Rupinder Handa songs On Punjabi University: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਸਣੇ ਪੰਜਾਬੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਕੋਰਸਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਚੋਂ ਬਾਹਰ ਕੀਤੇ ਜਾਣ ਤੇ ਡੂੰਘਾ ਰੋਸ ਜਤਾਇਆ ਗਿਆ ਹੈ। ਦਰਅਸਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਕੋਰਸਾਂ ਵਿੱਚ ਪੰਜਾਬੀ ਭਾਸ਼ਾ ਪੜ੍ਹਨੀ ਹੁਣ ਪਹਿਲਾਂ ਦੀ ਤਰ੍ਹਾਂ ਲਾਜ਼ਮੀ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਨੂੰ ਮਾਈਨਰ ਵਿਸ਼ੇ ਵਿੱਚ ਬਦਲ ਦਿੱਤਾ ਗਿਆ ਹੈ। ਇਹ ਫ਼ੈਸਲਾ ਹਾਲ ਹੀ ਵਿੱਚ ਹੋਈ ਪੀਯੂ ਸਿੰਡੀਕੇਟ ਦੀ ਮੀਟਿੰਗ ਵਿੱਚ ਲਿਆ ਗਿਆ ਜਦਕਿ ਇਸ ਤੋਂ ਪਹਿਲਾਂ ਲੈਂਗੁਏਜ ਫੈਕਲਟੀ ਦੀ ਮੀਟਿੰਗ ਵਿੱਚ ਇਸ ਨੂੰ ਲਾਜ਼ਮੀ ਵਿਸ਼ੇ ਵਜੋਂ ਹੀ ਰੱਖਿਆ ਗਿਆ ਸੀ। ਬਾਅਦ ਵਿੱਚ ਸਿੰਡੀਕੇਟ ਵੱਲੋਂ ਮਾਈਨਰ ਵਿਸ਼ੇ ਵਜੋਂ ਪੜ੍ਹਾਉਣ ਦੇ ਫ਼ੈਸਲੇ ਮੁਤਾਬਕ ਹੁਣ ਪੰਜਾਬੀ ਭਾਸ਼ਾ ਪੜ੍ਹਨੀ ਲਾਜ਼ਮੀ ਨਹੀਂ ਹੋਵੇਗੀ।


ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਸ ਫੈਸਲੇ ਉੱਪਰ ਪੰਜਾਬੀ ਗਾਇਕਾ ਵੱਲੋਂ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਉੱਪਰ ਸਟੋਰੀ ਸ਼ੇਅਰ ਕਰਦੇ ਹੋਏ ਲਿਖਿਆ, ਪੰਜਾਬ ਦੀ ਧਰਤੀ ਤੇ ਬਣੀ ਪੰਜਾਬ ਯੂਨੀਵਰਸਿਟੀ ਨੇ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਸੂਚੀ ਚੋਂ ਕੀਤਾ ਬਾਹਰ...ਬਹੁਤ ਹੀ ਮੰਦਭਾਗੀ ਖਬਰ ਹੈ... 


 


ਇਸ ਤੋਂ ਇਲਾਵਾ ਪੰਜਾਬੀ ਪ੍ਰਸ਼ੰਸਕਾਂ ਵੱਲੋਂ ਵੀ ਇਸ ਉੱਪਰ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਅਧਾਰੇ ਦਾ ਨਾਮ ਪੰਜਾਬ ਤੇ ਵਾਹ ਮੇਰੇ ਮਹਾਨ ਲੋਕੋ ਤੁਹਾਡੀ ਮਾਂ ਦੀ ਜੁਬਾਨ ਹੁਣ ਲੱਗਦੀ...ਇਹ ਤੁਹਾਡੀ ਹੋਂਦ ਹੈ, ਤੁਹਾਡੀ ਉਪਜ ਹੈ... ਤੁਹਾਡੇ ਬਾਪ ਦਾਦੇ ਤੁਹਾਡੀਆਂ ਨਾਨੀਆਂ-ਦਾਦੀਆਂ ਦੀਆਂ ਕਹਾਣੀਆਂ ਬਾਤਾਂ ਇਸ ਭਾਸ਼ਾ 'ਚ ਨੇ ... ਇਹ ਪਛਾਣ ਹੈ ਗਵਾ ਨਾ ਲਿਓ... ਪੱਲੇ ਫਿਰ ਕੱਖ ਨੀ ਬਚਣਾ...


 


ਹਾਲਾਂਕਿ ਇਸ ਮਾਮਲੇ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਬਹਾਲੀ ਲਈ ਕਿਸਾਨ ਜਥੇਬੰਦੀਆਂ ਤੇ ਹੋਰ ਵੀ ਪੰਜਾਬੀ ਹਿਤੈਸ਼ੀ ਸੰਗਠਨਾਂ ਨਾਲ ਮਿਲ ਕੇ ਵੱਡਾ ਅੰਦੋਲਨ ਵਿੱਢਿਆ ਜਾਵੇਗਾ।



Read More:- Chandigarh News: ਪੰਜਾਬ ਯੂਨੀਵਰਸਿਟੀ 'ਚ ਪੰਜਾਬੀ ਨੂੰ ਝਟਕਾ! ਹੁਣ ਪੰਜਾਬੀ ਮਾਈਨਰ ਵਿਸ਼ੇ ਵਜੋਂ ਪੜ੍ਹਾਉਣ ਦਾ ਫ਼ੈਸਲਾ

Read More:- Diljit Dosanjh: ਦਿਲਜੀਤ ਦੋਸਾਂਝ ਨੂੰ Kylie Jenner ਵਰਗੀ ਲੱਗਦੀ ਹੈ ਨੀਰੂ ਬਾਜਵਾ, ਇੰਟਰਵਿਊ ਦੌਰਾਨ ਕੀਤਾ ਸੀ ਖੁਲਾਸਾ