ਪੜਚੋਲ ਕਰੋ

ਗੁਰਪੁਰਬ ਵਾਲੇ ਦਿਨ ਪੰਜਾਬੀ ਅਦਾਕਾਰਾ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ, ਮਿੰਟਾਂ 'ਚ ਹੀ ਵਾਇਰਲ ਹੋ ਗਈ ਨਵਜੰਮੇ ਬੱਚੇ ਦੀ ਤਸਵੀਰ

ਪੰਜਾਬ ਦੀ ਮਸ਼ਹੂਰ ਅਦਾਕਾਰਾ ਦੇ ਘਰ ਚ ਕਿਲਕਾਰੀਆਂ ਗੂੰਜ ਗਈਆਂ ਹਨ। ਅਦਾਕਾਰਾ ਨੇ ਇੱਕ ਪਿਆਰੇ ਜਿਹੇ ਬੱਚੇ ਨੂੰ ਜਨਮ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਇਸ ਜੋੜੇ ਨੂੰ ਵਧਾਈਆਂ ਵਾਲੇ ਮੈਸੇਜ ਪੋਸਟ ਕੀਤੇ ਜਾ ਰਹੇ ਹਨ।

Punjabi Actress : ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ (rubina bajwa) ਅਤੇ ਗੁਰਬਖਸ਼ ਚਹਿਲ ਦੇ ਪਰਿਵਾਰ ਵਿੱਚ ਖੁਸ਼ੀ ਨੇ ਦਸਤਕ ਦੇ ਦਿੱਤੀ ਹੈ। ਦੋਵਾਂ ਨੇ ਗੁਰਪੁਰਬ ਦੇ ਦਿਨ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ। ਜੋੜੇ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਦਾ ਵੀ ਖੁਲਾਸਾ ਕਰ ਦਿੱਤਾ ਹੈ। ਦੋਵਾਂ ਨੇ ਆਪਣੇ ਬੱਚੇ ਦਾ ਨਾਂ ਗੁਰਬਖਸ਼ 'ਵੀਰ' ਸਿੰਘ ਚਾਹਲ ਜੂਨੀਅਰ ਰੱਖਿਆ ਹੈ। ਜਿਵੇਂ ਹੀ ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਇਹ ਖਬਰ ਸਾਂਝੀ ਕੀਤੀ ਤਾਂ ਉਨ੍ਹਾਂ ਨੂੰ ਹਰ ਪਾਸਿਓਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ।

ਹੋਰ ਪੜ੍ਹੋ : Hyderabad Show: ਦਿਲਜੀਤ ਨੂੰ ਤੇਲੰਗਾਨਾ ਸਰਕਾਰ ਦਾ ਨੋਟਿਸ, ਪਟਿਆਲਾ ਪੈਗ ਸਣੇ ਇਹ ਵਾਲੇ ਗੀਤਾਂ 'ਤੇ ਪਾਬੰਦੀ, ਸਟੇਜ 'ਤੇ ਨਹੀਂ ਸੱਦ ਸਕਣਗੇ ਬੱਚਿਆਂ ਨੂੰ

ਰੁਬੀਨਾ ਅਤੇ ਗੁਰਬਖਸ਼ ਬਣੇ ਮਾਪੇ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਾਲਾ ਦਿਨ ਰੁਬੀਨਾ ਅਤੇ ਗੁਰਬਖਸ਼ ਲਈ ਖਾਸ ਤੋਹਫਾ ਲੈ ਕੇ ਆਇਆ ਹੈ। ਦੋਹਾਂ ਦੀ ਵਿਆਹੁਤਾ ਜ਼ਿੰਦਗੀ 'ਚ ਹੁਣ ਖੁਸ਼ੀਆਂ ਆ ਗਈਆਂ ਹਨ। ਦੋਹਾਂ ਨੇ ਇਹ ਖਬਰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੋਏ ਲਿਖਿਆ, ''ਅੱਜ ਸਾਡੀ ਜ਼ਿੰਦਗੀ ਦਾ ਸਭ ਤੋਂ ਵੱਡਾ ਦਿਨ ਹੈ। 15 ਨਵੰਬਰ 2024 ਨੂੰ ਅਸੀਂ ਆਪਣੇ ਬੇਟੇ ਗੁਰਬਖਸ਼ ‘ਵੀਰ’ ਸਿੰਘ ਚਾਹਲ ਜੂਨੀਅਰ ਦਾ ਇਸ ਸੰਸਾਰ ਵਿੱਚ ਸਵਾਗਤ ਕੀਤਾ''।

