Sidhu Moose Wala: ਸਿੱਧੂ ਮੂਸੇਵਾਲਾ ਦੀ ਫ਼ੋਟੋ ਵਾਲੀਆਂ ਰੱਖੜੀਆਂ ਦੀ ਭਾਰੀ ਮੰਗ, ਪਤੰਗਾਂ ਤੋਂ ਬਾਅਦ ਬਜ਼ਾਰਾਂ 'ਚ ਰੱਖੜੀਆਂ ਦੀ ਧੂਮ
Sidhu Moose Wala Rakhis: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕ੍ਰੇਜ਼ ਪ੍ਰਸ਼ੰਸਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਸਿੱਧੂ ਨੂੰ ਨਫਰਤ ਕਰਨ ਵਾਲੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚੋਂ ਮਰਹੂਮ ਗਾਇਕ ਦੀਆਂ ਯਾਦਾਂ ਨੂੰ ਨਹੀਂ ਮਿਟਾ ਸਕੇ।
Sidhu Moose Wala Rakhis: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕ੍ਰੇਜ਼ ਪ੍ਰਸ਼ੰਸਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਸਿੱਧੂ ਨੂੰ ਨਫਰਤ ਕਰਨ ਵਾਲੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚੋਂ ਮਰਹੂਮ ਗਾਇਕ ਦੀਆਂ ਯਾਦਾਂ ਨੂੰ ਨਹੀਂ ਮਿਟਾ ਸਕੇ। ਖਾਸ ਗੱਲ਼ ਤਾਂ ਇਹ ਹੈ ਕਿ ਸਿੱਧੂ ਨਾਲ ਜੁੜੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿਦੀਂ ਹਨ। ਜੋ ਕਲਾਕਾਰ ਦੀਆਂ ਯਾਦਾਂ ਨੂੰ ਫੈਨਜ਼ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰੱਖਦੀਆਂ ਹਨ। ਦੱਸ ਦੇਈਏ ਕਿ ਪਤੰਗਾਂ ਤੋਂ ਬਾਅਦ ਹੁਣ ਬਜ਼ਾਰਾ ਵਿੱਚ ਸਿੱਧੂ ਦੀ ਫੋਟੋ ਵਾਲੀਆਂ ਰੱਖੜੀਆਂ ਦਾ ਕ੍ਰੇਜ਼ ਵੱਧ ਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਵਾਰ 30 ਅਗਸਤ ਨੂੰ ਰੱਖੜੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਫੋਟੋ ਵਾਲੀਆਂ ਰੱਖੜੀਆਂ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਦੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨਦੀਆਂ ਹਨ। ਇੱਕ ਵਾਰ ਫਿਰ ਤੋਂ ਰੱਖੜੀਆਂ ਦੇ ਤਿਉਹਾਰ ਨੇ ਉਨ੍ਹਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਉਸਦੀਆਂ ਯਾਦਾਂ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਘਰ ਬਣਾ ਬੈਠੀਆਂ ਹਨ। ਰੱਖੜੀ ਦੇ ਖ਼ਾਸ ਮੌਕੇ ’ਤੋਂ ਪਹਿਲਾਂ ਹੀ ਬਾਜ਼ਾਰਾਂ ’ਚ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਫੋਟੋਆਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਮੂਸੇਵਾਲਾ ਦੇ ਨਾਂਅ ਤੇ ਬਣਾਈਆਂ ਗਈਆਂ ਇਨ੍ਹਾਂ ਰੱਖੜੀਆਂ ਦੀ ਮੰਗ ਵੱਧ ਗਈ ਹੈ। ਇਨ੍ਹਾਂ ਰੱਖੜੀਆਂ ਦਾ ਕ੍ਰੇਜ਼ ਨਾ ਸਿਰਫ ਨੌਜਵਾਨ ਬਲਕਿ ਬੱਚਿਆਂ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।