Punjabi Singer: ਕਸੂਤਾ ਫਸਿਆ ਇਹ ਪੰਜਾਬੀ ਗਾਇਕ, ਪ੍ਰੇਮਿਕਾ ਨਾਲ ਮਿਲ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ
Punjabi Singer: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੈੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਵੱਲੋਂ ਇੱਕ ਅਜਿਹੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ, ਜਿਸ ਬਾਰੇ ਸੁਣ ਤੁਸੀ ਵੀ ਹੈਰਾਨ ਰਹਿ ਜਾਓਗੇ।
Punjabi Singer: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੈੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਵੱਲੋਂ ਇੱਕ ਅਜਿਹੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ, ਜਿਸ ਬਾਰੇ ਸੁਣ ਤੁਸੀ ਵੀ ਹੈਰਾਨ ਰਹਿ ਜਾਓਗੇ। ਆਖਿਰ ਇਹ ਪੰਜਾਬੀ ਗਾਇਕ ਕੌਣ ਹੈ, ਜਾਣਨ ਲਈ ਪੜ੍ਹੋ ਪੂਰੀ ਖਬਰ...
ਗਾਇਕ ਖਿਲਾਫ ਪਰਚਾ ਹੋਇਆ ਦਰਜ
ਦੱਸ ਦੇਈਏ ਕਿ ਸੱਭਿਆਚਾਰਕ ਗਾਇਕ ਰੰਮੀ ਰੰਧਾਵਾ ਇੱਕ ਵਾਰ ਫਿਰ ਵਿਵਾਦਾਂ ਦੇ ਚੱਲਦੇ ਸੁਰਖੀਆਂ ਵਿਚ ਆ ਗਏ ਹਨ। ਦਰਅਸਲ, ਗਾਇਕ ਰੰਮੀ ਰੰਧਾਵਾ ਅਤੇ ਉਸ ਦੀ ਪ੍ਰੇਮਿਕਾ ਉਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਉੱਪਰ ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਰੰਮੀ ਰੰਧਾਵਾ ਦੇ ਇਕ ਵਿਆਹੁਤਾ ਮਹਿਲਾ ਨਾਲ ਸੰਬੰਧ ਹਨ। ਉਸੀ ਮਹਿਲਾ ਦੇ ਘਰਵਾਲੇ ਰਾਕੇਸ਼ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਦੇ ਆਧਾਰ ਉਤੇ ਰੰਮੀ ਰੰਧਾਵਾ ਤੇ ਉਕਤ ਮਹਿਲਾ ਉਤੇ ਪਰਚਾ ਦਰਜ ਕੀਤਾ ਗਿਆ ਹੈ।
ਗਾਇਕ ਨੇ ਇਸ ਸ਼ਖਸ਼ ਨੂੰ ਦਿੱਤੀ ਧਮਕੀ
ਇਸ ਦੌਰਾਨ ਰਾਕੇਸ਼ ਨੇ ਦੱਸਿਆ ਕਿ ਮੇਰਾ ਰਾਜਵਿੰਦਰ ਕੌਰ ਨਾਲ 2013 'ਚ ਵਿਆਹ ਹੋਇਆ ਸੀ। ਪਿਛਲੇ 5 ਸਾਲਾਂ ਤੋਂ ਰਾਜਵਿੰਦਰ ਗਾਇਕ ਰੰਮੀ ਨਾਲ ਰਹਿ ਰਹੀ ਹੈ। ਜਦੋਂ ਮੈਂ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਰੰਮੀ ਰੰਧਾਵਾ ਵੱਲੋਂ ਮੈਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਮਹਿਲਾ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਆਸ਼ਕ ਨਾਲ ਆਈ ਤੇ ਘਰ ਬਾਹਰ ਖੜ੍ਹੀ ਸਕੂਟਰੀ ਲੈ ਗਈ। ਇਹ ਸਾਰੀ ਵਾਰਦਾਤ ਲੱਗੇ CCTV ਕੈਮਰੇ 'ਚ ਕੈਦ ਹੋ ਗਈ ਹੈ। ਇਸੇ ਦੇ ਆਧਾਰ 'ਤੇ ਰੰਮੀ ਰੰਧਾਵਾ ਤੇ ਰਾਜਵਿੰਦਰ ਕੌਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਰੰਮੀ ਰੰਧਾਵਾ ਹਮੇਸ਼ਾ ਹੀ ਵਿਵਾਦਾਂ 'ਚ ਘਿਰੇ ਰਹਿੰਦੇ ਹਨ। ਉਨ੍ਹਾਂ ਦਾ ਇਸ ਤੋਂ ਪਹਿਲਾਂ ਗਾਇਕ ਐਲੀ ਮਾਂਗਟ ਨਾਲ ਵਿਵਾਦ ਹੋਇਆ ਸੀ, ਜੋ ਕਿ ਕਾਫ਼ੀ ਸੁਰਖੀਆਂ 'ਚ ਰਿਹਾ। ਇਸ ਤੋਂ ਇਲਾਵਾ ਪਹਿਲਾਂ ਵੀ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ 'ਤੇ ਘਿਨੌਣੇ ਦੋਸ਼ ਲੱਗਾਏ ਸੀ। ਫਿਲਹਾਲ ਗਾਇਕ ਵੱਲੋਂ ਇਸ ਉੱਪਰ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
Read More: Raj Brar: ਰਾਜ ਬਰਾੜ ਨੂੰ ਯਾਦ ਕਰ ਭਾਵੁਕ ਹੋਈ ਪਤਨੀ ਬਿੰਦੂ, ਇਸ ਆਦਤ ਕਾਰਨ ਗਾਇਕ ਦੀ ਗਈ ਜਾਨ