Veet Baljit Wife Sonam Multani: ਪੰਜਾਬੀ ਗਾਇਕ ਵੀਤ ਬਲਜੀਤ (Veet Baljit) ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਲਿਖਣੀ ਦੇ ਨਾਲ-ਨਾਲ ਗਾਇਕੀ ਦੇ ਚੱਲਦੇ ਵੀ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਈ ਹੈ। ਕਲਾਕਾਰ ਆਪਣੀ ਗਾਇਕੀ ਤੋਂ ਇਲਾਵਾ ਨਿੱਜੀ ਜ਼ਿੰਦਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਦਰਅਸਲ, ਕਲਾਕਾਰ ਅਕਸਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ। ਇਸ ਤੋਂ ਇਲਾਵਾ ਵੀਤ ਬਲਜੀਤ ਦੀ ਪਤਨੀ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪਰਿਵਾਰ ਨਾਲ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲ਼ੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਵਿਚਾਲੇ ਸੋਨਮ ਮੁਲਤਾਨੀ ਵੱਲੋਂ ਹਾਲ ਹੀ ਵਿੱਚ ਵੀਤ ਬਲਜੀਤ ਦਾ ਜਨਮਦਿਨ ਮਨਾਇਆ ਗਿਆ। ਜਿਸਦਾਂ ਬੇਹੱਦ ਸ਼ਾਨਦਾਰ ਵੀਡੀਓ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ। ਤੁਸੀ ਵੀ ਵੇਖੋ ਇਹ ਵੀਡੀਓ...



ਹਾਲ ਹੀ 'ਚ ਸੋਨਮ ਮੁਲਤਾਨੀ ਨੇ ਵੀਤ ਬਲਜੀਤ ਦਾ ਜਨਮਦਿਨ ਮਨਾਇਆ। ਜਿਸ ਦਾ ਵੀਡੀਓ ਉਨ੍ਹਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਿਸਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਦੇਖ ਫੈਨਜ਼ ਸੋਨਮ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਸੋਨਮ ਦੀ ਗੱਲ ਕੀਤੀ ਜਾਏ ਤਾਂ ਖੂਬਸੂਰਤੀ ਦੇ ਮਾਮਲੇ 'ਚ ਉਹ ਕਿਸੇ ਅਭਿਨੇਤਰੀ ਤੋਂ ਘੱਟ ਨਹੀਂ ਹੈ।



ਗਾਇਕ ਵੱਲੋਂ ਬਹੁਤ ਖਾਸ ਮੌਕਿਆਂ ਤੇ ਪਤਨੀ ਸੋਨਮ ਨਾਲ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦਾ ਭਰਪੂਰ ਪਿਆਰ ਮਿਲਦਾ ਹੈ। ਦੱਸ ਦੇਈਏ ਕਿ ਵੀਤ ਬਲਜੀਤ ਨੇ ਸੰਗੀਤ ਜਗਤ ਦੇ ਕਈ ਮਸ਼ਹੂਰ ਗਾਇਕਾ ਲਈ ਗੀਤ ਵੀ ਲਿਖੇ ਹਨ। ਉਨ੍ਹਾਂ ਦੇ ਗੀਤ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਗੈਰੀ ਸੰਧੂ ਤੇ ਕਈ ਹੋਰ ਨਾਮੀ ਗਾਇਕ ਸ਼ਾਮਿਲ ਹਨ। ਖਾਸ ਗੱਲ ਇਹ ਹੈ ਕਿ ਵੀਤ ਬਲਜੀਤ ਵੱਲੋਂ ਲਿਖੇ ਗਏ ਗੀਤਾਂ ਨੂੰ ਦੁਨੀਆਂ ਭਰ ਵਿੱਚ ਖੂਬ ਪਿਆਰ ਮਿਲਦਾ ਹੈ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕ ਵੀ ਵੀਤ ਬਲਜੀਤ ਦੀ ਖੂਬ ਪ੍ਰਸ਼ੰਸਾ ਕਰਦੇ ਹਨ।