Punjabi Singer Satinder Sartaaj: ਪੰਜਾਬੀ ਸੂਫ਼ੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ਵਿੱਚ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ।
ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਕੁੱਝ ਮਹੀਨਿਆਂ ਤੋਂ ਗਾਇਕਾਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾ ਰਹੇ ਸ਼ੋਆਂ ਨੂੰ ਲੈ ਕੇ ਪ੍ਰਸ਼ਾਸਨ ਖਾਸ ਕਰ ਚੰਡੀਗੜ੍ਹ ਪੁਲਿਸ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਹੋਏ ਦਿਲਜੀਤ ਦੋਸਾਂਝ ਨੇ ਤਾਂ ਸਟੇਜ ‘ਤੇ ਹੀ ਕਹਿ ਦਿੱਤਾ ਕਿ ਭਾਰਤ ਵਿੱਚ ਸ਼ੋਅ ਕਰਨ ਦਾ ਕੋਈ ਢਾਂਚਾ ਮਤਲਬ ਕੋਈ ਸਰਕਾਰੀ ਗਾਈਡਲਾਈਨਜ਼ ਹੀ ਨਹੀਂ ਹਨ। ਇਸ ਸਾਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਆਪਣੇ ਸ਼ੋਅ ਤੋਂ ਬਾਅਦ ਸਤਿੰਦਰ ਸਰਤਾਜ ਟੀਮ ਵੱਲੋਂ ਚੰਡੀਗੜ੍ਹ ਪੁਲਿਸ ਦੇ ਡੀ.ਜੀ.ਪੀ. ਤੇ ਹੋਰ ਉੱਚ ਪੱਧਰ ਦੇ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ ਪੁਲਿਸ ਵੱਲੋਂ ਕੀਤੀ ਬਦਸਲੂਕੀ ਦਾ ਜ਼ਿਕਰ ਕੀਤਾ ਸੀ। ਇਸੇ ਤਰਾਂ ਕਰਨ ਔਜਲੇ ਦੇ ਸ਼ੋਅ ਹੋਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਸ ਉੱਤੇ 1 ਕਰੋੜ ਤੋਂ ਉੱਪਰ ਦਾ ਜੁਰਮਾਨਾ ਲਾਇਆ ਹੈ ਕਿ ਇਸਨੇ ਪਰਮਿਟ ਤੇ ਇਜਾਜ਼ਤ ਮਿਲਣ ਤੋਂ ਪਹਿਲਾਂ ਇਸ਼ਤਿਹਾਰ ਕਿਉਂ ਦਿੱਤੇ।
ਸਤਿੰਦਰ ਸਰਤਾਜ ਨੇ ਰੱਖੀ ਆਪਣੀ ਗੱਲ
ਹੁਣ, ਖ਼ਬਰ ਆਈ ਹੈ ਕਿ ਸਤਿੰਦਰ ਸਰਤਾਜ ਨੇ ਵੀ ਚੰਡੀਗੜ੍ਹ ਸ਼ੋਅ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬੀ ਗਾਇਕ ਨੇ ਪੰਜਾਬ ਸਰਕਾਰ ਖ਼ਾਸ ਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਤਰਾਂ ਦੇ ਵਤੀਰੇ ਨੂੰ ਰੋਕਿਆ ਜਾਵੇ। ਇਸ ਨੂੰ ਸੁਖਾਲਾ ਕਰਨ ਲਈ ‘ਇੱਕ ਖਿੜਕੀ’ ਦੀ ਵਿਵਸਥਾ ਬਣਾਈ ਜਾਵੇ ਜਿੱਥੇ ਆਰਟਿਸਟ ਵੱਲੋਂ ਸਿਰਫ ਇੱਕ ਅਰਜ਼ੀ ਦਿੱਤੀ ਜਾਵੇ ਅਤੇ ਸਰਕਾਰ ਆਪ ਹੀ ਸਾਰੇ ਪਰਮਿਟ ਲੈ ਕੇ ਦੇਵੇ। ਯਾਦ ਰਹੇ ਸਤਿੰਦਰ ਸਰਤਾਜ ਪੰਜਾਬ ਦਾ ਉਹ ਗਾਇਕ ਹੈ ਜਿਸ ਨੇ ਟਿੱਕਟ ਵਾਲੇ ਸ਼ੋਆਂ ਦਾ ਮਾਡਲ ਪੰਜਾਬ ਵਿੱਚ ਲਿਆਂਦਾ ਜਿਸ ਕਾਰਨ ਪਰਿਵਾਰ ਖਾਸ ਕਰ ਔਰਤਾਂ ਇਨ੍ਹਾਂ 'ਚ ਜਾ ਕੇ ਆਨੰਦ ਮਾਣ ਸਕਦੀਆਂ ਹਨ, ਨਹੀਂ ਤਾਂ ਇਸ ਤੋਂ ਪਹਿਲਾਂ ਪੰਜਾਬੀ ਗਾਇਕੀ ਸਿਰਫ ਵਿਆਹਾਂ , ਮੇਲਿਆਂ ਜਾਂ ਕੱਬਡੀਆਂ ਵਿੱਚ ਹੀ ਸੁਣੀ ਜਾਂਦੀ ਸੀ, ਜਿੱਥੇ ਮਹੌਲ ਸੰਜੀਦਾ ਨਹੀਂ ਸੀ ਹੁੰਦਾ।
ਸਤਿੰਦਰ ਸਰਤਾਜ ਦੀ ਟੀਮ ਨਾਲ ਗੱਲ ਹੋਣ ਤੋਂ ਪਤਾ ਲੱਗਿਆ ਕਿ ਉਹ ਅੱਗੇ ਤੋਂ ਕਦੇ ਵੀ ਚੰਡੀਗੜ੍ਹ ਸ਼ੋਅ ਨਹੀਂ ਕਰਨਗੇ ਅਤੇ ਇਸੇ ਤਰਾਂ ਦੇ ਵਿਚਾਰ ਕਰਨ ਔਜਲਾ ਤੇ ਦਿਲਜੀਤ ਦੋਸਾਂਝ ਵੱਲੋਂ ਪ੍ਰਗਟਾਏ ਗਏ ਹਨ।