Satwinder Bitti New Post: ਸਤਵਿੰਦਰ ਬਿੱਟੀ ਪੰਜਾਬੀ ਸੰਗੀਤ ਜਗਤ ਦੀਆਂ ਮਸ਼ਹੂਰ ਗਾਇਕਾ ਵਿੱਚੋਂ ਇੱਕ ਹੈ। ਉਨ੍ਹਾਂ ਆਪਣੇ ਸਮੇਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਸੁਪਰਹਿੱਟ ਗੀਤ ਦਿੱਤੇ। ਖਾਸ ਗੱਲ ਇਹ ਹੈ ਕਿ 47 ਸਾਲ ਦੀ ਉਮਰ ਵਿੱਚ ਵੀ ਸਤਵਿੰਦਰ ਬਿੱਟੀ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਨੂੰ ਲੁਭਾ ਰਹੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੇ ਜਰਿਏ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪਰਿਵਾਰ ਨਾਲ ਤਸਵੀਰਾਂ ਅਤੇ ਵੀਡੀਓ ਅਕਸਰ ਸਾਂਝੇ ਕਰਦੇ ਰਹਿੰਦੀ ਹੈ, ਜਿੰਨਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਸਾਂਝੀ ਕੀਤੀ ਵੀਡੀਓ ਵਿੱਚ ਸਤਵਿੰਦਰ ਬਿੱਟੀ ਨੇ ਪੂਰੇ ਪਰਿਵਾਰ ਦੀ ਝਲਕ ਦਿਖਾਈ ਹੈ। ਜਿਸ ਨੂੰ ਦਰਸ਼ਕ ਵੀ ਬੇਹੱਦ ਪਸੰਦ ਕਰ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...



ਗਾਇਕਾ ਸਤਵਿੰਦਰ ਬਿੱਟੀ ਵੱਲੋਂ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਗਾਇਕਾ ਨੇ ਲਿਖਿਆ, "ਹਰ ਪ੍ਰੇਮ ਕਹਾਣੀ ਸੁੰਦਰ ਹੁੰਦੀ ਹੈ, ਪਰ ਸਾਡੀ ਮੇਰੀ ਪਸੰਦੀਦਾ ਹੈ." ..ਮੇਰੇ ਡੀਅਰ ਹਸਬੈਂਡ ਕੁਲਰਾਜ... ਇਸ ਵੀਡੀਓ ਉੱਪਰ ਪ੍ਰਸ਼ੰਸਕ ਹਾਰਟ ਇਮੋਜ਼ੀ ਸਾਂਝੇ ਕਰ ਰਹੇ ਹਨ। 


ਕਾਬਿਲੇਗ਼ੌਰ ਹੈ ਕਿ ਬਿੱਟੀ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਰਹੀ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਦੀ ਝੋਲੀ 'ਚ ਅਨੇਕਾਂ ਹਿੱਟ ਗੀਤ ਪਾਏ ਹਨ। ਉਹ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੀ। ਇਸ ਤੋਂ ਇਲਾਵਾ ਹਾਲ ਹੀ ਵਿੱਚ ਸਤਵਿੰਦਰ ਬਿੱਟੀ ਦਾ ਗੀਤ ਝਾਂਜਰਾ ਅਤੇ ਸਰਦਾਰ  ਰਿਲੀਜ਼ ਹੋਇਆ। ਜਿਸ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। 


ਬਿੱਟੀ ਵੱਲੋਂ ਅਕਸਰ ਆਪਣੇ ਪੁੱਤਰ ਅਤੇ ਪਤੀ ਨਾਲ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਸਾਂਝੇ ਕੀਤੇ ਜਾਂਦੇ ਹਨ। ਜਿਨ੍ਹਾਂ ਨੂੰ ਦਰਸ਼ਕ ਬੇਹੱਦ ਪਸੰਦ ਕਰਦੇ ਹਨ। ਗਾਇਕਾ ਵੱਲੋਂ ਆਪਣੇ ਰਿਆਜ਼ ਦਾ ਵੀਡੀਓ ਵੀ ਸ਼ੇਅਰ ਕੀਤਾ ਗਿਆ ਸੀ। ਇਸ ਤੋਂ ਇਲ਼ਾਵਾ ਗਾਇਕਾ ਸਟੇਜ ਸ਼ੋਅ ਦੌਰਾਨ ਵੀ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਂਦੀ ਹੈ।