Kisan Protest: ਪੰਜਾਬ ਬੰਦ ਲਈ ਡਟੇ ਪੰਜਾਬੀ ਕਲਾਕਾਰ, ਰਣਜੀਤ ਬਾਵਾ ਸਣੇ ਇਨ੍ਹਾਂ ਕਲਾਕਾਰਾਂ ਕੀਤੀ ਹਮਾਇਤ
ਏਬੀਪੀ ਸਾਂਝਾ | 22 Sep 2020 12:49 PM (IST)
ਕਿਸਾਨ ਵਿਰੋਧੀ ਬਿੱਲਾਂ ਖਿਲਾਫ ਪੰਜਾਬ-ਹਰਿਆਣਾ ਦੇ ਕਿਸਾਨਾਂ ਵੱਲੋਂ 25 ਸਤੰਬਰ ਨੂੰ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਹੁਣ ਪੰਜਾਬੀ ਇੰਡਸਟਰੀ ਦੇ ਰਣਜੀਤ ਬਾਵਾ, ਹਰਭਜਨ ਮਾਨ ਸਣੇ ਬੱਬੂ ਮਾਨ ਨੇ ਸਮਰਥਨ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਕਿਸਾਨਾਂ ਦੇ ਹੱਕ਼ ਲਈ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਦੱਸ ਦਈਏ ਕਿ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਇਆਂ ਇੱਕ ਖਾਸ ਸੁਨੇਹਾ ਲਿਖਿਆ। “ਅਸੀਂ ਸਾਰੇ ਕਲਾਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ।“ ਉਸ ਨੇ ਅੱਗੇ ਕਿਹਾ, “ਸਾਡੇ ਬਹੁਤ ਸਾਰੇ ਕਲਾਕਾਰ ਭਰਾ ਧਰਨਿਆਂ ਵਿੱਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਹਰਭਜਨ ਮਾਨ ਬਾਈ ਜੀ, ਹਰਜੀਤ ਹਰਮਨ ਬਾਈ, ਛੋਟਾ ਵੀਰ ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ 25 ਸਤੰਬਰ ਦੇ ਪੰਜਾਬ ਬੰਦ ਵਿੱਚ ਹਿੱਸਾ ਲੈਣਗੇ।“ ਕਿਸਾਨ ਮਜਦੂਰ ਏਕਤਾ ਜਿੰਦਾਬਾਦ। ਹੁਣ ਪੰਜਾਬ ਦੇ ਕਈ ਕਲਾਕਾਰ ਇਸ ਧਰਨੇ ‘ਚ ਸ਼ਾਮਲ ਹੋਣ ਲਈ ਤਿਆਰ ਹਨ। ਪੰਜਾਬੀ ਗਾਇਕ ਬੱਬੂ ਮਾਨ ਨੇ ਵੀ 25 ਤਾਰੀਕ ਨੂੰ ਧਰਨੇ ‘ਚ ਸ਼ਾਮਲ ਹੋਣ ਦੀ ਗੱਲ ਕਹਿੰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤਾ। ਪੰਜਾਬ ਦੇ ਕਿਸਾਨ ਖੇਤੀਬਾੜੀ ਬਿੱਲ ਖਿਲਾਫ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਤੇ ਕਈ ਪੰਜਾਬੀ ਕਲਾਕਾਰ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904