Tarsem Jassar Mastaney First Look: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਇੰਨੀ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਦੀ ਫਿਲਮ  "ਮਸਤਾਨੇ" ਦੀ ਫਸਟ ਲੁੱਕ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੇ ਫਸਟ ਲੁੱਕ ਨੂੰ ਦੇਖ ਤੁਸੀ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹੋ ਕਿ ਇਸ ਵਾਰ ਤਰਸੇਮ ਦਰਸ਼ਕਾਂ ਲਈ ਕੁਝ ਨਵਾਂ ਲੈ ਕੇ ਹਾਜ਼ਰ ਹੋਏ ਹਨ। ਫਿਲਮ ਦੇ ਟੀਜ਼ਰ ਦੇ ਰਿਲੀਜ਼ ਹੁੰਦੇ ਹੀ ਦਰਸ਼ਕਾਂ ਵਿੱਚ ਫਿਲਮ ਦੇਖਣ ਦਾ ਉਤਸ਼ਾਹ ਵੱਧ ਗਿਆ ਹੈ। ਇਸ ਵਿਚਕਾਰ ਅਦਾਕਾਰ ਨੇ ਫਿਲਮ ਦਾ ਇੱਕ ਵੀਡੀਓ ਕਲਿੱਪ ਸ਼ੇਅਰ ਕਰ ਪ੍ਰਸ਼ੰਸਕਾਂ ਕੋਲੋਂ ਸਵਾਲ ਪੁੱਛਿਆ ਹੈ।

ਦਰਅਸਲ, ਤਰਸੇਮ ਜੱਸੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਕਿਵੇਂ ਲੱਗੀ ਜੀ ਮਸਤਾਨੇ ਦੀ ਫਸਟ ਲੁੱਕ ? ਜਿੰਨਾ ਨੇ ਅਜੇ ਨਈ ਦੇਖੀ ਜ਼ਰੂਰ ਦੇਖਿਓ ਤੇ ਸ਼ੇਅਰ ਕਰਿਓ... ਤੁਹਾਡੇ ਸਮਰਥਨ ਬਿਨਾਂ ਇਦਾ ਦੇ ਪ੍ਰੋਜੈਕਟ ਬਣ ਨੀ ਸਕਦੇ... ਸ਼ੁਕਰ ਮਸਤਾਨੇ #tarsemjassar #vehlijantafilms #keepsupporting #sardar #punjab #sardari #punjabimovies #historyinmaking #wmk 

ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਇੱਕ ਪੋਸਟ ਸਾਂਝੀ ਕਰ ਦੱਸਿਆ ਗਿਆ ਸੀ ਕਿ ਉਸ ਫਿਲਮ ਲਈ ਚਾਰ ਸਾਲ ਲੱਗੇ। ਫਿਲਹਾਲ ਵੀਡੀਓ ਉੱਪਰ ਪ੍ਰਸ਼ੰਸਕ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਹੁਤ ਵਧੀਆ ਪਾਜ਼ੀ... ਚੱਕ ਕੇ ਰੱਖੋ ਕੰਮ... ਇਸ ਤੋਂ ਇਲਾਵਾ ਪੰਜਾਬੀ ਗਾਇਕ ਰਾਜਵੀਰ ਜਵੰਧਾ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ ਵਧੀਆ... ਵਾਹਿਗੂਰੁ ਮੇਹਰ ਕਰੇ ਸਾਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ... 

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਫਿਲਮ  ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ, ਫਿਲਮ ਨੂੰ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ। ਤਰਸੇਮ ਜੱਸੜ ਦੇ ਚਾਹੁੰਣ ਵਾਲਿਆਂ ਨੂੰ ਦੱਸ ਦਈਏ ਕਿ ਫਿਲਮ "ਮਸਤਾਨੇ" ਜਲਦ ਸਿਨੇਮਾਂ ਘਰਾਂ ਵਿੱਚ ਰਿਲੀਜ਼ ਹੋਵੇਗੀ।