Satwinder Bitti: ਸਤਵਿੰਦਰ ਬਿੱਟੀ ਨੇ ਪਤੀ ਕੁਲਰਾਜ ਨਾਲ ਸਾਂਝੀ ਕੀਤੀ ਰੋਮਾਂਟਿਕ ਵੀਡੀਓ, ਫੈਨਜ਼ ਨੇ ਤਾਰੀਫ 'ਚ ਕਹੇ ਇਹ ਸ਼ਬਦ
Satwinder Bitti With Husband: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਨ੍ਹਾਂ ਆਪਣੇ ਸਮੇਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਸੁਪਰਹਿੱਟ ਗੀਤ ਦਿੱਤੇ। ਖਾਸ ਗੱਲ ਇਹ ਹੈ ਕਿ 47 ਸਾਲ ਦੀ
Satwinder Bitti With Husband: ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਨ੍ਹਾਂ ਆਪਣੇ ਸਮੇਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਸੁਪਰਹਿੱਟ ਗੀਤ ਦਿੱਤੇ। ਖਾਸ ਗੱਲ ਇਹ ਹੈ ਕਿ 47 ਸਾਲ ਦੀ ਉਮਰ ਵਿੱਚ ਵੀ ਸਤਵਿੰਦਰ ਬਿੱਟੀ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਨੂੰ ਲੁਭਾ ਰਹੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੇ ਜਰਿਏ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਦੌਰਾਨ ਉਹ ਆਪਣੀ ਤਸਵੀਰਾਂ ਅਤੇ ਵੀਡੀਆ ਰਾਹੀਂ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਹਾਲ ਹੀ ਵਿੱਚ ਬਿੱਟੀ ਵੱਲੋਂ ਇੱਕ ਸ਼ਾਨਦਾਰ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਹ ਆਪਣੇ ਪਤੀ ਕੁਲਰਾਜ ਸਿੰਘ ਗਰੇਵਾਲ ਨਾਲ ਨਜ਼ਰ ਆ ਰਹੀ ਹੈ। ਇਸ ਦੇ ਬੈਕਗ੍ਰਾਊਂਡ ਵਿੱਚ ਬੇਹੱਦ ਰੋਮਾਂਟਿਕ ਗੀਤ ਲੱਗਾ ਹੈ।
View this post on Instagram
ਦਰਅਸਲ, ਇਸ ਵੀਡੀਓ ਨੂੰ ਸਤਵਿੰਦਰ ਬਿੱਟੀ ਨੇ ਸ਼ੇਅਰ ਕਰਦੇ ਹੋਏ ਪਤੀ ਕੁਲਰਾਜ ਨੂੰ ਟੈਗ ਕੀਤਾ ਹੈ। ਉਨ੍ਹਾਂ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਗੁਲਾਬ ਦੇ ਫੁੱਲ ਸਾਂਝੇ ਕੀਤੇ ਹਨ। ਇਸ ਖੂਬਸੂਰਤ ਜੋੜੀ ਦੀ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਪਿਆਰ ਦੀ ਵਰਖਾ ਕੀਤੀ ਜਾ ਰਹੀ ਹੈ। ਇਸ ਉੱਪਰ ਇੱਕ ਫੈਨ ਨੇ ਕਮੈਂਟ ਕਰ ਲਿਖਿਆ, ਬੇਹੱਦ ਖੂਬਸੂਰਤ ਜੋੜੀ ਮੈਮ... ਇੱਕ ਹੋਰ ਨੇ ਤਾਰੀਫ਼ ਕਰਦੇ ਹੋਏ ਕਿਹਾ ਜਿਉਂਦੇ ਵੱਸਦੇ ਰਹੋ...
View this post on Instagram
ਕਾਬਿਲੇਗ਼ੌਰ ਹੈ ਕਿ ਬਿੱਟੀ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਰਹੀ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਦੀ ਝੋਲੀ 'ਚ ਅਨੇਕਾਂ ਹਿੱਟ ਗੀਤ ਪਾਏ ਹਨ। ਉਹ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੀ। ਇਸ ਤੋਂ ਇਲਾਵਾ ਹਾਲ ਹੀ ਵਿੱਚ ਸਤਵਿੰਦਰ ਬਿੱਟੀ ਦਾ ਗੀਤ ਝਾਂਜਰਾ ਅਤੇ ਸਰਦਾਰ ਰਿਲੀਜ਼ ਹੋਇਆ। ਜਿਸ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ।
ਬਿੱਟੀ ਵੱਲੋਂ ਅਕਸਰ ਆਪਣੇ ਪੁੱਤਰ ਅਤੇ ਪਤੀ ਨਾਲ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਸਾਂਝੇ ਕੀਤੇ ਜਾਂਦੇ ਹਨ। ਜਿਨ੍ਹਾਂ ਨੂੰ ਦਰਸ਼ਕ ਬੇਹੱਦ ਪਸੰਦ ਕਰਦੇ ਹਨ। ਗਾਇਕਾ ਵੱਲੋਂ ਆਪਣੇ ਰਿਆਜ਼ ਦਾ ਵੀਡੀਓ ਵੀ ਸ਼ੇਅਰ ਕੀਤਾ ਗਿਆ ਸੀ।