Charan kaur raised questions on the government: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਦੇ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿਚਾਲੇ ਉਨ੍ਹਾਂ ਵੱਲੋਂ ਪੁੱਤਰ ਦੇ ਇਨਸਾਫ ਲਈ ਅਕਸਰ ਸਰਕਾਰ ਕੋਲੋਂ ਸਵਾਲ ਪੁੱਛੇ ਜਾਂਦੇ ਹਨ। ਇਸ ਵਿਚਾਲੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਇੱਕ ਪੋਸਟ ਸ਼ੇਅਰ ਕਰ ਪੰਜਾਬ ਸਰਕਾਰ ਤੇ ਸਵਾਲ ਚੁੱਕਿਆ ਗਿਆ ਹੈ।
ਦਰਅਸਲ, ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਸਰਕਾਰ ਕੋਲ ਕੋਈ ਜਬਾਬ ਹੈ ਜਾ ਤਾਂ ਮੇਰੇ ਪੁੱਤ ਦਾ ਗਾਣਾ ਚਲਣ ਦਿਓ ਜਾ ਫਿਰ ਇਹ ਇੰਟਰਵਿਊ ਵੀ ਬੈਨ ਕਰੋ ਇਮਾਨਦਾਰ ਸਰਕਾਰ ਜੀ...
ਮਾਤਾ ਚਰਨ ਕੌਰ ਦੀ ਪੋਸਟ ਉੱਪਰ ਯੂਜ਼ਰਸ ਵੱਲੋਂ ਵੀ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਇਹ ਗੱਲ ਕੋਈ ਲੀਡਰ ਜਾਂ ਕਲਾਕਾਰ ਸਰਕਾਰ ਨੂੰ ਕਹਿ ਸਕਦਾ ? ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਕਿ ਸਭ ਰਲੇ ਹੋਏ ਆ ਇਹ... ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਪੋਸਟ ਸਰਕਾਰ ਸਾਹਮਣੇ ਕਈ ਵੱਡੇ ਸਵਾਲ ਖੜ੍ਹੇ ਕਰ ਰਹੀ ਹੈ।
ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਂਦਾ ਜਾਣਾ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਗੈਂਗ ਦਾ ਗੋਲਡੀ ਬਰਾੜ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।