ਉਨ੍ਹਾਂ ਨੇ ਅੱਗੇ ਲਿਆ ਹੈ-''ਸ਼ਬਦ ਉਸ ਭਾਵਨਾ ਨੂੰ ਬਿਆਨ ਨਹੀਂ ਕਰ ਸਕਦੇ ਜੋ ਅਸੀਂ ਇਸ ਪਲ ਵਿੱਚ ਮਹਿਸੂਸ ਕਰ ਰਹੇ ਹਾਂ, ਪਰ ਇਹ ਪਲ ਸਾਡੇ ਲਈ ਪ੍ਰਮਾਤਮਾ ਦੀ ਸਭ ਤੋਂ ਖੂਬਸੂਰਤ ਅਸੀਸ ਹੈ। ਅਸੀਂ ਪਹਿਲੀ ਵਾਰ ਮਾਤਾ-ਪਿਤਾ ਬਣਨ ਦੇ ਇਸ ਸਫਰ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ। ਅਸੀਂ ਹਰ ਪਲ ਦਾ ਆਨੰਦ ਲੈਣ ਲਈ ਤਿਆਰ ਹਾਂ..ਅਸੀਂ ਸਾਰਿਆਂ ਦੀਆਂ ਸ਼ੁਭਕਾਮਨਾਵਾਂ ਲਈ ਸ਼ੁਕਰਗੁਜ਼ਾਰ ਹਾਂ ਅਤੇ ਸਭ ਤੋਂ ਵੱਧ ਅਸੀਂ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਕਿ ਸਾਨੂੰ ਇੱਕ ਸਿਹਤਮੰਦ ਪੁੱਤਰ ਦਿੱਤਾ ਜਿਸ ਨੇ ਸਾਡੇ ਪਰਿਵਾਰ ਨੂੰ ਪੂਰਾ ਕੀਤਾ ਹੈ। #SatnamWaheguru''

ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

ਪਰਿਵਾਰ ਅਤੇ ਦੋਸਤਾਂ ਨੇ ਇਸ ਖੁਸ਼ੀ ਦੇ ਮੌਕੇ 'ਤੇ ਜੋੜੇ ਨੂੰ ਵਧਾਈ ਦਿੱਤੀ ਹੈ। ਪੰਜਾਬੀ ਗਾਇਕ ਜੱਸੀ ਗਿੱਲ, ਅਖਿਲ ਅਤੇ ਨਿਸ਼ਾ ਬਾਨੋ ਵਰਗੇ ਪੰਜਾਬੀ ਸਿਤਾਰਿਆਂ ਵੱਲੋਂ ਇਸ ਜੋੜੇ ਨੂੰ ਮੁਬਾਰਕਾਂ ਦਿੱਤੀਆਂ ਹਨ। ਰੁਬੀਨਾ ਦੀ ਭੈਣ ਸਬਰੀਨਾ ਬਾਜਵਾ ਨੇ ਜੋੜੇ ਦੀ ਪੋਸਟ 'ਤੇ ਟਿੱਪਣੀ ਕੀਤੀ, 'ਹੈਂਡਸਮ ਪ੍ਰਿੰਸ।'

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੂਨ ਵਿੱਚ ਰੁਬੀਨਾ ਅਤੇ ਗੁਰਬਖਸ਼ ਨੇ ਸੋਸ਼ਲ ਮੀਡੀਆ ਰਾਹੀਂ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਗੁਰਬਖਸ਼ ਨੇ ਉਸ ਸਮੇਂ ਰੁਬੀਨਾ ਬਾਜਵਾ ਦੇ ਬੇਬੀ ਬੰਪ ਦੀ ਇੱਕ ਤਸਵੀਰ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਲਿਖਿਆ ਸੀ, '2024 ਅਜਿਹਾ ਸਾਲ ਬਣ ਗਿਆ ਹੈ ਜਿਸ ਨੇ ਸਭ ਕੁਝ ਬਦਲ ਦਿੱਤਾ ਹੈ। ਰੁਬੀਨਾ ਮੇਰੇ ਪਿਆਰ ਤੁਸੀਂ ਮੈਨੂੰ ਜਨਮਦਿਨ ਦਾ ਸਭ ਤੋਂ ਵਧੀਆ ਤੋਹਫਾ ਦਿੱਤਾ ਹੈ। ਰੁਬੀਨਾ, ਤੁਸੀਂ ਮੇਰੀ ਤਾਕਤ ਹੋ, ਮੇਰੀ ਸਾਥੀ ਹੋ ਅਤੇ ਹੁਣ ਤੁਸੀਂ ਸਭ ਤੋਂ ਵਧੀਆ ਮਾਂ ਬਣਨ ਜਾ ਰਹੇ ਹੋ। ਦੱਸ ਦਈਏ ਜੋੜੇ ਨੇ ਸਾਲ 2022 ਵਿੱਚ ਇੱਕ ਦੂਜੇ ਨਾਲ ਜ਼ਿੰਦਗੀ ਦਾ ਨਵਾਂ ਸਫਰ ਸ਼ੁਰੂ ਕਰਦੇ ਹੋਏ ਵਿਆਹ ਕਰਵਾਇਆ ਸੀ। ਰੁਬੀਨਾ ਬਾਜਵਾ ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਨਿਰਮਾਤਾ ਨੀਰੂ ਬਾਜਵਾ ਦੀ ਭੈਣ ਹੈ। ਰੁਬੀਨਾ ਖੁਦ ਵੀ ਕਈ ਫ਼ਿਲਮਾਂ ਅਤੇ ਮਿਊਜ਼ਿਕ ਵੀਡੀਓਜ਼ ਦੇ ਵਿੱਚ ਅਦਾਕਾਰੀ ਕਰ ਚੁੱਕੀ ਹੈ।

View this post on Instagram
 
A post shared by Gurbaksh Singh Chahal (@gchahal)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Embed widget