(Source: ECI/ABP News)
Sudesh Kumari: ਸੁਦੇਸ਼ ਕੁਮਾਰੀ ਨੇ ਨਮ ਅੱਖਾਂ ਨਾਲ ਸੁਰਿੰਦਰ ਛਿੰਦਾ ਨੂੰ ਸ਼ਰਾਂਧਜਲੀ ਕੀਤੀ ਭੇਂਟ, ਭਾਵੁਕ ਕਰ ਦੇਵੇਗਾ ਇਹ ਵੀਡੀਓ
Sudesh Kumari tribute to Surinder Shinda: ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਲੰਬੇ ਸਮੇਂ ਤੋਂ ਸੰਗੀਤ ਜਗਤ ਵਿੱਚ ਪੰਜਾਬੀਆਂ ਦਾ ਮਨੋਰੰਜਨ ਕਰਦੇ ਹੋਏ ਆ ਰਹੀ ਹੈ। ਆਪਣੀ ਆਵਾਜ਼ ਨਾਲ
![Sudesh Kumari: ਸੁਦੇਸ਼ ਕੁਮਾਰੀ ਨੇ ਨਮ ਅੱਖਾਂ ਨਾਲ ਸੁਰਿੰਦਰ ਛਿੰਦਾ ਨੂੰ ਸ਼ਰਾਂਧਜਲੀ ਕੀਤੀ ਭੇਂਟ, ਭਾਵੁਕ ਕਰ ਦੇਵੇਗਾ ਇਹ ਵੀਡੀਓ Punjabi Singer Sudesh Kumari came to pay tribute to Surinder Shinda Sudesh Kumari: ਸੁਦੇਸ਼ ਕੁਮਾਰੀ ਨੇ ਨਮ ਅੱਖਾਂ ਨਾਲ ਸੁਰਿੰਦਰ ਛਿੰਦਾ ਨੂੰ ਸ਼ਰਾਂਧਜਲੀ ਕੀਤੀ ਭੇਂਟ, ਭਾਵੁਕ ਕਰ ਦੇਵੇਗਾ ਇਹ ਵੀਡੀਓ](https://feeds.abplive.com/onecms/images/uploaded-images/2023/08/05/2ad22993b8fb78b699f930dd88a1d0d31691233914191709_original.jpg?impolicy=abp_cdn&imwidth=1200&height=675)
Sudesh Kumari tribute to Surinder Shinda: ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਲੰਬੇ ਸਮੇਂ ਤੋਂ ਸੰਗੀਤ ਜਗਤ ਵਿੱਚ ਪੰਜਾਬੀਆਂ ਦਾ ਮਨੋਰੰਜਨ ਕਰਦੇ ਹੋਏ ਆ ਰਹੀ ਹੈ। ਆਪਣੀ ਆਵਾਜ਼ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਜਿੱਤਣ ਵਾਲੀ ਗਾਇਕਾ ਹਾਲ ਹੀ ਵਿੱਚ ਮਰਹੂਮ ਗਾਇਕ ਸੁਰਿੰਦਰ ਛਿੰਦਾ ਦੇ ਪਾਠ ਦੇ ਭੋਗ ਵਿੱਚ ਸ਼ਾਮਿਲ ਹੋਈ। ਦੱਸ ਦੇਈਏ ਕਿ ਇਸ ਮੌਕੇ ਪੰਜਾਬੀ ਸੰਗੀਤ ਜਗਤ ਦੇ ਕਈ ਮਸ਼ਹੂਰ ਸਿਤਾਰੇ ਸੁਰਿੰਦਰ ਛਿੰਦਾ ਨੂੰ ਸ਼ਰਧਾਂਜਲੀ ਭੇਂਟ ਕਰ ਪੁੱਜੇ।
ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਨੇ ਆਪਣੇ ਸੋਸ਼ਲ਼ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰ ਲਿਖਿਆ, ਪੰਜਾਬੀ ਸੰਗੀਤ ਇੰਡਸਟਰੀ ਦੇ ਬੇਤਾਜ਼ ਬਾਦਸ਼ਾਹ, ਸਦੀ ਦੇ ਮਹਾਨ ਗਾਇਕ, ਮੇਰੇ ਵੱਡੇ ਵੀਰ, ਸਵਰਗੀ ਲੋਕ ਗਾਇਕ ਸੁਰਿੰਦਰ ਛਿੰਦਾ ਜੀ ਦੇ ਲੁਧਿਆਣਾ ਵਿਖੇ ਸਰਧਾਂਜਲੀ ਸਮਾਗਮ ਦੌਰਾਨ, ਸਰਧਾਂਜਲੀ ਭੇਟ ਕਰਦੇ ਹੋਏ।
View this post on Instagram
ਹਸਪਤਾਲ ਚੋਂ ਡਿਸਚਾਰਜ ਹੋਈ ਸੁਦੇਸ਼ ਕੁਮਾਰੀ...
ਸੁਦੇਸ਼ ਕੁਮਾਰੀ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਦੇਖ ਹਰ ਕੋਈ ਭਾਵੁਕ ਹੋ ਰਿਹਾ ਹੈ। ਇਸ ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿਵੇਂ ਨਮ ਅੱਖਾਂ ਨਾਲ ਸੁਦੇਸ਼ ਕੁਮਾਰੀ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਭੇਂਟ ਕਰ ਰਹੀ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਸੁਦੇਸ਼ ਕੁਮਾਰੀ ਹਸਪਤਾਲ ਵਿੱਚੋਂ ਡਿਲਚਾਰਜ ਹੋਈ ਹੈ। ਉਨ੍ਹਾਂ ਆਪਣੀ ਸਿਹਤ ਸਬੰਧੀ ਪ੍ਰਸ਼ੰਸਕਾਂ ਨਾਲ ਜਾਣਕਾਰੀ ਸਾਂਝੀ ਕੀਤੀ।
View this post on Instagram
ਕਾਬਿਲੇਗੌਰ ਹੈ ਕਿ ਗਾਇਕ ਸੁਰਿੰਦਰ ਛਿੰਦਾ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਲਾਕਾਰ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ। ਉਨ੍ਹਾਂ ਦਾ ਦੁਨੀਆ ਨੂੰ ਛੱਡ ਜਾਣਾ ਸੰਗੀਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)