Rana Ranbir Daughter Seerat Rana: ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਵਿਆਹ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਐਕਟਿਵ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਲਗਾਤਾਰ ਸਾਂਝੇ ਕਰ ਰਹੀ ਹੈ। ਜੋ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਇਸ ਵਿਚਾਲੇ ਸੀਰਤ ਵੱਲੋਂ ਲੰਬੇ ਸਮੇਂ ਬਾਅਦ ਆਪਣੇ ਵਿਆਹ ਦੀ ਰਿਸੈਪਸ਼ਨ ਦਾ ਸ਼ਾਨਦਾਰ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤੁਸੀ ਵੀ ਵੇਖੋ ਇਹ ਵੀਡੀਓ...






ਸੀਰਤ ਰਾਣਾ ਨੇ ਇਸ ਵੀਡੀਓ ਨੂੰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ ਅਖੀਰ ਵਿੱਚ ਰਿਸੈਪਸ਼ਨ ਰੀਲ 🙌🙌 ਇਹ ਸਭ ਅਜੇ ਵੀ ਇੱਕ ਸੁਪਨੇ ਵਾਂਗ ਮਹਿਸੂਸ ਹੁੰਦਾ ਹੈ 🫶🧿... ਸੀਰਤ ਰਾਣਾ ਵੱਲੋਂ ਸਾਂਝੀ ਕੀਤੀ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਵਿਆਹ ਮੌਕੇ ਸੀਰਤ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਈਆਂ ਸੀ। ਜਿਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਗਿਆ।





ਦੱਸ ਦੇਈਏ ਕਿ ਇਸ ਮੌਕੇ ਰਾਣਾ ਰਣਬੀਰ ਵੀ ਧੀ ਸੀਰਤ ਦੀ ਖੁਸ਼ੀ ਵਿੱਚ ਪੂਰੇ ਪਰਿਵਾਰ ਨਾਲ ਸ਼ਾਮਿਲ ਹੋਏ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਲਗਾਤਾਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਜਨਮਦਿਨ ਅਤੇ ਵਿਆਹ ਦੇ ਇੱਕ ਮਹੀਨੇ ਦੀ ਵਰ੍ਹੇਗੰਢ ਦੀ ਵਧਾਈ। ਕਾਬਿਲੇਗੌਰ ਹੈ ਕਿ ਸੀਰਤ ਰਾਣਾ ਦਾ ਵਿਆਹ ਜੂਨ ਮਹੀਨੇ ਦੀ 24 ਤਰੀਕ ਨੂੰ ਹੋਇਆ। ਇਸ ਮੌਕੇ ਪੰਜਾਬੀ ਸਿਨੇਮਾ ਜਗਤ ਦੇ ਤਮਾਮ ਸਿਤਾਰੇ ਉਸਦੀ ਖੁਸ਼ੀ ਵਿੱਚ ਸ਼ਾਮਿਲ ਹੋਏ। 


ਵਰਕਫਰੰਟ ਦੀ ਗੱਲ ਕਰਿਏ ਤਾਂ ਆਪਣੀ ਅਦਾਕਾਰੀ ਦੇ ਨਾਲ-ਨਾਲ ਰਾਣਾ ਰਣਬੀਰ ਹੁਣ ਬੱਚਿਆਂ ਨੂੰ ਅਦਾਕਾਰੀ ਦੇ ਗੁਰ ਵੀ ਸਿਖਾਉਂਦੇ ਹੋਏ ਦਿਖਾਈ ਦੇਣਗੇ। ਜਿਸਦੀ ਜਾਣਕਾਰੀ ਕਲਾਕਾਰ ਵੱਲ਼ੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਹੁਣ ਇੱਕ ਅਦਾਕਾਰ ਹੋਣ ਦੇ ਨਾਲ-ਨਾਲ ਰਾਣਾ ਰਣਬੀਰ ਸਿੱਖਿਅਕ ਵੀ ਬਣ ਗਏ ਹਨ।