Watch Video sidhu moose wala parents with Newborn Baby: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਇੱਕ ਨਵਜਨਮੇ ਬੱਚੇ ਨਾਲ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਬਲਕੌਰ ਸਿੰਘ ਨਵ-ਜਨਮੇ ਬੱਚੇ ਨੂੰ ਗੁੜ੍ਹਤੀ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਭਾਵੁਕ ਹੋਣ ਦੇ ਨਾਲ-ਨਾਲ ਆਪਣਾ ਪਿਆਰ ਵੀ ਬਰਸਾ ਰਹੇ ਹਨ। ਤੁਸੀ ਵੀ ਵੇਖੋ ਬਲਕੌਰ ਸਿੰਘ ਅਤੇ ਚਰਨ ਕੌਰ ਦੀ ਨਵ-ਜਨਮੇ ਬੱਚੇ ਨਾਲ ਇਹ ਪਿਆਰੀ ਵੀਡੀਓ...
ਦੱਸ ਦੇਈਏ ਕਿ ਇਹ ਪਿਆਰੀ ਵੀਡੀਓ Instant Pollywood ਨਾਂਅ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਉੱਪਰ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਗੁੜ੍ਹਤੀ... ਇਸਦੇ ਨਾਲ ਹੀ ਹੋਰ ਪ੍ਰਸ਼ੰਸ਼ਕ ਹਾਰਟ ਵਾਲੇ ਇਮੋਜ਼ੀ ਸਾਂਝੇ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਵੱਲੋਂ ਜਲੰਧਰ ਮਾਰਚ ਕੀਤਾ ਗਿਆ। ਇਸ ਦੌਰਾਨ ਸ਼ੁੱਭਦੀਪ ਦੀ ਮਾਤਾ ਚਰਨ ਕੌਰ ਵੀ ਨਾਲ ਦਿਖਾਈ ਦਿੱਤੀ। ਉਨ੍ਹਾਂ ਦੇ ਇਸ ਮਾਰਚ ਨੇ ਲੋਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ। ਜਿਨ੍ਹਾਂ ਦੇ ਕਈ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਤੇਜ਼ੀ ਨਾਲ ਵਾਇਰਲ ਹੋਈਆਂ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਿਪੋਰਟਾਂ ਦੇ ਅਨੁਸਾਰ 2-3 ਮਹੀਨੇ 'ਚ ਮੂਸੇਵਾਲਾ ਦਾ ਵਿਆਹ ਹੋਣ ਵਾਲਾ ਸੀ, ਪਰ ਇਸ ਤੋਂ ਪਹਿਲਾਂ ਹੀ ਉਸ ਦਾ ਕਤਲ ਹੋ ਗਿਆ। ਉਸ ਦੀ ਮੌਤ ਤੋਂ ਬਾਅਦ ਹੀ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਬਲਕੌਰ ਸਿੰਘ ਤੇ ਚਰਨ ਕੌਰ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਸੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ ਜਾਣ ਬੁੱਝ ਕੇ ਦਬਾਇਆ ਜਾ ਰਿਹਾ ਹੈ।