Punjabi singer Rupinder Handa: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ (Rupinder Handa) ਕਿਸੇ ਪਛਾਣ ਦੀ ਮੋਹਤਾਜ ਨਹੀਂ ਹਨ। ਉਹ ਆਪਣੀ ਗਾਇਕੀ ਨਾਲ ਲਗਾਤਾਰ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਹੋਏ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਸ਼ੋਅ ਦੌਰਾਨ ਕੁਝ ਅਜਿਹਾ ਹੋਇਆ ਜੋ ਕਿ ਚਰਚਾ ਦਾ ਵਿਸ਼ਾ ਬਣਿਆ ਹੋਇਆ। ਇਸਦਾ ਇੱਕ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ।
ਇਹ ਵੀਡੀਓ ਦੈਨਿਕ ਸਵੇਰਾ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਗਾਇਕਾ ਨਾਲ ਸਟੇਜ ਉੱਪਰ ਇੱਕ ਔਰਤ ਗੱਲ ਕਰਦੇ ਹੋਏ ਵਿਖਾਈ ਦੇ ਰਹੀ ਹੈ। ਹਾਲਾਂਕਿ ਇਸ ਦੌਰਾਨ ਜਦੋਂ ਔਰਤ ਵੱਲੋਂ ਕਿਸੇ ਵਿਅਕਤੀ ਦਾ ਨਾਂਅ ਲਿਆ ਜਾਂਦਾ ਹੈ, ਤਾਂ ਗਾਇਕਾ ਗੁੱਸੇ ਵਿੱਚ ਮਾਈਕ ਵਗ੍ਹਾ ਮਾਰਦੀ ਹੈ ਅਤੇ ਸਟੇਜ ਤੋਂ ਹੇਠਾਂ ਉੱਤਰ ਜਾਂਦੀ ਹੈ। ਇਸ ਵੀਡੀਓ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਰੁਪਿੰਦਰ ਹਾਂਡਾ ਨੂੰ ਕਿਸੇ ਗੱਲ ਨੂੰ ਲੈ ਗੁੱਸਾ ਆ ਗਿਆ। ਹਾਲਾਂਕਿ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉਨ੍ਹਾਂ ਦੇ ਸ਼ੋਅ ਵਿੱਚ ਲੇਟ ਹੋਣ ਕਾਰਨ ਇਹ ਪੰਗਾ ਪਿਆ। ਇਸ ਬਾਰੇ ਸਫਾਈ ਦਿੰਦੇ ਹੋਏ ਵੀ ਅਦਾਕਾਰਾ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਤੁਸੀ ਵੀ ਵੇਖੋ ਇਹ ਵੀਡੀਓ...
ਗਾਇਕਾ ਨੇ ਸ਼ੋਅ ਤੋਂ ਬਾਅਦ ਸ਼ੇਅਰ ਕੀਤਾ ਵੀਡੀਓ...
ਦੱਸ ਦੇਈਏ ਕਿ ਗਾਇਕਾ ਵੱਲੋਂ ਆਪਣੇ ਇੰਸਟਾਗ੍ਰਾਮ ਸਟੋਰੀ ਵਿੱਚ ਇਸ ਸ਼ੋਅ ਦੇ ਕੁਝ ਕਲਿੱਪ ਸ਼ੇਅਰ ਕੀਤੇ ਗਏ ਹਨ। ਜਿਸ ਵਿੱਚ ਇਹ ਵੀ ਲਿਖਿਆ ਵੇਖਿਆ ਜਾ ਸਕਦਾ ਹੈ ਕਿ ਇੰਨਾ ਵੱਡਾ ਪੰਗਾ ਹੋਣ ਤੋਂ ਬਾਅਦ ਵੀ ਗਾਇਕਾ ਨੇ ਸ਼ੋਅ ਨਹੀਂ ਛੱਡਿਆ ਅਤੇ ਪਰਫਾਰਮ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।