Punjabi Singer: ਪੰਜਾਬੀ ਸੰਗੀਤ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਥਾਣਾ 7 ਅਧੀਨ ਦਯਾਨੰਦ ਚੌਕ ਨੇੜੇ ਇਕ ਗਲੀ ਵਿਚ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ, ਜਦੋਂ ਇਕ ਕਲਾਕਾਰ ਦੇ ਬਾਊਂਸਰ ਨੇ ਮਾਮੂਲੀ ਗੱਲ ਨੂੰ ਲੈ ਕੇ ਉੱਥੋਂ ਲੰਘ ਰਹੇ ਨਿੱਜੀ ਚੈਨਲ ਦੇ ਪੱਤਰਕਾਰ ਦੀ ਕੁੱਟਮਾਰ ਕੀਤੀ। ਘਟਨਾ ਸਬੰਧੀ ਪੀੜਤ ਨੇ ਥਾਣਾ 7 ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ

ਇਸ ਦੌਰਾਨ ਪੱਤਰਕਾਰ ਨੇ ਦੋਸ਼ ਲਗਾਇਆ ਹੈ ਕਿ ਗਾਇਕ ਕਲਾਕਾਰ ਰਣਜੀਤ ਬਾਵਾ ਦੇ ਬਾਊਂਸਰਾਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਪੱਤਰਕਾਰ ਨੇ ਘਟਨਾ ਸਬੰਧੀ ਥਾਣਾ 7 ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ 7 ਦੇ ਐੱਸਐੱਚਓ ਰਮੇਸ਼ ਕੁਮਾਰ ਮੌਕੇ 'ਤੇ ਪਹੁੰਚੇ ਤੇ ਪੀੜਤ ਪੱਤਰਕਾਰ ਦਾ ਬਿਆਨ ਦਰਜ ਕੀਤਾ। ਇਸ ਦੌਰਾਨ ਪੱਤਰਕਾਰ ਨੇ ਬਾਊਂਸਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਲੋਕਾਂ ਨੇ ਦੋਸ਼ ਲਾਏ ਕਿ ਪਹਿਲਾਂ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਸ਼ਿਕਾਇਤ ਦਰਜ ਕਰਵਾਉਣ ਲਈ ਕਹਿ ਰਹੇ ਸਨ, ਪਰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਬਾਊਂਸਰ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ।

ਵਿਅਕਤੀ ਨੇ ਕਿਹਾ ਕਿ ਉਹ ਕਲਾਕਾਰ ਦੇ ਬਾਊਂਸਰ ਦਾ ਨਾਂ ਨਹੀਂ ਜਾਣਦਾ। ਕਾਫ਼ੀ ਹੰਗਾਮੇ ਤੋਂ ਬਾਅਦ ਪੁਲਿਸ ਬਾਊਂਸਰ ਦੇ ਘਰ ਗਈ ਤੇ ਉਸ ਨਾਲ ਗੱਲ ਕੀਤੀ। ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਤੋਂ ਬਾਅਦ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰ ਨੇ ਕਿਹਾ ਕਿ ਪੁਲਿਸ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਓਧਰ, ਦੂਜੇ ਪੱਖ ਨੇ ਵੀ ਪੱਤਰਕਾਰ ਵਿਰੁੱਧ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੂਜੇ ਪੱਖ ਦਾ ਕਹਿਣਾ ਹੈ ਕਿ ਪੱਤਰਕਾਰ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਇਹ ਵਿਵਾਦ ਹੋਇਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।