Sidhu Moose Wala: ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਜੰਗ ਜਾਰੀ, ਪਿਤਾ ਬਲਕੌਰ ਸਿੰਘ ਇਸ ਦਿਨ ਪਹੁੰਚਣਗੇ ਜਲੰਧਰ
Balkaur Singh Jalandhar March: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿੱਚ ਨਾ ਸਿਰਫ ਉਨ੍ਹਾਂ ਦਾ ਪਰਿਵਾਰ ਸਗੋਂ ਪ੍ਰਸ਼ੰਸ਼ਕ ਅਤੇ ਫਿਲਮੀ ਸਿਤਾਰੇ ਵੀ
Balkaur Singh Jalandhar March: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿੱਚ ਨਾ ਸਿਰਫ ਉਨ੍ਹਾਂ ਦਾ ਪਰਿਵਾਰ ਸਗੋਂ ਪ੍ਰਸ਼ੰਸ਼ਕ ਅਤੇ ਫਿਲਮੀ ਸਿਤਾਰੇ ਵੀ ਹਰ ਬਾਰ ਪੋਸਟਾਂ ਸਾਂਝੀਆਂ ਕਰਦੇ ਹਨ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਜਲੰਧਰ ਵਿੱਚ ਜਸਟਿਸ ਫ਼ਾਰ ਸਿੱਧੂ ਮੂਸੇਵਾਲਾ ਦੇ ਨਾਂਅ ਹੇਠ ਰੋਸ ਮਾਰਚ ਕਰਨਗੇ। ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ 'ਤੇ ਯਾਤਰਾ ਕੱਢੀ ਜਾਵੇਗੀ। ਇਹ ਫਿਲੌਰ ਅਤੇ ਰੁੜਕੀ ਕਲਾਂ ਦੇ ਬਾੜਾ ਪਿੰਡ ਤੋਂ ਸ਼ੁਰੂ ਹੋਵੇਗੀ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ 'ਤੇ ਵੀਡੀਓ ਪਾ ਕੇ ਜਲੰਧਰ ਲੋਕ ਸਭਾ ਹਲਕੇ ਦੇ ਸਮੂਹ ਲੋਕਾਂ ਨੂੰ ਸ਼ੁਭਦੀਪ ਨੂੰ ਇਨਸਾਫ ਦਿਵਾਉਣ ਲਈ ਇਸ ਯਾਤਰਾ 'ਚ ਵੱਧ ਤੋਂ ਵੱਧ ਗਿਣਤੀ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ ਮੂਸੇਵਾਲਾ ਲਈ ਜਸਟਿਸ ਸਿੱਧੂ ਤੁਹਾਡੇ ਕੋਲ ਆ ਰਿਹਾ ਹੈ।
ਜਲੰਧਰ 'ਚ ਚੋਣਾਂ ਚੱਲ ਰਹੀਆਂ ਹਨ ਅਤੇ ਸਰਕਾਰ ਤੁਹਾਡੇ ਬੂਹੇ 'ਤੇ ਹੈ। ਵੈਸੇ ਉਹ ਹਰ ਐਤਵਾਰ ਇਨਸਾਫ ਦੀ ਅਪੀਲ ਕਰਦਾ ਹੈ। ਪਰ 5 ਮਈ ਨੂੰ ਉਹ ਵੀ ਆਪਣੇ ਜਸਟਿਸ ਸਿੱਧੂ ਮੂਸੇਵਾਲਾ ਦੀ ਬੇਨਤੀ ਲੈ ਕੇ ਤੁਹਾਡੇ ਕੋਲ ਆ ਰਹੇ ਹਨ। ਆਪ ਸਭ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਦਿੱਤੇ ਪ੍ਰੋਗਰਾਮ ਅਨੁਸਾਰ ਮਾਰਚ ਵਿੱਚ ਸ਼ਾਮਲ ਹੋਵੋ, ਜਿੱਥੇ ਸਾਰੇ ਇਸ ਮੁੱਦੇ 'ਤੇ ਗੱਲ ਕਰਨਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸਮਾਂ ਅਤੇ ਜਗ੍ਹਾ ਦੋਵਾਂ ਦੀ ਡਿਟੇਲ ਸਾਂਝੀ ਕੀਤੀ ਗਈ ਹੈ। ਜਿਨ੍ਹਾਂ ਦੇ ਆਧਾਰ ਤੇ ਹੀ ਸਾਰਾ ਰੋਸ ਮਾਰਚ ਤੈਅ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਜਲੰਧਰ ਵਿੱਚ ਕਾਫੀ ਸੁਰੱਖਿਆ ਵਧਾਈ ਜਾਵੇਗੀ, ਕਿਉਂਕਿ ਪ੍ਰਸ਼ੰਸ਼ਕਾਂ ਦੇ ਭਾਰੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਕਾਬਿਲੇਗੌਰ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਗਾਇਕ ਨੂੰ ਮੂਸਾ ਪਿੰਡ 29 ਮਈ ਨੂੰ ਗੋਲਿਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਸਾਲ 2023 ਵਿੱਚ ਸਿੱਧੂ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਪਰ ਹਾਲੇ ਤੱਕ ਕਲਾਕਾਰ ਦਾ ਪਰਿਵਾਰ ਉਨ੍ਹਾਂ ਲਈ ਇਨਸਾਫ ਦੀ ਜੰਗ ਲੜ੍ਹ ਰਿਹਾ ਹੈ।