Sharry Mann: ਸ਼ੈਰੀ ਮਾਨ ਨੇ ਪਿਤਾ ਨਾਲ ਸਾਂਝੀ ਕੀਤੀ ਪਿਆਰੀ ਤਸਵੀਰ, ਆਖਰੀ ਐਲਬਮ ਨੂੰ ਲੈ ਦਿੱਤੀ ਖਾਸ ਅਪਡੇਟ
Sharry Mann On Father's Day: ਪੰਜਾਬੀ ਗਾਇਕ ਸ਼ੈਰੀ ਮਾਨ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਕਲਾਕਾਰ ਵੱਲੋਂ ਗਾਇਕੀ ਛੱਡਣ ਦੇ ਐਲਾਨ ਤੋਂ ਬਾਅਦ ਪ੍ਰਸ਼ੰਸਕ ਵੀ ਪਰੇਸ਼ਾਨ ਹਨ। ਹਾਲਾਂਕਿ ਇਸ ਵਿਚਾਲੇ ਪੰਜਾਬੀ ਗਾਇਕ
Sharry Mann On Father's Day: ਪੰਜਾਬੀ ਗਾਇਕ ਸ਼ੈਰੀ ਮਾਨ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਕਲਾਕਾਰ ਵੱਲੋਂ ਗਾਇਕੀ ਛੱਡਣ ਦੇ ਐਲਾਨ ਤੋਂ ਬਾਅਦ ਪ੍ਰਸ਼ੰਸਕ ਵੀ ਪਰੇਸ਼ਾਨ ਹਨ। ਹਾਲਾਂਕਿ ਇਸ ਵਿਚਾਲੇ ਪੰਜਾਬੀ ਗਾਇਕ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਜੁੜੇ ਹੋਏ ਹਨ। ਸ਼ੈਰੀ ਮਾਨ ਵੱਲੋਂ ਫਾਦਰਜ਼ ਡੇ ਮੌਕੇ ਪਿਤਾ ਨਾਲ ਖਾਸ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਸ਼ੈਰੀ ਨੇ ਆਪਣੀ ਆਖਰੀ ਐਲਬਮ ਦੀ ਵੀ ਗੱਲ ਕੀਤੀ ਹੈ।
View this post on Instagram
ਦਰਅਸਲ, ਸ਼ੈਰੀ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਪਿਤਾ ਦਿਵਸ ਮੁਬਾਰਕ ਡੀਅਰ ਬਾਪੂ…ਦ ਲਾਸਟ ਗੁੱਡ ਐਲਬਮ ਔਨ ਯੂਅਰ ਵੇਅ ❤️❤️ ਕੱਲ੍ਹ ਆ ਰਹੀ ਹੈ...
ਸ਼ੈਰੀ ਮਾਨ ਦੀ ਇਸ ਤਸਵੀਰ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਪ੍ਰਸ਼ੰਸਕਾਂ ਵੱਲੋਂ ਤਸਵੀਰ ਉੱਪਰ ਕਮੈਂਟ ਕਰ ਹਾਰਟ ਇਮੋਜ਼ੀ ਸਾਂਝੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਵੈਸੇ ਫਾਦਰਜ਼ ਡੇ ਤਾਂ ਲੰਘ ਗਿਆ ਹੁਣ ਕੀ ਫਾਇਦਾ..
View this post on Instagram
ਕਾਬਿਲੇਗੌਰ ਹੈ ਕਿ ਸ਼ੈਰੀ ਮਾਨ ਸੰਗੀਤ ਜਗਤ ਨੂੰ ਅਲਵਿਦਾ ਕਹਿਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਆਪਣੀ ਆਖਰੀ ਐਲਬਮ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਕਰੀਬ 18 ਗੀਤ ਸ਼ਾਮਿਲ ਹਨ। ਜੋ ਕਿ ਕੱਲ੍ਹ ਯਾਨਿ 20 ਜੂਨ ਨੂੰ ਰਿਲੀਜ਼ ਹੋ ਰਹੀ ਹੈ। ਹਾਲਾਂਕਿ ਸ਼ੈਰੀ ਮਾਨ ਦੇ ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ ਦਾ ਵੀ ਦਿਲ਼ ਟੁੱਟ ਗਿਆ ਹੈ। ਸ਼ੈਰੀ ਮਾਨ ਨੇ 2 ਦਹਾਕਿਆਂ ਤੱਕ ਪੰਜਾਬੀ ਇੰਡਸਟਰੀ ;ਤੇ ਰਾਜ ਕੀਤਾ ਹੈ। ਉਸ ਦੀ ਪਹਿਲੀ ਹੀ ਐਲਬਮ 'ਯਾਰ ਅਣਮੁੱਲੇ' ਨੇ ਉਸ ਨੂੰ ਸਟਾਰ ਬਣਾ ਦਿੱਤਾ ਸੀ। ਇਹੀ ਨਹੀਂ ਉਹ ਪੰਜਾਬੀ ਇੰਡਸਟਰੀ ਦੇ ਸਭ ਤੋਂ ਅਮੀਰ ਗਾਇਕਾਂ ਵਿੱਚੋਂ ਇੱਕ ਹੈ। ਕਲਾਕਾਰ ਦੇ ਇਸ ਐਲਾਨ ਤੋਂ ਬਾਅਦ ਹਰ ਕੋਈ ਪਰੇਸ਼ਾਨ ਹੈ।