Punjabi Singer Amar Noori Threat Update: ਪੰਜਾਬੀ ਸੰਗੀਤ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਧਮਕੀ ਭਰਿਆ ਫੋਨ ਆਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਇੰਸਪੈਕਟਰ ਗੁਰਮੀਤ ਸਿੰਘ ਦੱਸਦੇ ਹੋਏ ਅਮਰ ਨੂਰੀ ਨੂੰ ਧਮਕਾਇਆ। ਦੋਸ਼ੀ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ, ਜੋ ਸੰਗੀਤ ਅਤੇ ਗਾਇਕੀ ਦਾ ਕੰਮ ਕਰਦਾ ਹੈ, ਉਹ ਗਾਉਣਾ ਬੰਦ ਕਰ ਦੇਣ, ਨਹੀਂ ਤਾਂ ਅੰਜ਼ਾਮ ਬੁਰਾ ਹੋਏਗਾ।
ਮੁਲਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ
ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਅਮਰ ਨੂਰੀ ਨੂੰ 16 ਦਸੰਬਰ ਨੂੰ ਧਮਕੀ ਭਰੀ ਕਾਲ ਆਈ ਸੀ, ਜਿਸ ਨੂੰ ਪੁਲਿਸ ਨੇ ਗੰਭੀਰਤਾ ਨਾਲ ਲਿਆ ਹੈ। ਡੀਐਸਪੀ ਮੋਹਿਤ ਸਿੰਗਲਾ ਦੇ ਅਨੁਸਾਰ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿੱਚ 3 ਵਿਅਕਤੀਆਂ ਨੂੰ ਘੇਰ ਲਿਆ ਹੈ। ਧਮਕੀਆਂ ਦੇ ਪਿੱਛੇ ਅਸਲ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਤੋਂ ਪੂਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਾਲ ਨਾਲ ਸਬੰਧਿਤ ਸਾਰੇ ਤੱਥਾਂ ਅਤੇ ਤਕਨੀਕੀ ਸਬੂਤਾਂ ਦੀ ਵੀ ਜਾਂਚ ਕਰ ਰਹੀ ਹੈ।
ਨਹੀਂ ਬਖਸ਼ੇ ਜਾਣਗੇ ਦੋਸ਼ੀ
ਡੀਐਸਪੀ ਨੇ ਅੱਗੇ ਕਿਹਾ ਕਿ ਜਾਂਚ ਦੌਰਾਨ ਮੁਲਜ਼ਮ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਅਮਰ ਨੂਰੀ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਉਸਦੇ ਘਰ ਅਤੇ ਆਲੇ-ਦੁਆਲੇ ਪੁਲਿਸ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।