Veet Baljit wishes wife sonam multani on her birthday: ਪੰਜਾਬੀ ਗਾਇਕ ਅਤੇ ਗੀਤਕਾਰ ਵੀਤ ਬਲਜੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਚਮਕਦਾ ਸਿਤਾਰਾ ਹੈ। ਉਨ੍ਹਾਂ ਵੱਲੋਂ ਗਾਏ ਅਤੇ ਲਿਖੇ ਗਏ ਗੀਤ ਹਾਲੇ ਤੱਕ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਦਿਲ ਜਿੱਤ ਰਹੇ ਹਨ। ਦੱਸ ਦੇਈਏ ਕਿ ਆਪਣੇ ਗੀਤਾਂ ਦੇ ਨਾਲ-ਨਾਲ ਕਲਾਕਾਰ ਆਪਣੇ ਬੇਟੇ ਅਤੇ ਖੂਬਸੂਰਤ ਪਤਨੀ ਸੋਨਮ ਮੁਲਤਾਨੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲ਼ੋ ਪਤਨੀ ਸੋਨਮ ਦਾ ਧੂਮਧਾਮ ਨਾਲ ਜਨਮਦਿਨ ਮਨਾਇਆ ਗਿਆ। ਇਸ ਦੌਰਾਮ ਵੀਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪਤਨੀ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਗਈ, ਹਾਲਾਂਕਿ ਬਾਅਦ ਵਿੱਚ ਉਹ ਤਸਵੀਰ ਕਲਾਕਾਰ ਨੇ ਡਿਲੀਟ ਕਰ ਦਿੱਤੀ। 




ਗਾਇਕ ਵੀਤ ਬਲਜੀਤ ਵੱਲੋਂ ਇਹ ਪੋਸਟ ਕਿਉਂ ਡਿਲੀਟ ਕੀਤੀ ਗਈ। ਇਸਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਦੱਸ ਦੇਈਏ ਕਿ ਵੀਤ ਬਲਜੀਤ ਨੇ ਪਤਨੀ ਸੋਨਮ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਹੈਪੀ ਬਰਥ੍ਰਡੇ ਡੀਅਰ ਬਿੱਲੂ... ਹਾਂਲਾਕਿ ਬਾਅਦ ਵਿੱਚ ਇਹ ਪੋਸਟ ਡਿਲੀਟ ਕਰ ਦਿੱਤੀ ਗਈ।


ਫਿਲਹਾਲ ਵੀਤ ਬਲਜੀਤ ਵੱਲੋਂ ਪਤਨੀ ਸੋਨਮ ਨੂੰ ਖਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ ਗਈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਵੱਲ਼ੋਂ ਪਤਨੀ ਨੂੰ ਖਾਸ ਸਰਪ੍ਰਾਈਜ਼ ਦਿੱਤਾ ਗਿਆ। ਇਨ੍ਹਾਂ ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋ ਕਿਵੇਂ ਅੱਖਾਂ ਬੰਨ੍ਹ ਕੇ ਵੀਤ ਬਲਜੀਤ ਉਨ੍ਹਾਂ ਨੂੰ ਬਰਥ੍ਰਡੇ ਸੈਲਿਬ੍ਰੇਸ਼ਨ ਵਾਲੀ ਜਗ੍ਹਾਂ ਉੱਪਰ ਲੈ ਕੇ ਜਾ ਰਹੇ ਹਨ। ਇਹ ਪੋਸਟ ਸੋਨਮ ਮੁਲਤਾਨੀ ਵੱਲੋਂ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਸਾਂਝੀ ਕੀਤੀ ਗਈ ਹੈ। ਇਸ ਤੋਂ ਇਲਾਨਾ ਮੁਲਤਾਨੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕਰ ਜਨਮਦਿਨ ਦੀਆਂ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ ਹੈ।



ਦੱਸ ਦੇਈਏ ਕਿ ਵੀਤ ਬਲਜੀਤ ਨੇ ਮਿਊਜ਼ਿਕ ਇੰਡਸਟਰੀ ਦੇ ਕਈ ਮਸ਼ਹੂਰ ਗਾਇਕਾ ਲਈ ਗੀਤ ਵੀ ਲਿਖੇ ਹਨ। ਉਨ੍ਹਾਂ ਦੇ ਗੀਤ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਗੈਰੀ ਸੰਧੂ ਤੇ ਕਈ ਹੋਰ ਨਾਮੀ ਗਾਇਕਾਂ ਵੱਲ਼ੋਂ ਗਾਏ ਗਏ ਹਨ। ਵੀਤ ਬਲਜੀਤ ਵੱਲੋਂ ਕਈ ਪੰਜਾਬੀ ਫ਼ਿਲਮਾਂ ਲਈ ਵੀ ਗੀਤ ਲਿਖੇ ਗਏ ਹਨ। ਉਹ ਖੁਦ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਆਪਣੀ ਗਾਇਕੀ ਦਾ ਜਲਵਾ ਦਿਖਾ ਚੁੱਕੇ ਹਨ। ਉਹ ਆਪਣੀ ਗਾਇਕੀ ਅਤੇ ਗੀਤਕਾਰੀ ਦੇ ਜਰਿਏ ਦਰਸ਼ਕਾਂ ਦੇ ਦਿਲਾਂ ਉੱਪਰ ਰਾਜ਼ ਕਰਦੇ ਹਨ।