Ranjit Bawa: ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਰਣਜੀਤ ਬਾਵਾ, ਸਰਕਾਰ ਵੱਲੋਂ ਚੁੱਕੇ ਕਦਮ ਦੀ ਕੀਤੀ ਸ਼ਲਾਘਾ
Ranjit Bawa Video: ਪੰਜਾਬੀ ਅਦਾਕਾਰ ਅਤੇ ਗਾਇਕ ਰਣਜੀਤ ਬਾਵਾ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਪੰਜਾਬ
Ranjit Bawa Video: ਪੰਜਾਬੀ ਅਦਾਕਾਰ ਅਤੇ ਗਾਇਕ ਰਣਜੀਤ ਬਾਵਾ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਦੱਸ ਦੇਈਏ ਕਿ ਰਣਜੀਤ ਬਾਵਾ ਤੋਂ ਪਹਿਲਾਂ ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ ਅਤੇ ਲਖਵਿੰਦਰ ਵਡਾਲੀ ਵੱਲੋਂ ਵੀ ਪੰਜਾਬ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਇਸਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਪੁਲਿਸ ਅਤੇ ਸਰਕਾਰ ਦੇ ਇਸ ਕੰਮ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ।
ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕਿਹਾ ਪੰਜਾਬ ਇਸ ਸਮੇਂ ਨਸ਼ੇ ਦੀ ਬਹੁਤ ਵੱਡੀ ਦਲਦਲ ਵਿੱਚ...ਪ੍ਰਮਾਤਮਾ ਅੱਗੇ ਅਰਦਾਸ ਕਰਦੇ ਕਿ ਪੰਜਾਬ ਸਾਡਾ ਨਸ਼ੇ ਦੀ ਦਲਦਲ ਵਿੱਚੋਂ ਨਿਕਲੇ.... ਇੱਕ ਵਾਰ ਫਿਰ ਰੰਗਲਾ ਪੰਜਾਬ ਬਣੇ, ਇਹਦੇ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਬਹੁਤ ਕੋਸ਼ਿਸ਼ਾਂ ਕਰ ਰਹੀ ਹੈ। ਪ੍ਰਮਾਤਮਾ ਇਨ੍ਹਾਂ ਨੂੰ ਵੀ ਹਿਮੰਤ ਦੇਵੇ ਕਿ ਇਹ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਸਕਣ। ਤਾਂ ਆਓ ਮਿਲ ਕੇ ਅਰਦਾਸ ਕਰਿਏ ਸਾਡਾ ਪੰਜਾਬ ਇੱਕ ਵਾਰ ਫਿਰ ਤੋਂ ਰੰਗਲਾ ਬਣੇ... ਤੁਸੀ ਵੀ ਵੇਖੋ ਇਹ ਵੀਡੀਓ...
Punjabi artist Ranjit Bawa by appreciating to the Punjab Govt. & Punjab Police, appealed to the public for co-operate with the police to eradicate the drugs.#NashaMuktPunjab pic.twitter.com/LQs46t5b6q
— Sri Muktsar Sahib Police (@MuktsarPolice) September 16, 2023
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਗੱਗੂ ਗਿੱਲ ਨੇ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧਣ ਨਾਲ ਅਪਰਾਧ ਵੀ ਵੱਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।