Sidhu Moose Wala Brother: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਹਰ ਦਿਨ ਦੇ ਨਾਲ ਤਾਜ਼ਾ ਹੁੰਦੀਆਂ ਰਹਿੰਦੀਆਂ ਹਨ। ਦੱਸ ਦਈਏ ਕਿ ਕਲਾਕਾਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀ ਹਰ ਖਬਰ ਨੂੰ ਜਾਣਨ ਲਈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਅੱਜ ਵੀ ਸਿੱਧੂ ਨੂੰ ਲੈ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਪਹਿਲਾਂ ਵਾਲਾ ਪਿਆਰ ਜ਼ਿੰਦਾ ਹੈ। ਗਾਇਕ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੱਧੂ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਇਸ ਵਿਚਾਲੇ ਇੰਟਰਨੈੱਟ ਉੱਪਰ ਸਿੱਧੂ ਦੇ ਛੋਟੇ ਭਰਾ ਯਾਨੀ ਕੀ ਛੋਟੇ ਸਿੱਧੂ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪੰਸਦ ਕੀਤਾ ਜਾ ਰਿਹਾ ਹੈ। 


ਦਰਅਸਲ, ਇਹ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋ ਰਿਹਾ ਹੈ। ਇਸ ਵਿੱਚ ਤੁਸੀ ਵੇਖ ਸਕਦੇ ਹੋ ਕਿਵੇਂ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੱਧੂ ਆਪਣੇ ਛੋਟੇ ਪੁੱਤਰ ਨਾਲ ਲਾਡ ਲੜਾਉਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਤੁਸੀ ਵੀ ਵੇਖੋ ਇਹ ਪਿਆਰਾ ਵੀਡੀਓ...

Read More: MMS Viral: ਮਸ਼ਹੂਰ ਅਦਾਕਾਰਾ ਨੇ ਫਿਰ ਇੰਟਰਨੈੱਟ 'ਤੇ ਮਚਾਈ ਹਲਚਲ, ਡਾਂਸ ਦੇਖ ਲੋਕਾਂ ਨੂੰ ਯਾਦ ਆਇਆ MMS  






 


ਛੋਟੇ ਸਿੱਧੂ ਉੱਪਰ ਫੈਨਜ਼ ਨੇ ਬਰਸਾਇਆ ਪਿਆਰ


ਇਹ ਵੀਡੀਓ legend_of_punjab_ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਇੱਕ ਛੋਟਾ ਬੱਚਾ ਯਾਨੀ ਕਿ ਛੋਟਾ ਸਿੱਧੂ ਆਪਣੇ ਮਾਤਾ ਪਿਤਾ ਨਾਲ ਨਜ਼ਰ ਆ ਰਿਹਾ ਹੈ। ਇਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸਿੱਧੂ ਮਿਸ ਯੂ ਬਿੱਗ ਬ੍ਰਦਰ, ਇਸਦੇ ਨਾਲ ਹੀ ਕਈ ਯੂਜ਼ਰਸ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। 


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਛੋਟੇ ਸਿੱਧੂ ਦਾ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਇਆ ਸੀ। ਜਿਸ ਨੂੰ ਪ੍ਰਸ਼ੰਸਕਾਂ ਨੇ ਖੂਬ ਪਿਆਰ ਦਿੱਤਾ ਸੀ। ਫਿਲਹਾਲ ਛੋਟੇ ਸਿੱਧੂ ਸਣੇ ਉਨ੍ਹਾਂ ਦੇ ਮਾਤਾ ਅਤੇ ਪਿਤਾ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਸ ਉੱਪਰ ਖੂਬ ਪਿਆਰ ਵੀ ਬਰਸਾਇਆ ਜਾ ਰਿਹਾ ਹੈ। 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



Read MOre: Death: 61 ਇੰਚ ਛਾਤੀ, 25 ਇੰਚ ਡੋਲਾ, 10 ਬੰਦਿਆ ਦਾ ਖਾਂਦਾ ਸੀ ਖਾਣਾ, 36 ਸਾਲ ਦੀ ਉਮਰ 'ਚ ਹਾਰਟ ਅਟੈਕ ਨਾਲ ਮੌਤ