁਤਾਬਕ ਔਰਤ ਨਾਲ 7 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ, ਜਿੱਥੇ ਉਹ ਰਾਤ ਨੂੰ ਆਪਣੇ ਸਾਥੀ ਨਾਲ ਇਕ ਅਸਥਾਈ ਟੈਂਟ 'ਚ ਰਹਿ ਰਹੀ ਸੀ। ਇਹ ਘਟਨਾ ਸ਼ੁੱਕਰਵਾਰ ਰਾਤ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਕਰੀਬ 300 ਕਿਲੋਮੀਟਰ ਦੂਰ ਦੁਮਕਾ 'ਚ ਵਾਪਰੀ।

ਇਹ ਜੋੜਾ ਬੰਗਲਾਦੇਸ਼ ਤੋਂ ਦੋ ਮੋਟਰਸਾਈਕਲਾਂ 'ਤੇ ਦੁਮਕਾ ਪਹੁੰਚਿਆ ਸੀ ਅਤੇ ਇੱਥੋਂ ਬਿਹਾਰ ਅਤੇ ਫਿਰ ਨੇਪਾਲ ਜਾ ਰਿਹਾ ਸੀ। ਹਾਲਾਂਕਿ, ਸ਼ੁੱਕਰਵਾਰ ਦੀ ਰਾਤ ਨੇ ਦੋਵਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤੀ ਜਦੋਂ ਕੁਝ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਪੀੜਤ ਨੂੰ ਬੁਰੀ ਹਾਲਤ ਵਿੱਚ ਛੱਡ ਦਿੱਤਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget