Ranjit Bawa Ranjit Bawa Live Concert Punjab Tour: ਪੰਜਾਬੀ ਸੰਗੀਤ ਜਗਤ ਵਿੱਚ ਰਣਜੀਤ ਬਾਵਾ ਸੁਪਰਹਿੱਟ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨਾ ਸਿਰਫ ਆਪਣੀ ਗਾਇਕੀ ਸਗੋਂ ਅਦਾਕਾਰੀ ਨਾਲ ਵੀ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਦੱਸ ਦੇਈਏ ਕਿ ਰਣਜੀਤ ਬਾਵਾ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਪੰਜਾਬੀ ਕਲਾਕਾਰ ਵੱਲੋਂ ਆਪਣੇ ਪੰਜਾਬ ਟੂਰ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਣਜੀਤ ਬਾਵਾ ਕਿਹੜੇ-ਕਿਹੜੇ ਸ਼ਹਿਰ ਪਹੁੰਚ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਣਗੇ ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...
ਦਰਅਸਲ, ਰਣਜੀਤ ਬਾਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਆਪਣੇ ਲਾਈਨ ਕੰਨਸਰਟ ਪੰਜਾਬ ਬੋਲਦਾ ਇਨ ਪੰਜਾਬ ਟੂਰ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਣਜੀਤ ਬਾਵਾ ਮੋਹਾਲੀ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਪੇਸ਼ ਹੋਣਗੇ। ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਉਨ੍ਹਾਂ ਵੱਲੋਂ ਲਗਾਤਾਰ ਕਮੈਂਟ ਕਰ ਉਤਸ਼ਾਹ ਜ਼ਾਹਿਰ ਕੀਤਾ ਜਾ ਰਿਹਾ ਹੈ।
ਕਾਬਿਲੇਗ਼ੌਰ ਹੈ ਕਿ ਹਾਲ ਹੀ ਵਿੱਚ ਰਣਜੀਤ ਬਾਵਾ ਗੀਤ 'ਨੀ ਮਿੱਟੀਏ', ਦਲੀਪ ਸਿੰਘ, ਅਤੇ ਪੰਜਾਬ ਵਰਗੀ ਰਿਲੀਜ਼ ਹੋਇਆ ਸੀ। ਜਿਸ ਨੂੰ ਲੋਕਾ ਨੇ ਖੂਬ ਪਸੰਦ ਕੀਤਾ ਸੀ। ਫਿਲਹਾਲ ਪ੍ਰਸ਼ੰਸਕ ਰਣਜੀਤ ਬਾਵਾ ਨੂੰ ਮਿਲਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਰਣਜੀਤ ਬਾਵਾ ਨੂੰ ਬਿੱਗ ਬੌਸ 13 ਫੇਮ ਮਾਹਿਰਾ ਸ਼ਰਮਾ ਦੇ ਨਾਲ ਫਿਲਮ 'ਲੈਂਬਰਗਿਨੀ' 'ਚ ਦੇਖਿਆ ਗਿਆ ਸੀ। ਹਾਲਾਂਕਿ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਮਿਲੀ-ਜੁਲੀ ਪ੍ਰਤੀਕਿਰਿਆ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।